ਪੰਚਾਇਤੀ ਚੋਣਾਂ ਵਿੱਚ ਸਾਫ਼ ਸੁਥਰੀ ਛਵੀ ਵਾਲੇ ਲੋਕੀਂ ਅੱਗੇ ਆਉਣ: ਬੀਬੀ ਗਰਚਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 17 ਮਈ:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੇ ਪੰਚਾਇਤੀ ਚੋਣਾਂ ਸਬੰਧੀ ਹਲਕਾ ਖਰੜ ਦੇ ਪਿੰਡਾਂ ਵਿਚ ਘੁੰਮ ਘੁੰਮ ਕੇ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦੀ ਲਹਿਰ ਸ਼ੁਰੂ ਕਰ ਦਿੱਤੀ ਹੈ। ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਗਰਚਾ ਨੇ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਉਂਦੀਆਂ ਪੰਚਾਇਤੀ ਚੋਣਾਂ ਵਿੱਚ ਸਾਫ਼ ਸੁਥਰੀ ਛਵੀ ਵਾਲੇ ਲੋਕਾਂ ਨੂੰ ਹੀ ਅੱਗੇ ਲਿਆਂਦਾ ਜਾਵੇ ਤਾਂ ਜੋ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਵਿਚ ਲੋਕਾਂ ਦਾ ਯੋਗਦਾਨ ਪਾਇਆ ਜਾ ਸਕੇ।
ਬੀਬੀ ਗਰਚਾ ਨੇ ਅੌਰਤਾਂ ਵਿਚ ਪੰਚਾਇਤੀ ਚੋਣਾਂ ਪ੍ਰਤੀ ਜੋਸ਼ ਭਰਦਿਆਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਲਈ ਅੌਰਤਾਂ ਦੀਆਂ 50 ਪ੍ਰਤੀਸ਼ਤ ਸੀਟਾਂ ਰਾਖਵੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਅੌਰਤਾਂ ਲਈ ਕੀਤੇ ਰਾਖਵੇਂਕਰਨ ਦਾ ਫਾਇਦਾ ਲੈਂਦਿਆਂ ਪੜ੍ਹੀਆਂ ਲਿਖੀਆਂ ਅੌਰਤਾਂ ਅੱਗੇ ਆਉਣ ਅਤੇ ਲੋਕਤੰਤਰ ਦੀ ਮੁਢਲੀ ਇਕਾਈ ਪੰਚਾਇਤੀ ਰਾਜ ਦੀ ਵਾਗਡੋਰ ਆਪਣੇ ਹੱਥਾਂ ਵਿਚ ਸੰਭਾਲਣ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਚੋਣਾਂ ਕਿਸੇ ਵੀ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਅਤੇ ਨਿਜੀ ਹਿਤਾਂ ਨੂੰ ਦਰਕਿਨਾਰ ਕਰਕੇ ਲੜੀਆਂ ਜਾਣ।
ਉਨ੍ਹਾਂ ਪਿੰਡਾਂ ਦੇ ਕੀਤੇ ਦੌਰੇ ਦੌਰਾਨ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਵਿਭਾਗਾਂ ਦੇ ਮੰਤਰੀਆਂ ਨਾਲ ਮੁਲਾਕਾਤ ਕਰਕੇ ਹੱਲ ਕਰਵਾਉੋਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਬਲਬੀਰ ਸਿੰਘ ਚੰਦੋਂ, ਹਰਜਿੰਦਰ ਸਿੰਘ ਬਰੌਲੀ, ਜੱਗੀ ਹਸਨਪੁਰ, ਪਰਮਜੀਤ ਸਿੰਘ ਸਰਪੰਚ ਤੋਲੇਮਾਜਰਾ, ਕੁਲਵੰਤ ਸਿੰਘ ਸਰਪੰਚ ਮਗਰ ਆਦਿ ਸਮੇਤ ਕਾਫ਼ੀ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…