ਲੋਕ ਸੇਵਾ ਦੀ ਥਾਂ ਰਾਜਨੀਤੀ ਨੂੰ ਵਪਾਰ ਸਮਝਣ ਵਾਲਿਆ ਨੂੰ ਮੂੰਹ ਨਹੀਂ ਲਗਾਉਣਗੇ ਲੋਕ: ਚੰਦੂਮਾਜਰਾ

ਕਾਰਪੋਰੇਟ ਘਰਾਣਿਆਂ ਨੂੰ ਟੱਕਰ ਦੇ ਰਿਹਾ ਹੈ ਸਧਾਰਨ ਕਿਸਾਨ ਦਾ ਪੁੱਤਰ ਗੁਰਜੀਤ ਸਿੰਘ ਸੋਨੂੰ ਵੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਪੰਜਾਬ ਦੀ ਸਭ ਤੋਂ ਅਹਿਮ ਨਗਰ ਨਿਗਮ ਮੁਹਾਲੀ ਦੀਆਂ ਚੋਣਾ ਵਿੱਚ ਸਭ ਤੋਂ ਵੱਧ ਦਿਲਚਸਪ ਮੁਕਾਬਲਾ ਵਾਰਡ ਨੰਬਰ-42 ਵਿਚ ਹੋ ਰਿਹਾ ਹੈ। ਜਿਥੇ ਕਾਰਪੋਰੇਟ ਘਰਾਣਿਆਂ ਨੂੰ ਸਾਧਾਰਨ ਕਿਸਾਨ ਦਾ ਬੇਟਾ ਗੁਰਜੀਤ ਸਿੰਘ ਸੋਨੂੰ ਬੈਦਵਾਨ ਸਖ਼ਤ ਟੱਕਰ ਦੇ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਜੀਤ ਸਿੰਘ ਸੋਨੂੰ ਵੈਦਵਾਨ ਦੇ ਹੱਕ ਵਿੱਚ ਅੱਜ ਵਿਧਾਇਕ ਹਰਿੰਦਰਪਾਲ ਸਿੰਘ ਚੰਦੂੁਮਾਜਰਾ ਨੇ ਧੂੁੰਆਧਾਰ ਪ੍ਰਚਾਰ ਕੀਤਾ ਹੈ ਅਤੇ ਇਥੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਰਾਜਨੀਤੀ ਨੂੰ ਲੋਕ ਸੇਵਾ ਦੀ ਬਜਾਏ ਵਪਾਰ ਬਣਾ ਲਿਆ ਹੈ ਅਤੇ ਹੁਣ ਇਹ ਵਪਾਰ ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਕਰ ਰਿਹਾ ਹੈ। ਜਿਸ ਨੂੰ ਮੁਹਾਲੀ ਦੇ ਲੋਕ ਮੂੰਹ ਨਹੀਂ ਲਗਾਉਣਗੇ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਨਾਲ ਮੁਕਾਬਲਾ ਕਰਨ ਲਈ ਉਤਰੇ ਗੁਰਜੀਤ ਸਿੰਘ ਸੋਨੂੰ ਬੈਦਵਾਨ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅਕਾਲੀ ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਸ਼ਕਤੀ ਨੂੰ ਆਪਣੇ ਕਾਰੋਬਾਰ ਲਈ ਵਰਤ ਕੇ ਪੈਸੇ ਕਮਾਉਣ ਵਾਲਿਆ ਦੀ ਪੋਲ ਖੁਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਤਿਕੜਮਬਾਜੀ ਦੇ ਸਹਾਰੇ ਲੋਕ ਦੇ ਫਤਵੇ ਨੂੰ ਆਪਣੇ ਲਈ ਵਰਤਣ ਵਾਲਿਆਂ ਦੀ ਮੌਕਾਪ੍ਰਸਤੀ ਹੁਣ ਉਜਾਗਰ ਹੋ ਚੁੱਕੀ ਹੈ। ਲੋਕ ਫਤਵੇ ਨੂੰ ਪੈਸੇ ਦੇ ਸਹਾਰੇ ਖਰੀਦਣ ਦੇ ਦਾਅਵੇ ਕਰਨ ਵਾਲਿਆਂ ਨੂੰ ਚਲਦਾ ਕਰਨਾ ਦਾ ਸਮਾਂ ਆ ਗਿਆ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…