Nabaz-e-punjab.com

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕੌਮ/ ਟਰਾਂਸਕੋ ਸਰਕਲ ਮੁਹਾਲੀ ਦੀ ਕਨਵੈਕਸ਼ਨ ਹੋਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ:
ਪੈਨਸ਼ਨਰਜ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਕੋ ਸਰਕਲ ਮੁਹਾਲੀ ਦੀ ਕਨਵੈਕਸ਼ਨ ਸਰਕਲ ਪ੍ਰਧਾਨ ਸਾਥੀ ਵਿਜੈ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਬਾਲ ਭਵਨ ਫੇਜ਼-4 ਵਿੱਚ ਹੋਈ। ਜਿਸ ਵਿੱਚ ਸੂਬਾ ਕਮੇਟੀ ਵੱਲੋਂ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ, ਮੀਤ ਪ੍ਰਧਾਨ ਪਾਲ ਸਿੰਘ ਮੁੰਡੀ ਅਤੇ ਕਾਰਜਕਾਰੀ ਮੈਂਬਰ ਸਿਕੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਮੁਹਾਲੀ ਸਰਕਲ ਦੀਆਂ ਵੱਖ-ਵੱਖ ਡਵੀਜ਼ਨਾਂ, ਮੁਹਾਲੀ, ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਡਵੀਜ਼ਨ ਦੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।
ਇਹ ਜਾਣਕਾਰੀ ਦਿੰਦਿਆਂ ਬੀਸੀ ਪ੍ਰੇਮੀ ਨੇ ਦੱਸਿਆ ਕਿ ਕਨਵੈਨਸ਼ਨ ਮੌਕੇ ਮੰਗ ਕੀਤੀ ਗਈ ਕਿ ਬਿਜਲੀ ਦੀਆਂ ਯੂਨੀਟਾਂ ਦੀ ਰਿਆਇਤ ਦਿੱਤੀ ਜਾਵੇ, ਕੈਸ਼ਲੈਸ਼ ਮੈਡੀਕਲ ਸਕੀਮ ਮੁੜ ਚਾਲੂ ਕੀਤੀ ਜਾਵੇ, ਮੈਡੀਕਲ ਭੱਤੇ ਵਿੱਚ ਵਾਧਾ ਕੀਤਾ ਜਾਵੇ, ਮੈਡੀਕਲ ਬਿਲ ਮੰਡਲ ਪੱਧਰ ’ਤੇ ਹੀ ਪਾਸ ਕੀਤੇ ਜਾਣ, ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ, ਡੀਏ ਦੀਆਂ ਬਕਾਇਆ ਕਿਸ਼ਤਾਂ ਅਤੇ ਏਰੀਅਰ ਰਿਲੀਜ਼ ਕੀਤਾ ਜਾਵੇ।
ਮੁਹਾਲੀ ਡਵੀਜ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਮੋਦੀ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ। ਕੇਂਦਰ ਅਤੇ ਪੰਜਾਬ ਸਰਕਾਰ ਤਰ੍ਹਾਂ-ਤਰ੍ਹਾਂ ਦੇ ਕਾਨੂੰਨ ਬਣਾ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ ਜੋ ਕਿ ਜਥੇਬੰਦੀ ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਿਸ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਕਨਵੈਕਸ਼ਨ ਵਿੱਚ ਮੇਵਾ ਸਿੰਘ, ਗੁਰਚਰਨ ਸਿੰਘ, ਨਵਿੰਦਰ ਸਿੰਘ, ਨਿਰਮਲ ਸਿੰਘ, ਸੁਭਾਸ਼ ਚੰਦਰ, ਰਮੇਸ਼ ਚੰਦਰ, ਬਲਵੀਰ ਸਿੰਘ, ਕਪਿਲ ਦੇਵ, ਸੋਮਨਾਥ ਅਤੇ ਸ਼ਾਮ ਲਾਲ ਹਾਜ਼ਰ ਸਨ। ਅਖੀਰ ਵਿੱਚ ਸਰਕਲ ਪ੍ਰਧਾਨ ਵਿਜੈ ਕੁਮਾਰ ਨੇ ਕਨਵੈਨਸ਼ਨ ਵਿੱਚ ਪਹੁੰਚੇ ਸਾਰੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ। ਸਟੇਜ਼ ਦੀ ਕਾਰਵਾਈ ਰਣਜੀਤ ਸਿੰਘ ਨੇ ਬਾਖ਼ੂਬੀ ਨਿਭਾਈ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…