Nabaz-e-punjab.com

ਖਰੜ ਤਹਿਸੀਲ ਦੇ ਪਟਵਾਰੀਆਂ ਨੇ ਜ਼ਿਲ੍ਹਾ ਮਾਲ ਅਫ਼ਸਰ ਦੇ ਖ਼ਿਲਾਫ਼ ਦਿੱਤਾ ਵਿਸ਼ਾਲ ਰੋਸ ਧਰਨਾ, ਲੜੀਵਾਰ ਸੰਘਰਸ਼ ਦੀ ਚਿਤਾਵਨੀ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਮਈ:
ਜ਼ਿਲ੍ਹਾ ਮਾਲ ਅਫ਼ਸਰ ਮੁਹਾਲੀ ਗੁਰਜਿੰਦਰ ਸਿੰਘ ਬੈਨੀਪਾਲ ਵੱਲੋਂ ਪਟਵਾਰੀ ਨੂੰ ਕਥਿਤ ਤੌਰ ’ਤੇ ਗਾਲੀ ਗਲੋਚ ਕਰਨ ਅਤੇ ਮਾੜੇ ਵਤੀਰੇ ਕਾਰਨ ਅੱਜ ਤਹਿਸੀਲ ਕੰਪਲੈਕਸ ਖਰੜ ਦੇ ਸਮੂਹ ਪਟਵਾਰੀਆਂ ਵੱਲੋਂ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਦੇ ਪ੍ਰਧਾਨ ਹਰਵਿੰਦਰ ਸਿੰਘ ਪੋਹਲੀ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਖਰੜ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੋਹਨ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਅਜੈ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਜਸਵੀਰ ਸਿੰਘ ਖੇੜਾ ਨੇ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਜ਼ਿਲ੍ਹਾ ਮਾਲ ਅਫ਼ਸਰ ਵੱਲੋਂ ਪਟਵਾਰੀਆਂ ਨਾਲ ਕੀਤੇ ਦੁਰਵਿਹਾਰ ਦੀ ਤੁਰੰਤ ਮੁਆਫ਼ੀ ਨਹੀਂ ਮੰਗੀ ਤਾਂ ਪਟਵਾਰ ਯੂਨੀਅਨ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਵਿੱਚ ਤਹਿਸੀਲ ਖਰੜ ਦੇ ਲਗਭਗ 30 ਪਟਵਾਰ ਸਰਕਲ ਖਾਲੀ ਹਨ। ਜਿਸ ਦੇ ਲਗਭਗ 100 ਪਿੰਡਾਂ ਦਾ ਕੰਮ ਪ੍ਰਭਾਵਿਤ ਹੋਵੇਗਾ ਅਤੇ ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਆਗੂਆਂ ਨੇ ਕਿਹਾ ਕਿ ਅੱਜ ਇੱਕ ਰੋਜ਼ਾ ਰੋਸ ਧਰਨਾ ਦਿੱਤਾ ਗਿਆ ਹੈ। ਜੇਕਰ ਅਧਿਕਾਰੀ ਨੇ ਤੁਰੰਤ ਮੁਆਫ਼ੀ ਨਾ ਮੰਗੀ ਗਈ ਤਾਂ 8 ਮਈ ਨੂੰ ਦੁਬਾਰਾ ਧਰਨਾ ਦੇ ਕੇ ਲੜੀਵਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸੰਦੀਪ ਕੁਮਾਰ, ਸਵਰਨ ਸਿੰਘ, ਭੁਪਿੰਦਰਪਾਲ ਸਿੰਘ, ਦੌਲਤ ਰਾਮ ਸਮੇਤ ਹੋਰ ਪਟਵਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…