Share on Facebook Share on Twitter Share on Google+ Share on Pinterest Share on Linkedin ਆਪਣੀ ਅਣਖ ਤੇ ਜਮੀਰ ਨੂੰ ਕਾਇਮ ਰੱਖਣ ਲਈ ਲੋਕ ਕਾਂਗਰਸ ਤੇ ਬਾਦਲ ਦਲ ਦਾ ਬਾਈਕਾਟ ਕਰਨ: ਬੀਰਦਵਿੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਜੁਝਾਰ ਨਗਰ ਵਿੱਚ ਹੋਈ ਵਿਸ਼ਾਲ ਚੋਣ ਰੈਲੀ ਪਿੰਡ ਝਾਮਪੁਰ, ਮਨਾਣਾ, ਬਹਿਲੋਲਪੁਰ ਤੇ ਜਗਤਪੁਰ, ਅੰਬ ਸਾਹਿਬ ਕਲੋਨੀ ’ਚ ਕੀਤੀਆਂ ਚੋਣ ਮੀਟਿੰਗਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਪਾਰਟੀ ਉਮੀਦਵਾਰ ਬੀਰਦਵਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਟਕਸਾਲੀ ਦਲ ਦੇ ਆਗੂ ਦਾਅਵਾ ਕਰ ਰਹੇ ਹਨ ਪਿੰਡਾਂ ਵਿੱਚ ਉਨ੍ਹਾਂ ਨੂੰ ਲੋਕਾਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ। ਜਿਸ ਕਾਰਨ ਹੁਕਮਰਾਨ ਕਾਂਗਰਸ ਪਾਰਟੀ ਅਤੇ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਦੀ ਨੀਂਦ ਉੱਡ ਗਈ ਹੈ। ਇਸ ਦੌਰਾਨ ਸ੍ਰੀ ਬੱਬੀ ਬਾਦਲ ਨੇ ਪਿੰਡ ਜੁਝਾਰ ਨਗਰ, ਮਨਾਣਾ, ਝਾਮਪੁਰ, ਬਹਿਲੋਲਪੁਰ, ਅਤੇ ਜਗਤਪੁਰਾ, ਅੰਬ ਸਾਹਿਬ ਕਲੋਨੀ ਵਿੱਚ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਭਰਵੇਂ ਚੋਣ ਜਲਸੇ ਕੀਤੇ ਗਏ। ਯੂਥ ਆਗੂ ਨੇ ਕਿਹਾ ਕਿ ਇਸ ਵਾਰ ਲੋਕ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਟਕਸਾਲੀ ਦਲ ਦੇ ਹੱਕ ਵਿੱਚ ਫਤਵਾ ਦੇਣਗੇ। ਇਸ ਮੌਕੇ ਬੋਲਦਿਆਂ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੇਰਾ ਸਾਧ ਨੂੰ ਦਿੱਤੀ ਮੁਆਫ਼ੀ ਨੂੰ ਅਖ਼ਬਾਰੀ ਬਿਆਨ ਵਿੱਚ ਸਹੀ ਦੱਸ ਕੇ ਪੰਥਕ ਕਦਰਾਂ ਕੀਮਤਾਂ ਦਾ ਘਾਣ ਕੀਤਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਣਖ ਅਤੇ ਜ਼ਮੀਰ ਨੂੰ ਕਾਇਮ ਰੱਖਣ ਲਈ ਕਾਂਗਰਸ ਅਤੇ ਬਾਦਲ ਦਲ ਦਾ ਮੁਕੰਮਲ ਬਾਈਕਾਟ ਕਰਨ ਤਾਂ ਜੋ ਪੰਜਾਬ ਅਤੇ ਪੰਥ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬ) ਇਕ ਪਰਿਵਾਰ ਦੀ ਪ੍ਰਾਈਵੇਟ ਕੰਪਨੀ ਬਣ ਗਿਆ ਹੈ ਅਤੇ ਅਕਾਲੀ ਸਰਕਾਰ ਦੌਰਾਨ ਪੰਜਾਬ ਦੇ ਵੱਖ ਵੱਖ ਹਿੱਸਿਆ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਲੋਕ ਚੋਣਾਂ ਵਿੱਚ ਕਾਂਗਰਸ ਅਤੇ ਬਾਦਲ ਦਲੀਆਂ ਤੋਂ ਪੂਰਾ ਹਿਸਾਬ ਲੈਣਗੇ। ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਕਿ ਦੇਸ਼ ’ਤੇ ਹਕੂਮਤ ਕਰਨ ਵਾਲੀਆਂ ਰਾਜਸੀ ਧਿਰਾਂ ਅਤੇ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਅੱਜ ਉੱਚ ਸਿੱਖਿਆ ਪ੍ਰਾਪਤ ਲੱਖਾਂ ਹੀ ਨੌਜਵਾਨ ਬੇਰੁਜ਼ਗਾਰੀ ਭੱਠੀ ਵਿੱਚ ਸੜ ਰਹੇ ਹਨ ਅਤੇ ਪੰਜਾਬ ਦਾ ਅੰਨਦਾਤਾ ਕਿਸਾਨ ਖ਼ੁਦਕੁਸ਼ੀਆਂ ਕਰ ਕਿਹਾ ਹੈ ਅਤੇ ਇੰਡਸਟਰੀ ਖਤਮ ਹੋਣ ਦੇ ਕਿਨਾਰੇ ’ਤੇ ਹੈ। ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ, ਬਾਬਾ ਨਰਿੰਦਰ ਸਿੰਘ, ਬਲਬੀਰ ਸਿੰਘ ਝਾਮਪੁਰ, ਭਾਗ ਸਿੰਘ, ਅਮਰ ਨਾਥ, ਬਾਬਾ ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਬਿੱਟੂ, ਵਿਨੋਦ ਕੁਮਾਰ ਪੰਚ, ਸੋਮ ਪ੍ਰਕਾਸ਼ ਸਾਬਕਾ ਸਰਪੰਚ, ਤੇਜਪਾਲ, ਹਰਜੀਤ ਸਿੰਘ ਜੀਤੀ, ਮੰਗਲ ਸਿੰਘ ਪੱਤੋਂ, ਰਣਜੀਤ ਸਿੰਘ ਬਰਾੜ, ਹਨੀ ਗਿੱਲ, ਜਗਤਾਰ ਸਿੰਘ ਘੜੂੰਆਂ, ਗੁਰਪ੍ਰੀਤ ਸਿੰਘ, ਕੰਵਰਪਾਲ ਸਿੰਘ, ਹਰਨੇਕ ਸਿੰਘ, ਜੋਬਨਪ੍ਰੀਤ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ