
ਮੁਹਾਲੀ ਵਿੱਚ ਮਨਾਇਆ ਜਾਵੇਗਾ ਪੈਨਸ਼ਨਰ ਦਿਹਾੜਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ) ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਦੀ ਮਹੀਨਾਵਾਰ ਕਮੇਟੀ ਦੀ ਮੀਟਿੰਗ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਰੋਜ਼ ਗਾਰਡਨ ਵਿੱਚ ਹੋਈ। ਜਰਨਲ ਸਕੱਤਰ ਨੇ ਸੰਘਰਸ਼ ਸਬੰਧੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੈਨਸ਼ਨਰ ਦਿਵਸ ਬੜੇ ਉਤਸ਼ਾਹ ਨਾਲ 15 ਦਸੰਬਰ ਨੂੰ ਕਮਿਊਨਿਟੀ ਸੈਂਟਰ ਸੈਕਟਰ-71 ਵਿੱਚ 10.30 ਵਜੇ ਤੋਂ 1 ਵਜੇ ਤੱਕ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਮੁੱਖ ਮਹਿਮਾਨ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਅਤੇ ਮੁੱਖ ਬੁਲਾਰਾ ਪੈਨਸ਼ਨ ਆਗੂ ਗੁਰਮੇਲ ਸਿੰਘ ਸਿੱਧੂ ਹੋਣਗੇ। ਜਦੋਂਕਿ ਆਈਵੀਵਾਈ ਹਸਪਤਾਲ ਦੇ ਡਾਕਟਰ ਸਿਹਤ ਸਬੰਧੀ ਜਾਣਕਾਰੀ ਦੇਣਗੇ। ਜਿਸ ਵਿੱਚ ਯੂਨਿਟ ਖਰੜ, ਡੇਰਾਬੱਸੀ ਅਤੇ ਚੰਡੀਗੜ੍ਹ ਯੂਨਿਟ ਦੇ ਪੈਨਸ਼ਨਰ ਸਾਥੀ ਬੜੀ ਸਰਗਰਮੀ ਨਾਲ ਸ਼ਾਮਲ ਹੋਣਗੇ।
ਮੀਟਿੰਗ ਵਿੱਚ ਬਾਬੂ ਸਿੰਘ ਜਨਰਲ ਸਕੱਤਰ ਖਰੜ, ਜਸਮੇਰ ਸਿੰਘ ਬਾਠ ਸੀਨੀਅਰ ਮੀਤ ਪ੍ਰਧਾਨ, ਹਰਮਿੰਦਰ ਸਿੰਘ ਸੈਣੀ, ਜਸਵੰਤ ਸਿਘ ਬਾਗੜੀ ਸਲਾਹਕਾਰ, ਉਜਾਗਰ ਸਿੰਘ, ਹਰਦਿਆਲ ਚੰਦ ਬਡਬਰ, ਜਲਦੇਵ ਸਿੰਘ ਢਿੱਲੋਂ, ਪਰਮਜੀਤ ਸਿੰਘ, ਦਲੀਪ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ।