Share on Facebook Share on Twitter Share on Google+ Share on Pinterest Share on Linkedin ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰੀ ਸ਼ਾਂਤੀ ਮਾਰਚ ਕੱਢਿਆ ਬਿਹਤਰ ਸਮਾਜ ਦੀ ਸਿਰਜਣਾ ਲਈ ਮਹਾਤਮਾ ਗਾਂਧੀ ਦੇ ਅਹਿੰਸਾ ਤੇ ਸ਼ਾਂਤੀ ਦੇ ਰਾਹ ’ਤੇ ਚੱਲਣ ਦੀ ਲੋੜ: ਆਸ਼ਿਕਾ ਜੈਨ ਵਾਤਾਵਰਣ ਦੀ ਸੰਭਾਲ ਲਈ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ: ਸਮਾਜ ਵਿੱਚ ਅਮਨ, ਆਪਸੀ ਪ੍ਰੇਮ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵੱਲੋਂ ਦਰਸਾਏ ਅਹਿੰਸਾ ਅਤੇ ਸ਼ਾਂਤੀ ਦੇ ਰਾਹ ’ਤੇ ਚੱਲਣ ਦੀ ਲੋੜ ਹੈ ਤਾਂ ਜੋ ਇਕ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਹ ਪ੍ਰਗਟਾਵਾ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਬੁੱਧਵਾਰ ਨੂੰ ਰਾਸ਼ਟਰ ਪਿਤਾ ਮਹਾਤਮਾ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਤੋਂ ਕੱਢੇ ਗਏ ਜ਼ਿਲ੍ਹਾ ਪੱਧਰੀ ਸ਼ਾਂਤੀ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਹ ਸ਼ਾਤੀ ਮਾਰਚ ਸ਼ਹਿਰ ਦੇ ਵੱਖ ਵੱਖ ਹਿੱਸਿਆਂ ’ਚੋਂ ਹੁੰਦਾ ਹੋਇਆ ਹਾਕੀ ਸਟੇਡੀਅਮ ਫੇਜ਼-9 ਦੇ ਬਾਹਰ ਪਹੁੰਚ ਕੇ ਸਮਾਪਤ ਹੋਇਆ। ਸ੍ਰੀਮਤੀ ਜੈਨ ਨੇ ਕਿਹਾ ਕਿ ਅੱਜ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ ਹਰੇਕ ਵਿਅਕਤੀ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਚੌਗਿਰਦੇ ਦੀ ਸੰਭਾਲ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ, ਜੋ ਕਿ ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਵਾਤਾਵਰਣ ਦੀ ਸ਼ੁੱਧਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੀ ਭਵਿੱਖ ਲਈ ਜ਼ਿਲ੍ਹਾ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਕੱਢੇ ਗਏ ਸ਼ਾਂਤੀ ਮਾਰਚ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ, ਜਿਨ੍ਹਾਂ ਨੇ ਹੱਥਾਂ ਵਿੱਚ ਪੋਲੀਥੀਨ ਦੀ ਵਰਤੋਂ ਨਾ ਕਰਨ, ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ, ਪਾਣੀ ਦੀ ਸੰਭਾਲ ਦਾ ਸੁਨੇਹਾ ਦਿੰਦੇ ਬੈਨਰ ਫੜੇ ਹੋਏ ਸਨ। ਇਸ ਮੌਕੇ ਐਸਡੀਐਮ ਜਗਦੀਪ ਸਹਿਗਲ, ਯੁਵਕ ਸੇਵਾਵਾਂ ਵਿਭਾਗ ਦੀ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਪ੍ਰੀਤ ਕੌਰ ਧਾਲੀਵਾਲ, ਕਾਰਜਕਾਰੀ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਗਿੰਨੀ ਦੁੱਗਲ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ