ਰਿਹਾਇਸ਼ੀ ਖੇਤਰ ਫੇਜ਼-5 ਵਿੱਚ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਤ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਵੱਲੋਂ ਅੱਜ ਇੱਥੋਂ ਦੇ ਰਿਹਾਇਸ਼ੀ ਖੇਤਰ ਫੇਜ਼-5 (ਵਾਰਡ ਨੰਬਰ-9) ਵਿੱਚ ਪੇਵਰ ਬਲਾਕ ਲਗਾਉਣ ਦਾ ਕੰਮ (ਜੋ ਕਿ ਪਿਛਲੇ ਕਾਫੀ ਸਮੇਂ ਤੋਂ ਰੁਕਿਆ ਪਿਆ ਸੀ) ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਸਥਾਨਕ ਵਸਨੀਕਾਂ ਵੱਲੋਂ ਸ਼ਿਕਾਇਤ ਕੀਤੀ ਜਾ ਰਹੀ ਸੀ ਕਿ ਇਹ ਕੰਮ ਕਾਫ਼ੀ ਸਮੇਂ ਤੋਂ ਰੁਕਿਆ ਹੋਇਆ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਉਹਨਾਂ ਨੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਇਸ ਇਲਾਕੇ ਵਿੱਚ ਅਧੂਰੇ ਪਏ ਵੱਖ-ਵੱਖ ਵਿਕਾਸ ਕੰਮਾਂ ਜਲਦੀ ਸ਼ੁਰੂ ਕਰਵਾਉਣ ਦੀ ਗੁਹਾਰ ਲਗਾਈ ਗਈ ਸੀ। ਜਿਸ ਤੋਂ ਬਾਅਦ ਸ੍ਰੀ ਸਿੱਧੂ ਦੇ ਸਹਿਯੋਗ ਨਾਲ ਅੱਜ ਪੇਵਰ ਬਲਾਕ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫੇਜ਼-5 ਵਿੱਚ ਬਾਕੀ ਰਹਿੰਦੇ ਵਿਕਾਸ ਕੰਮਾਂ ਨੂੰ ਜਲਦੀ ਸ਼ੁਰੂ ਕਰਵਾ ਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਦਰਸ਼ਨ ਸਿੱਧੂ, ਰਣਜੀਤ ਗਿੱਲ, ਭੁਪਿੰਦਰ ਵਾਲਿਆ, ਪਿਆਰਾ ਸਿੰਘ, ਰਾਜਨ ਅਤੇ ਬਲਜੀਤ ਮਹਿਤੋਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…