Share on Facebook Share on Twitter Share on Google+ Share on Pinterest Share on Linkedin ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਕੈਪਟਨ ਸਰਕਾਰ ਦੇ ਰਵੱਈਏ ਦੀ ਨਿਖੇਧੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ: ਪੈਨਸਨਰਜ਼ ਵੈਲਫੇਅਰ ਐਸੋਸੀਏਸਨ ਐਸਏਐਸ ਨਗਰ ਦੀ ਕਾਰਜਕਰਨੀ ਦੀ ਮੀਟਿੰਗ ਸਥਾਨਕ ਰੋਜ਼ ਗਾਰਡਨ ਫੇਜ਼ 3ਬੀ1 ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸਾਥੀ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਮੋਜੋਵਾਲ ਨੇ ਦੱਸਿਆ ਕਿ 17 ਅਗਸਤ 2017 ਨੂੰ ਮਾਇਓ ਹਸਪਤਾਲ ਸੈਕਟਰ-69, ਵਿਖੇ ਪੈਨਸਨਰਜ਼ ਐਸੋਸੀਏਸ਼ਨ ਦੀ ਸਵੇਰੇ 10 ਵਜੇ ਮੀਟਿੰਗ ਹੋਵੇਗੀ। ਉਸ ਮੀਟਿੰਗ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਪੈਨਸਨਰਜ ਨੂੰ ਸੰਬੋਧਨ ਕਰਨਗੇ। ਪ੍ਰੈਸ ਸਕੱਤਰ ਸ੍ਰੀ ਧਰਮਪਾਲ ਹੁਸ਼ਿਆਰਪੁਰੀ ਨੇ ਪੰਜਾਬ ਸਰਕਾਰ ਦੇ ਪੈਨਸਨਰਜ਼ ਪ੍ਰਤੀ ਰਵੱਈਏ ਦੀ ਨਿਖੇਧੀ ਕਰਦੇ ਕਿਹਾ ਕਿ ਸਰਕਾਰ ਨੇ ਵੋਟਾਂ ਤੋਂ ਪਹਿਲਾ ਜੋ ਵਾਧੇ ਕੀਤੇ ਸਨ ਉਹ ਪੂਰੇ ਨਹੀਂ ਹੋਏ। ਉਹਨਾਂ ਕਿਹਾ ਪਿਛਲੇ ਲੰਮੇ ਸਮੇਂ ਤੋਂ ਡੀਏ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਬੀਤੀ 02-08-2017 ਨੂੰ ਮੁਲਾਜ਼ਮਾਂ ਦੇ ਬਕਾਏ ਸਬੰਧੀ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ। ਜੇਕਰ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਸੇਵਾਮੁਕਤ ਕਰਮਚਾਰੀਆਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਬਾਗੜੀ, ਮੀਤ ਪ੍ਰਧਾਨ ਜਸਮੇਰ ਸਿੰਘ ਬਾਠ, ਮੀਤ ਪ੍ਰਧਾਨ ਬਲਬੀਰ ਸਿੰਘ ਧਾਨੀਆਂ, ਵਿੱਤ ਸਕੱਤਰ ਗਿਆਨ ਸਿੰਘ ਮੁਲਾਂਪੁਰ, ਮੀਤ ਪ੍ਰਧਾਨ ਭੁਪਿੰਦਰ ਮਾਨ ਸਿੰਘ ਢੱਲ, ਮੈਂਬਰ ਚਰਨ ਸਿੰਘ ਗੜ੍ਹੀ, ਚਰਨ ਸਿੰਘ ਲਖਨਪੁਰ, ਤਾਰਾ ਚੰਦ, ਫਕੀਰ ਚੰਦ, ਜੋਗਾ ਸਿੰਘ, ਬਲਬੀਰ ਸਿੰਘ, ਮੰਗਤ ਸਿੰਘ, ਜੈ ਸਿੰਘ ਸੈਹਬੀ, ਰਘਬੀਰ ਸਿੰਘ ਅਤੇ ਸਤਪਾਲ ਰਾਣਾ ਆਡੀਟਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ