ਝੂਠੀ ਤੇ ਬੇਬੁਨਿਆਦ ਬਿਆਨਬਾਜ਼ੀ ਕਰਨ ਦੀ ਥਾਂ ਸ਼ਹਿਰ ਦੇ ਵਿਕਾਸ ਕਾਰਜਾਂ ਵੱਲ ਧਿਆਨ ਦੇਣ ਹਲਕਾ ਵਿਧਾਇਕ ਤੇ ਕਾਂਗਰਸੀ ਕੌਂਸਲਰ

ਰਜਿੰਦਰ ਰਾਣਾ ਦੇ ਬਿਆਨ ਤੇ ਮੇਅਰ ਧੜੇ ਦੇ ਕੌਂਸਲਰਾਂ ਦਾ ਪਲਟਵਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ:
ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਸਮਰਥਕਾਂ ਵਿਚਾਲੇ ਚਲਦੀ ਬਿਆਨਬਾਜ਼ੀ ਹੋਰ ਭਖ ਗਈ ਹੈ। ਬੀਤੇ ਦਿਨੀਂ ਕਾਂਗਰਸੀ ਕੌਂਸਲਰ ਰਾਜਿੰਦਰ ਸਿੰਘ ਰਾਣਾ ਵੱਲੋਂ ਮੇਅਰ ਦੇ ਖ਼ਿਲਾਫ਼ ਲਗਾਏ ਇਲਜਾਮਾਂ ਦੇ ਜਵਾਬ ਵਿੱਚ ਅਕਾਲੀ ਭਾਜਪਾ ਗਠਜੋੜ ਦੇ ਕੌਂਸਲਰਾਂ ਵਲੋੱ ਹਲਕਾ ਵਿਧਾਇਕ ਅਤੇ ਕਾਂਗਰਸੀ ਕੌਂਸਲਰਾਂ ਉੱਪਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰੁਕਵਾਉਣ ਦਾ ਇਲਜਾਮ ਦੁਹਰਾਉੱਦਿਆਂ ਨਸੀਹਤ ਦਿੱਤੀ ਗਈ ਹੈ ਕਿ ਉਹ ਮੇਅਰ ਦੇ ਖਿਲਾਫ ਝੂਠੀ ਅਤੇ ਬੇਬੁਨਿਆਦ ਬਿਆਨਬਾਜੀ ਕਰਨ ਦੀ ਥਾਂ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਜਿਸ ਵਾਸਤੇ ਲੋਕਾਂ ਨੇ ਉਹਨਾਂ ਨੂੰ ਆਪਣਾ ਨੁਮਾਇੰਦਾ ਚੁਣਿਆ ਹੈ।
ਅੱਜ ਇੱਥੇ ਇਕੱਠੇ ਹੋਏ ਨਗਰ ਨਿਗਮ ਦੇ ਕੌਂਸਲਰਾਂ ਆਰ ਪੀ ਸ਼ਰਮਾ, ਕਮਲਜੀਤ ਸਿੰਘ ਰੂਬੀ, ਪਰਮਜੀਤ ਸਿੰਘ ਕਾਹਲੋਂ, ਹਰਪਾਲ ਸਿੰਘ ਚੰਨਾ, ਹਰਦੀਪ ਸਿੰਘ ਸਰਾਓ, ਅਸ਼ੋਕ ਝਾਅ, ਅਰੁਣ ਕੁਮਾਰ ਸ਼ਰਮਾ, ਸ੍ਰੀਮਤੀ ਪ੍ਰਕਾਸ਼ਵਤੀ, ਸ੍ਰੀਮਤੀ ਜਸਵੀਰ ਕੌਰ ਅਤਲੀ, ਸ੍ਰੀਮਤੀ ਗੁਰਮੀਤ ਕੌਰ, ਸ੍ਰੀਮਤੀ ਰਮਨਪ੍ਰੀਤ ਕੌਰ, ਸ੍ਰੀਮਤੀ ਕਰਮਜੀਤ ਕੌਰ, ਸਾਬਕਾ ਕੌਂਸਲਰ ਸ੍ਰੀਮਤੀ ਮਨਜੀਤ ਕੌਰ ਅਤੇ ਕੌਂਸਲਰ ਸ੍ਰੀਮਤੀ ਰਜਨੀ ਗੋਇਲ ਦੇ ਪਤੀ ਸ੍ਰੀ ਅਰੁਣ ਗੋਇਲ ਨੇ ਕਿਹਾ ਕਿ ਇੱਕ ਪਾਸੇ ਤਾਂ ਹਲਕਾ ਵਿਧਾਇਕ ਦੇ ਇਸ਼ਾਰੇ ਤੇ ਨਿਗਮ ਦੀਆਂ ਮੀਟਿੰਗਾਂ ਵਿੱਚ ਪਾਸ ਕੀਤੇ ਗਏ ਵੱਖ ਵੱਖ ਮਤਿਆਂ (ਜਿਹਨਾਂ ਵਿੱਚ ਸ਼ਹਿਰ ਵਿੱਚ ਚਲਾਈ ਜਾਣ ਵਾਲੀ ਸਿਟੀ ਬਸ ਸਰਵਿਸ, ਸ਼ਹਿਰ ਦੀਆਂ ਸਰਕਾਰੀ ਡਿਸਪੈਂਸਰੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਲੋੜੀਂਦੀਆਂ ਸੁਵਿਧਾਵਾਂ ਮੁਹਈਆ ਕਰਵਾਉਣ ਅਤੇ ਸਵੱਛ ਭਾਰਤ ਮੁਹਿੰਮ ਤਹਿਤ ਜਨਤਕ ਪਖਾਨਿਆਂ ਦੀ ਉਸਾਰੀ ਵਰਗੇ ਅਹਿਮ ਮਤੇ ਸ਼ਾਮਲ ਹਨ) ਉੱਪਰ ਸਥਾਨਕ ਸਰਕਾਰ ਵਿਭਾਗ ਵਲੋੱ ਰੋਕਾਂ ਲਗਾ ਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਕਾਂਗਰਸ ਕੌਂਸਲਰ ਵੱਲੋਂ ਤੱਥਾਂ ਤੋਂ ਪਰੇ ਹਟ ਕੇ ਇਹ ਬਿਆਨਬਾਜੀ ਕੀਤੀ ਜਾ ਰਹੀ ਹੈ ਕਿ ਨਿਗਮ ਵਲੋੱ ਪਾਸ ਮਤਿਆਂ ਦੇ ਟੈਂਡਰ ਜਾਰੀ ਹੋਣ ਦੇ ਬਾਵਜੂਦ ਮੇਅਰ ਵਲੋੱ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਨਾ ਬੁਲਾਉਣ ਕਰਕੇ ਇਹਨਾਂ ਮਤਿਆਂ ਦੇ ਵਰਕ ਆਰਡਰ ਜਾਰੀ ਨਹੀਂ ਹੋਏ ਜਦੋਂਕਿ ਅਸਲੀਅਤ ਇਹ ਹੈ ਕਿ ਇਹਨਾਂ ਮਤਿਆਂ ਦੀ ਟੈਂਡਰ ਦੀ ਪ੍ਰਕਿਰਿਆ ਹੀ ਅੱਜ (2 ਫਰਵਰੀ ਨੂੰ) ਮੁਕੰਮਲ ਹੋਈ ਹੈ ਅਤੇ ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਤੋੱ ਪਹਿਲਾਂ ਇਹਨਾਂ ਵਾਸਤੇ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਬੁਲਾਉਣ ਦਾ ਕੋਈ ਮਤਲਬ ਨਹੀਂ ਸੀ।
ਉਹਨਾਂ ਕਿਹਾ ਕਿ ਜਿੱਥੋਂ ਤੱਕ ਸਫ਼ਾਈ ਵਿਵਸਥਾ ਦੀ ਗੱਲ ਹੈ ਤਾਂ ਐਸਏਐਸ ਨਗਰ ਦੀ ਸਫ਼ਾਈ ਵਿਵਸਥਾ ਪੰਜਾਬ ਦੇ ਹੋਰਨਾਂ ਸ਼ਹਿਰਾਂ ਦੇ ਮੁਕਾਬਲੇ ਕਿਤੇ ਬਿਹਤਰ ਹੈ। ਉਹਨਾਂ ਕਿਹਾ ਕਿ ਨਿਗਮ ਵੱਲੋਂ ਤਾਂ ਸਫਾਈ ਵਿਵਸਥਾ ਵਿੱਚ ਸੁਧਾਰ ਲਈ ਲਗਾਤਾਰ ਕੰਮ ਕੀਤਾ ਹੀ ਜਾਂਦਾ ਹੈ ਪ੍ਰੰਤੂ ਇਸ ਵਾਸਤੇ ਸ਼ਹਿਰ ਵਾਸੀਆਂ ਦੇ ਯੋਗਦਾਨ ਦੀ ਲੋੜ ਹੁੰਦੀ ਹੈ ਅਤੇ ਸ੍ਰੀ ਰਾਣਾ ਦੱਸਣ ਕਿ ਉਹਨਾਂ ਦੇ ਨਗਰ ਕੌਂਸਲ ਦੇ ਪ੍ਰਧਾਨ ਦੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਸ਼ਹਿਰ ਦੀ ਸਫਾਈ ਵਿਵਸਥਾ ਦੀ ਕੀ ਹਾਲਤ ਸੀ। ਉਕਤ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਅਤੇ ਉਹਨਾਂ ਦੇ ਸਮਰਥਕ ਕੌਂਸਲਰ ਭਾਵੇਂ ਕਿੰਨਾ ਵੀ ਯਤਨ ਕਰ ਲੈਣ ਪਰੰਤੂ ਉਹ ਸ਼ਹਿਰ ਦੇ ਵਿਕਾਸ ਦੀ ਰਫਤਾਰ ਨੂੰ ਰੋਕ ਨਹੀਂ ਸਕਦੇ। ਉਹਨਾਂ ਕਿਹਾ ਕਿ ਨਿਗਮ ਦੇ ਸਾਰੇ ਹੀ ਕੌਂਸਲਰ ਸ਼ਹਿਰ ਵਾਸੀਆਂ ਨੂੰ ਜਵਾਬਦੇਹ ਹਨ ਅਤੇ ਸ਼ਹਿਰ ਵਾਸੀ ਇਸ ਸੰਬੰਧੀ ਸੱਤਾਧਾਰੀਆਂ ਵੱਲੋਂ ਕੀਤੀ ਜਾਂਦੀ ਕਾਰਵਾਈ ਨੂੰ ਚੰਗੀ ਤਰ੍ਹਾਂ ਦੇਖ ਅਤੇ ਸਮਝ ਰਹੇ ਹਨ ਇਸ ਲਈ ਹਲਕਾ ਵਿਧਾਇਕ ਅਤੇ ਉਹਨਾਂ ਦੇ ਸਾਥੀਆਂ ਨੂੰ ਚਾਹੀਦਾ ਹੈ ਕਿ ਉਹ ਫਿਜੂਲ ਬਿਆਨਬਾਜੀ ਕਰਨ ਦੀ ਥਾਂ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਦੇਣ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …