ਕਿਸਾਨ ਅੰਦੋਲਨ: ਦਾਰਾ ਸਟੂਡੀਓ ਚੌਕ ’ਤੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਮੁਜ਼ਾਹਰਾ

ਪ੍ਰਧਾਨ ਮੰਤਰੀ ਨੂੰ ਕੋਸਿਆ, ਰਿਲਾਇੰਸ, ਪਤੰਜਲੀ, ਅਡਾਨੀ ਤੇ ਅੰਬਾਨੀਆਂ ਦਾ ਵੀ ਕੀਤਾ ਪਿੱਟ ਸਿਆਪਾ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਇੱਥੋਂ ਦੇ ਫੇਜ਼-6 ਦੇ ਵਸਨੀਕਾਂ, ਬਾਰ ਐਸੋਸੀਏਸ਼ਨ ਅਤੇ ਖੇਡ ਪ੍ਰੇਮੀਆਂ ਨੇ ਸ਼ੁੱਕਰਵਾਰ ਨੂੰ ਸਥਾਨਕ ਦਾਰਾ ਸਟੂਡੀਓ ਚੌਕ ’ਤੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮਗਰੋਂ ਧਰਨਾਕਾਰੀ ਨੌਜਵਾਨਾਂ ਨੇ ਸ਼ਹਿਰ ਵਿੱਚ ਰੋਸ ਰੈਲੀ ਕੱਢੀ। ਲੋਕਾਂ ਨੇ ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਨੂੰ ਕੋਸਦਿਆਂ ਰਿਲਾਇੰਸ, ਪਤੰਜਲੀ, ਅਡਾਨੀ ਅਤੇ ਅੰਬਾਨੀਆਂ ਦਾ ਵੀ ਪਿੱਟ ਸਿਆਪਾ ਕੀਤਾ ਗਿਆ। ਸਮਾਜ ਸੇਵੀ ਤੇ ਖੇਡ ਪ੍ਰਮੋਟਰਜ਼ ਨਰਿੰਦਰ ਸਿੰਘ ਕੰਗ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਸਾਨੀ ਝੰਡੇ ਮੁਹੱਈਆ ਕਰਵਾਏ ਗਏ।
ਇਸ ਮੌਕੇ ਬਾਰ ਐਸੋਸੀਏਸ਼ਨ ਖਰੜ ਅਤੇ ਮੁਹਾਲੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਸਿੱਧੂ, ਪ੍ਰਦੁਮਣ ਸਿੰਘ, ਮਨਮੋਹਨ ਸਿੰਘ, ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਰੋਮੀ, ਡੀਸੀਸੀ ਦੇ ਸਕੱਤਰ ਹਰਵਿੰਦਰ ਸਿੰਘ ਨੀਟੂ ਨੇ ਕਿਹਾ ਕਿ ਜਲਦੀ ਹੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਕ ਵੱਡਾ ਇਕੱਠ ਕਰਕੇ ਦਿੱਲੀ ਜਾਣ ਦੀ ਤਿਆਰੀ ਕੀਤੀ ਜਾਵੇਗੀ। ਬੁਲਾਰਿਆਂ ਨੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਦਿੱਲੀ ਚੱਲੋ-ਦਿੱਲੀ ਚੱਲੋ ਮੁਹਿੰਮ ਦੇ ਆਗੂ ਨਰਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਗੂੰਜ ਹੁਣ ਮੁਹਾਲੀ ਦੇ ਗਲੀ ਮੁਹੱਲਿਆਂ ਵਿੱਚ ਵੀ ਗਰਜਣ ਲੱਗ ਪਈ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਦਿੱਲੀ ਸੰਘਰਸ਼ ਦਾ ਹਿੱਸਾ ਬਣਨ ਲਈ ਅਪੀਲ ਕਰਦਿਆਂ ਕਾਰਪੋਰੇਟ ਘਰਾਣਿਆ ਦੇ ਕਾਰੋਬਾਰਾਂ ਦਾ ਮੁਕੰਮਲ ਬਾਈਕਾਟ ਕਰਨ ਦੀ ਗੱਲ ਕਹੀ। ਉਨ੍ਹਾਂ ਦੱਸਿਆ ਕਿ 10 ਜਨਵਰੀ ਨੂੰ ਭਗਤ ਪੂਰਨ ਸਿੰਘ ਵਾਤਾਵਰਨ ਕਮੇਟੀ ਫੇਜ਼-11 ਵੱਲੋਂ ਕਿਸਾਨਾਂ ਦੇ ਹੱਕ ਵਿੱਚ ਵੱਡਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…