Share on Facebook Share on Twitter Share on Google+ Share on Pinterest Share on Linkedin ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਰਕਾਰ ਦੇ ਪ੍ਰੋਫੈਸ਼ਨਲ ਟੈਕਸ ਲਾਉਣ ਦੇ ਫੈਸਲੇ ਦੀ ਨਿਖੇਧੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ: ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਐਸ਼ਏਐਸ਼ਨਗਰ ਮੁਹਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਪ੍ਰੋਫੈਸ਼ਨਲ ਟੈਕਸ ਲਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਗਈ ਅਤੇ ਇਸ ਟੈਕਸ ਨੂੰ ਜਜੀਆ ਟੈਕਸ ਕਰਾਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਮੋਜੋਵਾਲ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਮੁਲਾਜ਼ਮ ਅਤੇ ਪੈਨਸ਼ਨਰਜ ਤਾਂ ਆਪਣੀਆਂ ਡੀਏ ਦੀਆਂ ਕਿਸਤਾਂ ਦਾ 22 ਮਹੀਨਿਆਂ ਦਾ ਬਕਾਇਆ ਮੰਗ ਰਹੇ ਹਨ ਅਤੇ 1-1-17, 1-7-17 ਅਤੇ 1-1-18 ਤੋਂ ਡੀਏ ਦੇਣ ਦੀ ਮੰਗ ਕਰ ਰਹੇ ਹਨ, ਪੇ-ਕਮਿਸ਼ਨ ਦੀ ਰਿਪੋਰਟ ਜਲਦ ਰੀਲੀਜ ਦੀ ਮੰਗ ਕਰ ਰਹੇ ਹਨ। ਉਲਟਾ ਸਰਕਾਰ ਨੇ ਦੇਣਾ ਤਾਂ ਕੀ ਸੀ, ਸਗੋਂ ਪਹਿਲਾਂ ਹੀ ਟੈਕਸਾਂ ਦਾ ਬੋਝ ਝੱਲ ਰਹੇ ਨਾਗਰਿਕਾਂ ਉਪਰ ਹੋਰ ਬੋਝ ਪਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਪੰਜਾਬ ਸਰਕਾਰ ਦੇ ਫੈਸਲਿਆਂ ਤੋਂ ਨਿਰਾਸ਼ ਹੈ। ਕਿਸਾਨ ਅਤੇ ਮਜ਼ਦੂਰ ਖ਼ੁਦਕੁਸ਼ੀਆਂ ਕਰ ਰਹੇ ਹਨ। ਅਧਿਆਪਕ ਵਰਗ ਸੜਕਾਂ ਤੇ ਹੈ ਅਤੇ ਬਹੁਤ ਹੀ ਘੱਟ ਤਨਖ਼ਾਹ ਤੇ ਗੁਜਾਰਾ ਕਰ ਰਹੇ ਆਂਗਨਵਾੜੀ ਵਰਕਰ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਨੇ ਮੰਗਾਂ ਤਾਂ ਕੀ ਮੰਨਣੀਆਂ ਸਨ। ਉਨਾਂ ਦੀ ਗੱਲ ਸੁਨਣ ਲਈ ਵੀ ਤਿਆਰ ਨਹੀਂ। ਝੂਠ ਬੋਲ ਕੇ ਸੱਤਾ ਵਿੱਚ ਆਈ ਸਰਕਾਰ ਤੋੱ ਇਹੋ ਆਸ ਸੀ। ਉਹਨਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਵੋਟਾਂ ਵੇਲੇ ਕੀਤੇ ਵਾਅਦੇ ਪੂਰੇ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਧਰਮਪਾਲ ਹੁਸ਼ਿਆਰਪੁਰੀ, ਮੁੱਖ ਸਲਾਹਕਾਰ ਜਰਨੈਲ ਸਿੰਘ ਕਰਾਂਤੀ, ਸੀਨੀ ਮੀਤ ਪ੍ਰਧਾਨ ਜਸਵੰਤ ਸਿੰਘ ਬਾਗੜੀ, ਮੀਤ ਪ੍ਰਧਾਨ ਜਸਮੇਰ ਸਿੰਘ ਬਾਠ, ਖਰੜ ਯੂਨਿਟ ਦੇ ਪ੍ਰਧਾਨ ਬਲਵੀਰ ਸਿੰਘ ਧਾਨੀਆ ਅਤੇ ਵਿੱਤ ਸਕੱਤਰ ਗਿਆਨ ਸਿੰਘ ਮੁਲਾਂਪੁਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ