ਬਿਜਲੀ ਕਾਮਿਆਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਮੁਜ਼ਾਹਰਾ

‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਨਾਂ ਲਿਖਿਆ ਮੰਗ ਪੱਤਰ ਦਿੱਤਾ

ਨਬਜ਼-ਏ-ਪੰਜਾਬ, ਮੁਹਾਲੀ, 2 ਅਗਸਤ:
ਪੰਜਾਬ ਰਾਜ ਪਾਵਰਕੌਮ ਟੈਕਨੀਕਲ ਸਰਵਿਸ ਯੂਨੀਅਨ (ਟੀਐਸਯੂ) ਸਰਕਲ ਮੁਹਾਲੀ ਵੱਲੋਂ ਬਿਜਲੀ ਕਾਮਿਆਂ ਦੀ ਹੱਕੀ ਮੰਗਾਂ ਨੂੰ ਲੈ ਕੇ ਅੱਜ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ ਅਤੇ ਸਾਬਕਾ ਪ੍ਰਧਾਨ ਲੱਖਾ ਸਿੰਘ ਦੀ ਅਗਵਾਈ ਹੇਠ ਬਿਜਲੀ ਕਾਮੇ ਰੋਸ ਮਾਰਚ ਕਰਦੇ ਹੋਏ ਸੈਕਟਰ-78 ਸਥਿਤ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਪਹੁੰਚੇ ਅਤੇ ਆਪਣੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਵਿਧਾਇਕ ਦਫ਼ਤਰ ਵਿੱਚ ਮੌਜੂਦ ਨਾ ਹੋਣ ਕਾਰਨ ਉਨ੍ਹਾਂ ਦੇ ਭਰਾ ਕੁਲਦੀਪ ਸਿੰਘ ਸਮਾਣਾ ਅਤੇ ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ ਨੇ ਮੰਗ ਹਾਸਲ ਕੀਤਾ।
ਮੁਲਾਜ਼ਮ ਆਗੂਆਂ ਨੇ ਸਿਆਸੀ ਦਖ਼ਲ ਕਾਰਨ ਜਥੇਬੰਦੀ ਦੇ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ ਦੀ ਬਦਲੀ ਮੁਹਾਲੀ ਤੋਂ ਸ੍ਰੀ ਮੁਕਤਸਰ ਸਾਹਿਬ ਅਤੇ ਜੇਈ ਚਮਕੌਰ ਸਿੰਘ ਦੀ ਲਲਤੋਂ ਤੋਂ ਲੁਧਿਆਣਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੋਵੇਂ ਬਦਲੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਨਿੱਜੀਕਰਨ ਦੀ ਨੀਤੀ ਦਾ ਵਿਰੋਧ ਕਰਦਿਆਂ ਬਿਜਲੀ ਕਾਨੂੰਨ 2003 ਅਤੇ 2022 ਰੱਦ ਕਰਨ, ਬਿਜਲੀ ਖੇਤਰ ਵਿੱਚ ਪੱਕੇ ਰੁਜ਼ਗਾਰ ਦੀ ਵਿਵਸਥਾ, ਕੰਮ ਅਨੁਸਾਰ ਨਵੀਆਂ ਰੈਗੂਲਰ ਅਸਾਮੀਆਂ ਦੀ ਭਰਤੀ, ਆਊਟਸੋਰਸ, ਵਰਕਚਾਰਜ ਅਤੇ ਠੇਕਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜ਼ਰਤ ਦੇਣ, ਮਾੜੇ ਕਿਰਤ ਕਾਨੂੰਨ ਰੱਦ ਕਰਨ, ਸੀਆਰਏ 295/19 ਵਿੱਚ ਭਰਤੀ ਕੀਤੇ ਸਹਾਇਕ ਲਾਇਨਮੈਨਾਂ ’ਤੇ ਦਰਜ ਪੁਲੀਸ ਕੇਸ ਅਤੇ ਵਿਭਾਗੀ ਕਾਰਵਾਈ ਰੱਦ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਕਾਨੂੰਨ ਲਾਗੂ ਕਰਨ, ਪਟਿਆਲਾ ਸਰਕਲ ਦੇ ਟਰਮੀਨੇਟ ਕੀਤੇ ਕਰਮਚਾਰੀਆਂ ਨੂੰ ਬਹਾਲ ਕਰਕੇ ਪੈਨਸ਼ਨਰੀ ਲਾਭ ਦੇਣ ਦੀ ਮੰਗ ਕੀਤੀ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਸਹਾਇਕ ਲਾਈਨਮੈਨ ਅਤੇ ਐਸਐਸਏ ਪਦਉਨਤ ਕਰਕੇ ਨਵੇਂ ਸਕੇਲ ਲਾਗੂ ਕਰਨ ਅਤੇ ਪੈਨਸ਼ਨਰ ਸਾਥੀਆਂ ਤੋਂ 200 ਰੁਪਏ ਪ੍ਰਤੀ ਮਹੀਨਾ ਜਜ਼ੀਆ ਟੈਕਸ ਵਸੂਲੀ ਬੰਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਜਤਿੰਦਰ ਸਿੰਘ, ਜਗਦੀਪ ਸਿੰਘ, ਰਜਿੰਦਰ ਸਿੰਘ ਸਾਬਕਾ ਚੀਫ਼ ਆਰਗੇਨਾਈਜ਼ਰ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਰਨ, ਹਰਬੰਸ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਸ਼ਰਨਜੀਤ ਸਿੰਘ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਵਿਜੈ ਕੁਮਾਰ, ਸੁਰਿੰਦਰ ਮੱਲ੍ਹੀ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਰਮੇਸ਼ ਗੁਪਤਾ, ਰਣਜੀਤ ਸਿੰਘ ਜੇਈ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Punjab Police Averts Possible Target Killing With Arrest Of Six Members Of Kaushal Chaudhary Gang; Six Pistols Recovered

Punjab Police Averts Possible Target Killing With Arrest Of Six Members Of Kaushal Chaudha…