ਪੀਸੀਐਸ ਹਰਗੁਨਜੀਤ ਕੌਰ ਨੇ ਸਿੱਖਿਆ ਬੋਰਡ ਦੇ ਸਕੱਤਰ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਦੀ ਖਾਲੀ ਪਈ ਅਸਾਮੀ ’ਤੇ ਅੱਜ 2001 ਬੈਚ ਦੀ ਪੀ.ਸੀ.ਐਸ. ਅਧਿਕਾਰੀ ਹਰਗੁਨਜੀਤ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੋਰਡ ਦੀ ਨਵ ਨਿਯੁਕਤ ਸਕੱਤਰ ਹਰਗੁਨਜੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਦੇ ਵਿਦਿਆਰਥੀਆਂ ਅਤੇ ਸਿੱਖਿਆ ਬੋਰਡ ਦੀ ਬੇਹਤਰੀ ਲਈ ਹਰ ਸੰਭਵ ਯਤਨ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਪਹਿਲੇ ਦਿਨ ਹੀ ਬੋਰਡ ਦੇ ਕੰਮ ਕਾਜ ਨੂੰ ਸਮਝਣ ਲਈ ਬੋਰਡ ਦੀਆਂ ਵੱਖ-ਵੱਖ ਸਾਖਾਵਾਂ ਦੇ ਮੁਖੀਆਂ ਨਾਲ ਮੀÎਟਿੰਗ ਕੀਤੀ।
ਜ਼ਿਕਰਯੋਗ ਹੈ ਕਿ 24 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਦੀ ਆਈ.ਏ.ਐਸ. ਸਾਖਾਂ ਵੱਲੋਂ ਪੰਜਾਬ ਸਰਕਾਰ ਦੇ ਚੀਫ ਸਕੱਤਰ ਕਰਨ ਅਵਤਾਰ ਸਿੰਘ ਦੇ ਦਸਤਖਤਾ ਹੇਠ ਜਾਰੀ ਪੱਤਰ ਵਿਚ ਸਥਾਨਕ ਸਰਕਾਰ ਵਿਭਾਗ ਵਿਚ ਐਡੀਸਨਲ ਸਕੱਤਰ ਦੇ ਆਹੁਦੇ ਤੇ ਤਾਇਨਾਤ 2001 ਦੀ ਪੀ.ਸੀ.ਐਸ. ਅਧਿਕਾਰੀ ਹਰਗੁਨਜੀਤ ਕੌਰ ਨੂੰ ਸਿੱਖਿਆ ਬੋਰਡ ਦਾ ਸਕੱਤਰ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ ਪਰ ਉਹ ਛੁੱਟੀ ਤੇ ਚੱਲਦੇ ਹੋਣ ਕਾਰਨ ਉਨ੍ਹਾਂ ਨੇ ਅੱਜ ਆਪਣ ਆਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਡੇਢ ਸਾਲ ਤੋਂ ਸਿੱਖਿਆ ਬੋਰਡ ਦੇ ਜੁਆਇੰਟ ਸਕੱਤਰ ਦੇ ਅਹੁਦੇ ਤੇ ਤਾਇਨਾਤ ਜਨਕ ਰਾਜ ਮਹਿਰੋਕ ਨੂੰ ਬੋਰਡ ਸਕੱਤਰ ਦਾ ਵਾਧੂ ਚਾਰਜ ਦਿੱਤਾ ਹੋਇਆ ਸੀ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…