Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੇ 147 ਕਰੋੜ 99 ਲੱਖ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਅਨਾਜ ਮੰਡੀਆਂ ਵਿੱਚ ਪੁੱਜੀ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ: ਡੀਸੀ ਸ੍ਰੀਮਤੀ ਸਪਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਖਰੜ, ਦਾਊਮਾਜਰਾ, ਭਾਗੋਮਾਜਰਾ, ਕੁਰਾਲੀ, ਖਿਜਰਾਬਾਦ, ਡੇਰਾਬਸੀ, ਲਾਲੜੂ, ਤਸਿੰਬਲੀ, ਸਮਗੌਲੀ, ਜੜੌਤ ਅਤੇ ਬਨੂੜ ਮੰਡੀ ਵਿੱਚ ਕਿਸ਼ਾਨਾਂ ਦੀ ਹੁਣ ਤੱਕ ਪੁੱਜੀ 1 ਲੱਖ 12 ਹਜ਼ਾਰ 183 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਦੋਂ ਕਿ ਪਿਛਲੇ ਸਾਲ ਕਣਕ ਦੇ ਸੀਜਨ ਦੌਰਾਨ ਜ਼ਿਲੇ੍ਹ ਦੀਆਂ ਮੰਡੀਆਂ ਵਿੱਚ 98 ਹਜ਼ਾਰ 887 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦਿੰਦਿਆਂ ਦੱਸਿਆ ਕਿ ਕਣਕ ਦੀ ਭਰਵੀਂ ਫਸਲ ਹੋਣ ਕਾਰਨ ਇਸ ਸੀਜਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ 13 ਹਜਾਰ 296 ਮੀਟਰਿਕ ਟਨ ਕਣਕ ਮੰਡੀਆਂ ਵਿੱਚ ਵੱਧ ਪੁੱਜੀ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ 147 ਕਰੋੜ 99 ਲੱਖ ਰੁਪਏ ਦੀ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 14 ਕਰੋੜ 21 ਲੱਖ ਦੀ ਬਕਾਇਆ ਅਦਾਇਗੀ ਨੂੰ ਵੀ ਤੁਰੰਤ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੰਡੀਆ ਵਿੱਚ ਕਿਸਾਨਾਂ ਦੀ ਪੁੱਜੀ ਕਣਕ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਵੱਲੋਂ ਹੁਣ ਤੱਕ 24 ਹਜ਼ਾਰ 104 ਮੀਟਰਿਕ ਟਨ ਕਣਕ, ਮਾਰਕਫੈਡ ਵੱਲੋਂ 15 ਹਜ਼ਾਰ 887 ਮੀਟਰਿਕ ਟਨ, ਪਨਸ਼ਪ ਵੱਲੋਂ, 13 ਹਜ਼ਾਰ 358 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 14 ਹਜ਼ਾਰ 62 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 13 ਹਜ਼ਾਰ 284 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 19 ਹਜ਼ਾਰ 114 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 12 ਹਜ਼ਾਰ 374 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਕਿਸਾਨਾਂ ਨੂੰ 38 ਕਰੋੜ 58 ਲੱਖ ਰੁਪਏ ਦੀ ਅਦਾਇਗੀ ਅਤੇ ਮਾਰਕਫੈਡ ਵੱਲੋਂ 23 ਕਰੋੜ 93 ਲੱਖ, ਪਨਸਪ ਵੱਲੋਂ 21 ਕਰੋੜ 05 ਲੱਖ, ਪੰਜਾਬ ਸਟੇਟ ਵੇਆਰ ਕਾਰਪੋਰੇਸ਼ਨ ਵੱਲੋਂ 22 ਕਰੋੜ 82 ਲੱਖ, ਪੰਜਾਬ ਐਗਰੋ ਵੱਲੋ 21 ਕਰੋੜ 25 ਲੱਖ ਅਤੇ ਐਫ.ਸੀ.ਆਈ. ਵੱਲੋ 20 ਕਰੋੜ 36 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 94 ਹਜ਼ਾਰ 955 ਮੀਟਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ 4 ਹਜਾਰ 854 ਮੀਟਰਿਕ ਟਨ ਕਣਕ ਦੀ ਲਿਫਟਿੰਗ ਤੁਰੰਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ