Share on Facebook Share on Twitter Share on Google+ Share on Pinterest Share on Linkedin ਲੋਕ ਭਲਾਈ ਸਕੀਮਾਂ ਲਈ ਲੋਕ ਹੁਣ ਅਕਾਲੀ ਭਾਜਪਾ ਸਰਕਾਰ ਨੂੰ ਕਰ ਰਹੇ ਹਨ ਚੇਤੇ: ਰਣਜੀਤ ਗਿੱਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਸਤੰਬਰ: ਸਥਾਨਕ ਸ਼ਹਿਰ ਦੇ ਰੋਪੜ ਰੋਡ ਤੇ ਸਥਿਤ ਠਾਕੁਰ ਮੈਡੀਕਲ ਸਟੋਰ ਵਿਖੇ ਕੌਸਲਰ ਦਵਿੰਦਰ ਸਿੰਘ ਠਾਕੁਰ ਦੀ ਅਗਵਾਈ ਵਿਚ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਰਣਜੀਤ ਸਿੰਘ ਗਿੱਲ ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਦਵਿੰਦਰ ਠਾਕੁਰ ਨੇ ਕਿਹਾ ਕਿ ਹਲਕਾ ਇੰਚਾਰਜ ਰਣਜੀਤ ਸਿੰਘ ਗਿੱੱਲ ਹਲਕਾ ਖਰੜ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਕਜੁੱਟ ਰੱਖਕੇ ਪਾਰਟੀ ਨੂੰ ਦਿਨ ਰਾਤ ਮਜਬੂਤ ਕਰ ਰਹੇ ਹਨ ਜਿਸ ਨਾਲ ਪਾਰਟੀ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਦੇ ਹੌਂਸਲੇ ਬੁਲੰਦ ਹੋਏ ਹਨ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਚਲਾਈਆਂ ਲੋਕ ਹਿਤੈਸ਼ੀ ਸਕੀਮਾਂ ਕਾਰਨ ਸੂਬੇ ਦੇ ਲੋਕ ਮੁੜ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਸੁਨਹਿਰੇ ਦਿਨ ਚੇਤੇ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੇ ਦੱੁਖ ਸੁੱਖ ਵਿਚ ਦਿਨ ਰਾਤ ਖੜਨ ਦਾ ਭਰੋਸਾ ਦਿੰਦੇ ਹੋਏ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਾਠ ਗਿਲਕੋ, ਮਾਤਾ ਜੋਗਿੰਦਰ ਕੌਰ, ਮਨਜੀਤ ਸਿੰਘ ਮਹਿਤੋਂ ਦਫ਼ਤਰ ਸਕੱਤਰ ਸ੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਪੰਜਾਬ, ਬੀਬੀ ਸੁਰਿੰਦਰ ਕੌਰ ਸ਼ੇਰਗਿੱਲ ਪ੍ਰਧਾਨ ਇਸਤਰੀ ਅਕਾਲੀ ਦਲ, ਕੌਂਸਲਰ ਲਖਵੀਰ ਸਿੰਘ ਲੱਖੀ, ਪ੍ਰਿੰਸ ਸਰਮਾ, ਰਜਿੰਦਰ ਸਿੰਘ ਠਾਕੁਰ, ਬਲਵੀਰ ਸਿੰਘ, ਜਸਮੇਰ ਸਿੰਘ, ਅਜਮੇਰ ਸਿੰਘ ਮੋਦਨ, ਅਮਰ ਸਿੰਘ ਖੁਰਲਲ, ਠਾਕੁਰ ਸਿੰਘ ਆਦਿ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ