ਪੰਚਾਇਤੀ ਵਿਭਾਗ ਦੇ ਪੈਨਸ਼ਨਰਾਂ ਨੇ ਵਿਕਾਸ ਭਵਨ ਦੇ ਬਾਹਰ ਕੀਤਾ ਵਿਸ਼ਾਲ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਜਥੇਬੰਦੀ ‘ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ’ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਕਰਾਉਣ ਲਈ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਦਫਤਰ ਦੇ ਗੇਟ ਸਾਹਮਣੇ ਨਿਰਮਲ ਸਿੰਘ ਲੋਦੀ ਮਾਜਰਾ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਧਰਨਾ ਦੇ ਕੇ ਸਬੰਧਤ ਅਫਸਰਸ਼ਾਹੀ ਦਾ ਜੋਰਦਾਰ ਪਿੱਟ ਸਿਆਪਾ ਕੀਤਾ। ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਦੀ ਸਬੰਧਤ ਜ਼ਿੰਮੇਵਾਰ ਅਫਸਰਸ਼ਾਹੀ ਉਹਨਾਂ ਨਾਲ ਲਗਾਤਾਰ ਧੱਕਾ ਕਰਦੀ ਆ ਰਹੀ ਹੈ। ਜਿਸ ਦਾ ਸਬੂਤ ਬੁਢਾਪਾ ਭੱਤੇ ਦੀ ਦਸੰਬਰ 2016 ਵਿੱਚ ਪ੍ਰਵਾਨ ਹੋਈ ਮੰਗ ਨੂੰ ਅਕਤੂਬਰ 2017 ਵਿੱਚ ਲਾਗੂ ਕਰਨ ਤੋੱ ਮਿਲ ਜਾਂਦਾ ਹੈ। ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ ਨੇ ਮੰਗ ਕੀਤੀ ਕਿ ਉਹਨਾਂ ਦੇ ਬੁਢਾਪਾ ਭੱਤੇ, ਅੰਤਰਿਮ ਰਿਲੀਫ਼ ਅਤੇ ਮਹਿੰਗਾਈ ਭੱਤਿਆ ਦੇ ਬਕਾਏ ਤੁਰੰਤ ਦਿੱਤੇ ਜਾਣ। ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ ਨੇ ਮੰਗ ਕੀਤੀ ਕਿ ਦੂਜੇ ਪੈਨਸ਼ਨਰਾਂ ਦੀ ਤਰ੍ਹਾਂ ਸਾਨੂੰ ਵੀ ਐਲਟੀਸੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ ਅਤੇ ਪੂਰੀ ਸਰਵਿਸ ਦੀ ਪੈਨਸ਼ਨ ਲਾਈ ਜਾਵੇ।
ਜਥੇਬੰਦੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਮੁਲਾਜਮਾਂ ਦੀ ਏਕਤਾ ਅਤੇ ਸੰਘਰਸ਼ ਦੇ ਬਲਬੂਤੇ ਹੀ ਇਹ ਪੈਨਸ਼ਨ ਚਲਦੀ ਰਹਿ ਰਹੀ ਹੈ। ਵਿਭਾਗ ਦੀ ਸਬੰਧਤ ਅਫਸਰਸ਼ਾਹੀ ਹਰ ਸਮੇਂ ਇਸ ਪੈਨਸ਼ਨ ਨੂੰ ਖਤਮ ਕਰਨ ਦੇ ਢੰਗ ਤਰੀਕੇ ਲੱਭ ਰਹੀ ਹੈ। ਉਪਰੋਕਤ ਤੋਂ ਇਲਾਵਾ ਜਾਗੀਰ ਸਿੰਘ ਢਿੱਲੋਂ, ਬਲਵਿੰਦਰ ਸਿੰਘ, ਰਾਮ ਆਸਰਾ, ਸਰਵਜੀਤ ਸਿੰਘ, ਪੁਸ਼ਪਾ ਦੇਵੀ, ਅਜਮੇਰ ਕੌਰ, ਹਰਬੰਸ ਸਿੰਘ, ਭਗਵਾਲ ਸਿੰਘ ਤੇ ਰਸ਼ਪਾਲ ਸਿੰਘ ਨੇ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਮੰਗ ਕੀਤੀ ਕਿ ਜਥੇਬੰਦੀ ਨੂੰ ਮੰਗਾਂ ’ਤੇ ਵਿਚਾਰ ਕਰਨ ਲਈ ਸਮਾਂ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…