nabaz-e-punjab.com

ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ 227 ਕਰੋੜ 31 ਲੱਖ ਰੁਪਏ ਦੀ ਅਦਾਇਗੀ ਕੀਤੀ: ਡੀਸੀ

ਹੁਣ ਤੱਕ ਮੰਡੀਆਂ ’ਚੋਂ 1 ਲੱਖ 36 ਹਜ਼ਾਰ 308 ਮੀਟਰਿਕ ਟਨ ਝੋਨੇ ਦੀ ਕੀਤੀ ਖਰੀਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਜੀ ਝੋਨੇ ਦੀ ਫਸਲ ਦੀ 227 ਕਰੋੜ 31 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਅਤੇ ਮੰਡੀਆਂ ’ਚੋਂ ਹੁਣ ਤੱਕ 1 ਲੱਖ 36 ਹਜ਼ਾਰ 308 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਪੁੱਜਿਆ ਦਾਣਾ-ਦਾਣਾ ਖਰੀਦਿਆਂ ਜਾਵੇਗਾ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਨੇ 46900 ਮੀਟਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਮਾਰਕਫੈੱਡ ਵੱਲੋਂ 34029 ਮੀਟ੍ਰਿਕ ਟਨ, ਪਨਸਪ ਵੱਲੋਂ 25640 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 11962 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 13962 ਮੀਟਰਿਕ ਟਨ ਅਤੇ ਐਫ਼ਸੀਆਈ ਵੱਲੋਂ 3642 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦ ਕਿ ਵਪਾਰੀਆਂ ਵੱਲੋਂ 173 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚੋਂ 1 ਲੱਖ 35 ਹਜ਼ਾਰ 609 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 80 ਕਰੋੜ 86 ਲੱਖ ਰੁਪਏ, ਮਾਰਕਫੈੱਡ ਵੱਲੋਂ 57 ਕਰੋੜ 43 ਲੱਖ, ਪਨਸਪ ਵਲੋਂ 43 ਕਰੋੜ 41 ਲੱਖ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 20 ਕਰੋੜ 8 ਲੱਖ, ਪੰਜਾਬ ਐਗਰੋ ਵੱਲੋਂ 20 ਕਰੋੜ 15 ਲੱਖ ਅਤੇ ਐਫ਼ਸੀਆਈ ਵੱਲੋਂ 04 ਕਰੋੜ 66 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬਕਾਇਆ 13 ਕਰੋੜ 64 ਲੱਖ ਰੁਪਏ ਦੀ ਅਦਾਇਗੀ ਨੂੰ ਵੀ ਤੁਰੰਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਸ੍ਰੀਮਤੀ ਸਪਰਾ ਨੇ ਕਿਸਾਨਾਂ ਨੂੰ ਵਾਤਾਵਰਨ ਦੀ ਸਵੱਛਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੱੁਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਮਿੱਤਰ ਕੀੜੇ ਵੀ ਮਾਰੇ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀਆਂ ਵਿਚ ਝੋਨਾ ਖਰੀਦਣ ਦੇ ਨਾਲ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…