Nabaz-e-punjab.com

ਨਿਰਧਾਰਿਤ ਮਿਤੀ ’ਤੇ ਬਿਨਾਂ ਕਿਸੇ ਕਟੌਤੀ ਤੋਂ ਤਨਖ਼ਾਹਾਂ ਦੀ ਅਦਾਇਗੀ ਕਰਨਗੇ ਅਦਾਰਿਆਂ ਦੇ ਮਾਲਕ: ਡੀਸੀ

ਮਕਾਨ ਮਾਲਕ ਪ੍ਰਵਾਸੀ ਮਜ਼ਦੂਰ/ਕਾਮਿਆਂ ਤੋਂ ਇਕ ਮਹੀਨੇ ਦੀ ਮਿਆਦ ਲਈ ਕਿਰਾਇਆ ਅਦਾ ਕਰਨ ਦੀ ਨਹੀਂ ਕਰਨਗੇ ਮੰਗ

ਮਜ਼ਦੂਰਾਂ/ਵਿਦਿਆਰਥੀਆਂ ਨੂੰ ਘਰ ਖਾਲੀ ਕਰਨ ਲਈ ਮਜਬੂਰ ਕਰਨ ਵਾਲੇ ਮਾਲਕਾਂ ਖ਼ਿਲਾਫ਼ ਕੀਤੀ ਜਾਵੇਗੀ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਾਰਚ:
ਉਦਯੋਗਿਕ ਇਕਾਈਆਂ, ਦੁਕਾਨਾਂ ਜਾਂ ਵਪਾਰਕ ਅਦਾਰਿਆਂ ਦੇ ਸਾਰੇ ਮਾਲਕ ਲਾਕਡਾਊਨ ਦੌਰਾਨ ਆਪਣੇ ਅਦਾਰਿਆਂ ਦੇ ਬੰਦ ਹੋਣ ਦੀ ਅਵਧੀ ਦੌਰਾਨ ਆਪਣੇ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਨਿਰਧਾਰਤ ਮਿਤੀ ‘ਤੇ, ਬਿਨਾਂ ਕਿਸੇ ਕਟੌਤੀ ਦੇ ਤਨਖਾਹਾਂ ਦਾ ਭੁਗਤਾਨ ਕਰਨਗੇ। ਇਹ ਹੁਕਮ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਮਕਾਨ ਮਾਲਕ ਕਿਰਾਏ ਦੇ ਮਕਾਨਾਂ ਵਿੱਚ ਰਹਿ ਰਹੇ ਪ੍ਰਵਾਸੀਆਂ ਸਮੇਤ ਮਜ਼ਦੂਰਾਂ ਤੋਂ ਇੱਕ ਮਹੀਨੇ ਲਈ ਕਿਰਾਏ ਦੀ ਮੰਗ ਨਹੀਂ ਕਰਨਗੇ। ਜੇ ਕੋਈ ਮਕਾਨ ਮਾਲਕ ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਘਰ ਖਾਲੀ ਕਰਨ ਲਈ ਮਜਬੂਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਆਫ਼ਤ ਪ੍ਰਬੰਧਨ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।
ਡੀਸੀ ਨੇ ਕਿਹਾ ਕਿ ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਲਾਕਡਾਊਨ ਲਾਗੂ ਕੀਤਾ ਗਿਆ ਹੈ ਪਰ ਵੱਡੀ ਗਿਣਤੀ ਪਰਵਾਸੀ ਆਪਣੇ ਘਰਾਂ ਨੂੰ ਜਾਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਦੁਆਰਾ ਕੀਤੀ ਅਜਿਹੀ ਕੋਈ ਵੀ ਕਾਰਵਾਈ ਲਾਕਡਾਊਨ ਦੀ ਉਲੰਘਣਾ ਹੈ। ਅਜਿਹੀ ਸਥਿਤੀ ਨਾਲ ਨਜਿੱਠਣ ਲਈ ਅਤੇ ਲਾਕਡਾਊਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਪ੍ਰਵਾਸੀ ਮਜ਼ਦੂਰਾਂ ਦੀਆਂ ਆਰਥਿਕ ਤੰਗੀਆਂ ਨੂੰ ਘਟਾਉਣ ਲਈ ਉਪਰੋਕਤ ਹੁਕਮ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲਾਕਡਾਊਨ ਕਾਰਨ ਪ੍ਰਵਾਸੀ ਮਜਦੂਰਾਂ, ਮੁਸ਼ੀਬਤ ਵਿਚ ਫਸੇ ਲੋਕਾਂ ਸਮੇਤ ਗਰੀਬ, ਲੋੜਵੰਦਾਂ ਨੂੰ ਉਹਨਾਂ ਦੇ ਸਬੰਧਤ ਇਲਾਕਿਆਂ ਵਿੱਚ ਅਸਥਾਈ ਪਨਾਹਘਰਾਂ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਉਹਨਾਂ ਨੂੰ ਭੋਜਨ ਮੁਹੱਈਆ ਕਰਵਾਉਣ ਵਰਗੇ ਹੋਰ ਉਪਰਾਲੇ ਵੀ ਕੀਤੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…