Share on Facebook Share on Twitter Share on Google+ Share on Pinterest Share on Linkedin ਬੀਬੀ ਗੁਰਦੀਪ ਕੌਰ ਨੂੰ ਵੱਖ ਵੱਖ ਰਾਜਸੀ ਤੇ ਧਾਰਮਿਕ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵੱਲੋਂ ਬੀਬੀ ਗੁਰਦੀਪ ਕੌਰ ਦੇ ਪਤੀ ਧਰਮ ਸਿੰਘ ਲਈ ਪੱਗ ਭੇਜੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ: ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਅਤੇ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਦਾਦੀ ਸੱਸ ਬੀਬੀ ਗੁਰਦੀਪ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਬੁੱਧਵਾਰ ਨੂੰ ਇੱਥੋਂ ਦੇ ਗੁਰਦੁਆਰਾ ਰਾਮਗੜ੍ਹੀਆ ਸਭਾ ਫੇਜ਼-3ਬੀ1 ਵਿੱਚ ਕਰਵਾਇਆ ਗਿਆ। ਇਸ ਮੌਕੇ ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬੀਬੀ ਗੁਰਦੀਪ ਕੌਰ ਮਮਤਾ ਦੀ ਮੂਰਤ ਸਨ। ਉਹ ਖ਼ੁਦ ਜਿੱਥੇ ਧਾਰਮਿਕ ਖਿਆਲਾਂ ਦੇ ਮਾਲਕ ਸਨ, ਉੱਥੇ ਉਨ੍ਹਾਂ ਨੇ ਆਪਣੇ ਪਰਿਵਾਰ ਨੂੰ ਵੀ ਧਰਮ ਦੀ ਸਿੱਖਿਆ ਦਿੱਤੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵੱਲੋਂ ਬੀਬੀ ਗੁਰਦੀਪ ਕੌਰ ਦੇ ਪਤੀ ਧਰਮ ਸਿੰਘ ਲਈ ਪੱਗ ਭੇਜੀ ਗਈ ਜੋ ਸ੍ਰੀ ਚੰਦੂਮਾਜਰਾ ਤੇ ਹੋਰਨਾਂ ਆਗੂਆਂ ਨੇ ਧਰਮ ਸਿੰਘ ਨੂੰ ਭੇਟ ਕੀਤੀ। ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਓਐਸਡੀ ਚਰਨਜੀਤ ਸਿੰਘ ਬਰਾੜ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਸਾਰੇ ਸਰਕਲ ਪ੍ਰਧਾਨ, ਬੀਬੀ ਕੁਲਦੀਪ ਕੌਰ ਕੰਗ, ਗੁਰਮੁੱਖ ਸਿੰਘ ਸੋਹਲ, ਸ਼ੀਤਲ ਸਿੰਘ, ਜਸਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਪਾਰਸ, ਅਕਵਿੰਦਰ ਸਿੰਘ ਗੋਸਲ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਮਾਨ, ਹਰਮਨਜੋਤ ਸਿੰਘ ਕੁੰਭੜਾ, ਬਾਬਾ ਬਲਬੀਰ ਸਿੰਘ ਨਿਹੰਗ ਮੁਖੀ, ਬੀਬੀ ਨਿਰਮਲ ਕੌਰ ਸੇਖੋਂ, ਬੀਬੀ ਡਿੰਪਲ ਸਭਰਵਾਲ, ਜੋਗਿੰਦਰ ਸਿੰਘ ਸੌਂਧੀ, ਪਰਮਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਾਹਵਾ, ਕਰਮ ਸਿੰਘ ਬਬਰਾ, ਬਲਜਿੰਦਰ ਸਿੰਘ ਬੇਦੀ, ਦਵਿੰਦਰ ਸਿੰਘ ਬਬਰਾ, ਇੰਦਰਜੀਤ ਸਿੰਘ ਖੋਖਰ, ਮਨਮੋਹਨ ਸਿੰਘ, ਪ੍ਰੇਮ ਕੁਮਾਰ ਚਾਂਦ, ਰਣਜੀਤ ਸਿੰਘ, ਰਤਨ ਸਿੰਘ ਨਾਮਧਾਰੀ, ਨਰਿੰਦਰ ਸਿੰਘ ਸੰਧੂ, ਜਗਦੀਸ਼ ਸਿੰਘ ਸੀਟੀਯੂ, ਡਾ. ਭੁਪਿੰਦਰ ਸਿੰਘ, ਆਰਪੀ ਸ਼ਰਮਾ, ਗੁਰਮੀਤ ਕੌਰ, ਫੂਲਰਾਜ ਸਿੰਘ, ਕੰਵਲਜੀਤ ਸਿੰਘ ਰੂਬੀ, ਕੁਲਜੀਤ ਸਿੰਘ ਬੇਦੀ, ਸਤਬੀਰ ਸਿੰਘ ਧਨੋਆ, ਪਰਵਿੰਦਰ ਸਿੰਘ ਤਸਿੰਬਲੀ, ਅਸ਼ੋਕ ਝਾਅ, ਅਰੁਣ ਸ਼ਰਮਾ, ਜਸਵੀਰ ਕੌਰ ਅੱਤਲੀ, ਜਸਪਾਲ ਸਿੰਘ ਮਟੌਰ, ਤਰਨਜੀਤ ਕੌਰ ਗਿੱਲ ਸਮੇਤ ਵੱਖ ਵੱਖ ਸੰਸਥਾਵਾਂ, ਮੰਦਰ ਕਮੇਟੀਆਂ, ਗੁਰਦੁਆਰਾ ਕਮੇਟੀਆਂ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ। ਇਸ ਮੌਕੇ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਪਰਿਵਾਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ