ਝੋਨੇ ਦੀ ਸਰਕਾਰੀ ਖਰੀਦ ਬਦਲੇ ਕਿਸਾਨਾਂ ਨੂੰ 109 ਕਰੋੜ 23 ਲੱਖ ਰੁਪਏ ਦੀ ਕੀਤੀ ਅਦਾਇਗੀ: ਡੀਸੀ

ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1ਲੱਖ 2ਹਜ਼ਾਰ 540 ਮੀਟਰਕ ਟਨ ਝੋਨੇ ਦੀ ਹੋਈ ਆਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ:
ਮੁਹਾਲੀ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਸਥਾਪਿਤ ਕੀਤੇ ਖਰੀਦ ਕੇਂਦਰਾਂ ਵਿੱਖੇ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਿਸਾਨਾਂ ਤੋਂ ਖਰੀਦ ਕੀਤੇ ਝੋਨੇ ਦੇ ਇਵਜ਼ ਚ ਕਿਸਾਨਾਂ ਨੂੰ 109 ਕਰੋੜ 23 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਚ 01 ਲੱਖ 02 ਹਜ਼ਾਰ 540 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 01 ਲੱਖ 02 ਹਜ਼ਾਰ 398 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੇ ਗਏ ਝੋਨੇ ਵਿੱਚੋਂ 80 ਹਜ਼ਾਰ 076 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 24 ਹਜ਼ਾਰ 916 ਮੀਟਰਕ ਟਨ, ਮਾਰਕਫੈਡ ਵੱਲੋਂ 40 ਹਜ਼ਾਰ 445 ਮੀਟਰਕ ਟਨ, ਪਨਸਪ ਵੱਲੋਂ 16 ਹਜਾਰ 918 ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਵੱਲੋਂ 12 ਹਜ਼ਾਰ 968 ਮੀਟਰਕ ਟਨ, ਐਫ.ਸੀ.ਆਈ ਵੱਲੋਂ 7 ਹਜ਼ਾਰ 017 ਮੀਟਰਕ ਟਨ ਅਤੇ ਵਾਪਰੀਆਂ ਵੱਲੋਂ 134 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕੇਵਲ ਸੁਪਰ ਐਸ.ਐਮ.ਐਸ. ਲੱਗੀ ਕੰਬਾਈਨ ਨਾਲ ਹੀ ਕਰਵਾਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ ਕਿਉਂਕਿ ਰਾਤ ਨੂੰ ਫਸਲ ਕੱਟਣ ਨਾਲ ਉਸ ਵਿੱਚ ਨਮੀਂ ਦੀ ਮਾਤਰਾ ਤੈਅ ਮਾਪਦੰਡਾਂ ਤੋਂ ਵੱਧ ਹੁੰਦੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…