ਪੀਣ ਵਾਲੇ ਪਾਣੀ ਦੀ ਮਾੜੀ ਸਪਲਾਈ ਤੋਂ ਦੁਖੀ ਲੋਕਾਂ ਨੇ ਖਰੜ ਨਗਰ ਕੌਂਸਲ ਦਾ ਦਫ਼ਤਰ ਘੇਰਿਆ

ਸਾਬਕਾ ਕੌਂਸਲਰ ਦਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੀੜਤ ਲੋਕਾਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਅਗਸਤ:
ਖਰੜ ਦੇ ਕਈ ਹਿੱਸਿਆਂ ਵਿੱਚ ਪਿਛਲੇ ਤਿੰਨ ਚਾਰਾਂ ਤੋਂ ਪੀਣ ਵਾਲੇ ਪਾਣੀ ਸਪਲਾਈ ਨਾ ਹੋਣ ਕਾਰਨ ਲੋਕਾਂ ਦੇ ਹਲਕ ਸੁੱਕ ਗਏ ਹਨ ਲੇਕਿਨ ਖਰੜ ਪ੍ਰਸ਼ਾਸਨ ਲੋਕਾਂ ਨੂੰ ਲੋੜ ਅਨੁਸਾਰ ਪਾਣੀ ਮੁਹੱਈਆ ਕਰਵਾਉਣ ਵਿੱਚ ਬੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਿਹਾ ਹੈ। ਇੱਥੋਂ ਦੇ ਗੁਰੂ ਅੰਗਦ ਦੇਵ ਨਗਰ, ਰੰਧਾਵਾ ਰੋਡ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਲੋੜੀਂਦੀ ਸਪਲਾਈ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਸਦਾ ਕਾਰਨ ਇਹ ਹੈ ਕਿ ਇਸ ਖੇਤਰ ਵਿੱਚ ਲੱਗੇ ਟਿਊਬਵੈਲ ਦੀ ਮੋਟਰ ਥੋੜ੍ਹੇ ਦਿਨਾਂ ਬਾਅਦ ਖਰਾਬ ਹੋ ਜਾਂਦੀ ਹੈ ਅਤੇ ਮੋਟਰ ਨਾ ਚਲਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਜਾਂਦੀ ਹੈ।
ਇਸ ਸਬੰਧੀ ਇੱਥੋਂ ਦੇ ਵਸਨੀਕਾਂ ਨੇ ਅੱਜ ਇਲਾਕੇ ਦੇ ਸਾਬਕਾ ਕੌਂਸਲਰ ਦਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਨਗਰ ਕੌਂਸਲ ਦੇ ਦਫਤਰ ਪਹੁੰਚ ਕੇ ਰੋਸ ਪ੍ਰਗਟ ਕੀਤਾ ਅਤੇ ਪਾਣੀ ਦੀ ਨਾਕਸ ਸਪਲਾਈ ਦੇ ਖ਼ਿਲਾਫ਼ ਨਾਹਰੇ ਕਰਨ ਤੋੱ ਬਾਅਦ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੂੰ ਮੰਗ ਪੱਤਰ ਦਿੱਤਾ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਪਿੱਛਲੇ ਕਈ ਦਿਨਾਂ ਤੋਂ ਪੇਸ਼ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਉੱਥੇ ਨਵਾਂ ਟਿਊਬਵੈਲ ਲਗਾਇਆ ਜਾਵੇ।
ਇਸ ਮੌਕੇ ਪਰਮਿੰਦਰ ਸਿੰਘ, ਦਰਸ਼ਨ ਸਿੰਘ, ਗੁਰਵਿੰਦਰ ਕੌਰ, ਅਜੀਤ ਸਿੰਘ, ਕਰਨੈਲ ਸਿੰਘ, ਚਰਨਜੀਤ ਕੌਰ, ਰਣਧੀਰ ਸਿੰਘ ਭੱਟੀ, ਸੀਮਾ ਭੱਟੀ, ਗੁਰਮੀਤ ਰਾਮ, ਸੁਰਜੀਤ ਸਿੰਘ ਅਤੇ ਹੋਰਨਾਂ ਲੋਕਾਂ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਕਾਰਨ ਲੋਕਾਂ ਵਿੱਚ ਭਾਰੀ ਪ੍ਰੇਸ਼ਾਨੀ ਹੈ। ਉਹਨਾਂ ਕਿਹਾ ਕਿ ਉਨ੍ਹਾਂ ਦੇ ਵਾਰਡ ਨੰਬਰ 25 ਵਿੱਚ ਲੱਗੇ ਸਰਕਾਰੀ ਟਿਊਬਵੈਲ ਦੀ ਮੋਟਰ ਹਰ ਤੀਜੇ ਦਿਨ ਖਰਾਬ ਹੋ ਜਾਂਦੀ ਹੈ ਜਿਸ ਕਾਰਨ ਸਥਾਨਕ ਨਿਵਾਸੀਆਂ ਨੂੰ ਪਾਣੀ ਦੀ ਬਹੁਤ ਦਿੱਕਤ ਆਉਂਦੀ ਹੈ। ਇਸਦੇ ਨਾਲ ਹੀ ਲੋਕ ਬਿਜਲੀ ਦੇ ਲੱਗਣ ਵਾਲੇ ਕੱਟਾਂ ਤੋਂ ਵੀ ਬਹੁਤ ਪ੍ਰੇਸ਼ਾਨ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ ਉਨਾਂ ਵਲੋੱ ਪਹਿਲਾ ਵੀ ਮੰਗ ਕੀਤੀ ਗਈ ਸੀ ਕਿ ਵਾਰਡ ਨੰਬਰ 25 ਅਤੇ 26 ਵਿੱਚ ਨਵਾਂ ਟਿਊਬਵੈਲ ਲਗਾਇਆ ਜਾਵੇ। ਉਹਨਾਂ ਕਿਹਾ ਕਿ ਇਸ ਟਿਊਬਵੈਲ ਵਿੱਚ ਨਵੀਂ ਮੋਟਰ ਅਤੇ ਕੰਟਰੋਲ ਪੈਨਲ ਵੀ ਲਗਾਇਆ ਜਾਵੇ ਤਾਂ ਜੋ ਇਸ ਮੋਟਰ ਨੂੰ ਸੜਨ ਤੋਂ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…