ਮੁਹਾਲੀ ਦੇ ਵਿਕਾਸ ਤੇ ਪੰਜਾਬ ਦੀ ਤਰੱਕੀ ਲਈ ਲੋਕ ਸਹੀ ਉਮੀਦਵਾਰ ਦੀ ਚੋਣ ਕਰਨ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਚੋਣ ਪ੍ਰਚਾਰ ਅਭਿਆਨ ਵਿੱਚ ਤੇਜ਼ੀ ਲਿਆਉਂਦਿਆਂ ਕੜਾਕੇ ਦੀ ਠੰਢ ਦੇ ਬਾਵਜੂਦ ਸਥਾਨਕ ਫੇਜ਼-7 ਅਤੇ ਫੇਜ਼-10 ਦੀਆਂ ਵੈਲਫੇਅਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਅਤੇ ਹੋੋਰ ਮੁੱਖ ਸਖਸ਼ੀਅਤਾਂ ਨਾਲ ਵਿਸ਼ੇਸ਼ ਮੀਟਿੰਗ ਦੌੌਰਾਨ ਕਿਹਾ ਕਿ ਲੋਕ ਉਮੀਦਵਾਰਾਂ ਦੇ ਕੰਮਾਂ ਦਾ ਮੁਲਾਂਕਨ ਜਰੂਰ ਕਰਨ ਤਾਂ ਜੋ ਉਨ੍ਹਾਂ ਨੂੰ ਸੂਬੇ ਦੇ ਸੁਨਹਿਰੀ ਭਵਿੱਖ ਲਈ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਜਦੋਂ ਉਹ ਬਤੌਰ ਡੀ.ਸੀ ਅਹੁਦੇ ਉੱਤੇ ਮੌਜੂਦ ਸਨ ਤਾਂ ਉਨ੍ਹਾਂ ਕੋਲ ਸ਼ਹਿਰ ਦੀਆਂ ਐਸੋਸੀਏਸ਼ਨਾਂ ਦੇ ਅਹੁਦੇਦਾਰ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਂਦੇ ਸਨ। ਜਿਨ੍ਹਾਂ ਨੂੰ ਉਨ੍ਹਾਂ ਨੇ ਹਮੇਸ਼ਾਂ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਆਸਾ ਉਮੀਦਾਂ ਅਤੇ ਦਰਪੇਸ਼ ਸਮੱਸਿਆਵਾਂ ਤੋਂ ਭਲੀ ਭਾਂਤੀ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਵਿੱਚ ਹਾਲੇ ਵੀ ਵਿਕਾਸ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਹਾਲੀ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਜਿੱਤ ਮਿਲਦੀ ਹੈ ਤਾਂ ਮੁਹਾਲੀ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਏਗੀ।
ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਕਾਹਲੋੋਂ ਅਤੇ ਅਕਾਲੀ ਕੌਂਸਲਰ ਗੁਰਮੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਕੈਪਟਨ ਸਿੱਧੂ ਵੱਲੋਂ ਫੇਜ਼-7 ਅਤੇ ਫੇਜ਼-10 ਦੀਆਂ ਵੈਲਫੇਅਰ ਐਸੋਸੀਏਸ਼ਨਾਂ ਅਤੇ ਮੁੱਖ ਸ਼ਖਸੀਅਤਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਵਾਲੀਆ ਅਤੇ ਮਾਰਕੀਟ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਦਿੱਤਾ ਅਤੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਹਰ ਪੱਖੋਂ ਮਦਦ ਕਰਨ ਦਾ ਪੂਰਾ ਵਿਸ਼ਵਾਸ਼ ਦਿਵਾਇਆ। ਸ੍ਰੀ ਕਾਹਲੋਂ ਨੇ ਕਿਹਾ ਕਿ ਚੋਣਾ ਦਾ ਬਿਗੁਲ ਵੱਜ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹਾਲੀ ਹਲਕੇ ਨੂੰ ਜਿੰਨੇ ਵੱਡੇ ਪ੍ਰਾਜੈਕਟ ਦਿੱਤੇ ਗਏ ਹਨ। ਉਨ੍ਹਾਂ ਖਾਤਰ ਮੁਹਾਲੀ ਦਾ ਨਾਂ ਦੁਨੀਆ ਦੇ ਨਕਸ਼ੇ ’ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਰਾਸਤ-ਏ-ਖਾਲਸਾ, ਰਵਿਦਾਸ ਯਾਦਗਾਰ, ਗਰੀਬਾਂ ਲਈ ਆਟਾ-ਦਾਲ ਸਕੀਮਾਂ ਚਾਲੂ ਕਰਕੇ ਪੰਜਾਬ ਦਾ ਨਾਂ ਬੁਲੰਦੀਆਂ ’ਤੇ ਪਹੁੰਚਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੀ ਉਮੀਦਵਾਰ ਚੁਣਨ ਦੀ ਲੋੜ ਹੈ ਅਤੇ ਮੋਹਾਲੀ ਹਲਕੇ ਦੇ ਲੋੋਕਾਂ ਨੂੰ ਤੇਜਿੰਦਰ ਪਾਲ ਸਿੰਘ ਵਰਗੇ ਪੜੇ ਲਿਖੇ ਉਮੀਦਵਾਰ ਦੀ ਲੋੜ ਹੈ ਜੋਕਿ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਕੈਪਟਨ ਸਿੱਧੂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਇਆ ਜਾਵੇ। ਇਸ ਤੋਂ ਇਲਾਵਾ ਰਾਜਾ ਕੰਵਰਜੋਤ ਸਿੰਘ ਨੇ ਕਿਹਾ ਕਿ ਜੇਕਰ ਵਿਧਾਇਕ ਬਲਬੀਰ ਸਿੱਧੂ ਦੀ ਗੱਲ ਕਰੀਏ ਤਾਂ ਉਹ ਆਪਣੇ ਭਾਸ਼ਣ ਵਿੱਚ ਨਸ਼ਾ ਬੰਦ ਕਰਨ ਦੀ ਗੱਲ ਕਰਦੇ ਹਨ ਜਦੋਂਕਿ ਬਲਬੀਰ ਸਿੱਧੂ ਦਾ ਖੁੱਦ ਦਾ ਸ਼ਰਾਬ ਦਾ ਕਾਰੋਬਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਆਪਣੀ ਸਰਕਾਰ ਆਉਣ ’ਤੇ ਚਾਰ ਮਹੀਨੇ ਵਿਚਕਾਰ ਪੰਜਾਬ ਤੋਂ ਨਸ਼ਾ ਬੰਦ ਕਰਨ ਦੇ ਵੱਡੇ -ਵੱਡੇ ਢਿੰਡੋੋਰੇ ਪਿੱਟ ਰਹੇ ਹਨ। ਉਨ੍ਹਾਂ ਕਿਹਾ ਕਿ ਖੁੱਦ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਹੀ ਚਾਰ ਮਹੀਨੇ ’ਚ ਨਸ਼ਾ ਬੰਦ ਕਰ ਸਕਦੇ ਹਨ। ਇਸ ਮੌਕੇ ਅਕਾਲੀ ਕੌਂਸਲਰ ਅਮਰੀਕ ਸਿੰਘ, ਗੁਰਮੁੱਖ ਸਿੰਘ ਸੋਹਲ, ਭਾਜਪਾ ਕੌਂਸਲਰ ਹਰਦੀਪ ਸਿੰਘ ਸਰਾਓ ਤੇ ਸੈਹਬੀ ਆਨੰਦ, ਗੁਰਮੇਲ ਸਿੰਘ ਮੋਜੇਵਾਲ, ਰਿਟਾਇਰਡ ਜ਼ਿਲ੍ਹਾ ਅਟਾਰਨੀ ਕਰਮਿੰਦਰ ਸਿੰਘ ਬਰਾੜ, ਧਰਮਜੀਤ ਸਿੰਘ ਗਰੇਵਾਲ, ਸਰਬੱਤ ਬੋਪਾਰਾਏ, ਸੁਖਦੇਵ ਸਿੰਘ ਕਾਹਲੋੋਂ, ਗੁਰਮੇਲ ਸਿੰਘ ਢਿੱਲੋਂ, ਐਡਵੋਕੇਟ ਗੁਰਮੀਤ ਸਿੰਘ ਮੋਨੀ, ਸਵਰਨ ਸਿੰਘ, ਮੱਲੀ, ਜਸਰਾਜ ਸਿੰਘ ਸੋਮ, ਰਾਜਾ ਕੰਵਰਜੋਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…