Share on Facebook Share on Twitter Share on Google+ Share on Pinterest Share on Linkedin ਗਡਰੀਆ ਭਾਈਚਾਰੇ ਦੇ ਲੋਕਾਂ ਨੇ ਮੁਸ਼ਕਲਾਂ ਸਬੰਧੀ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਸਤੰਬਰ: ਗਡਰੀਆ ਭਾਈਚਾਰਾ ਮੁਹਾਲੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਆਪਣੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਗਡਰੀਆ ਭਾਈਚਾਰੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ। ਮੰਤਰੀ ਵੱਲੋਂ ਇਹਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਗਡਰੀਆ ਸਮਾਜ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਹ ਮੰਗ ਪੱਤਰ ਗਡਰੀਆ ਸਮਾਜ ਦੇ ਪ੍ਰਧਾਨ ਰਣਧੀਰ ਸਿੰਘ ਸੇਖਨ ਮਾਜਰਾ (ਸਰਪੰਚ) ਅਤੇ ਸੀਨੀਅਰ ਮੀਤ ਪ੍ਰਧਾਨ ਹਰਮੇਸ਼ ਸਿੰਘ ਬਾਕਰਪੁਰ ਦੀ ਰਹਿਨੁਮਾਈ ਹੇਠ ਦਿੱਤਾ ਗਿਆ। ਇਸ ਮੌਕੇ ਜਨਰਲ ਸਕੱਤਰ ਸਵਰਨ ਸਿੰਘ ਕੰਡਾਲਾ, ਸ਼ੇਰ ਸਿੰਘ ਮਨੌਲੀ, ਜਗਤਾਰ ਸਿੰਘ ਬਾਕਰਪੁਰ, ਸ਼ਾਮ ਲਾਲ ਮਨੌਲੀ ਅਤੇ ਸੁਖਵੰਤ ਸਿੰਘ ਬੜੀ ਸਮੇਤ ਹੋਰਨਾਂ ਪਿੰਡਾਂ ਦੇ ਗਡਰੀਆ ਭਾਈਚਾਰੇ ਦੇ ਆਗੂ ਮੌਜੂਦ ਸਨ। ਇਸ ਉਪਰੰਤ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਵੀ ਗਡਰੀਆ ਭਾਈਚਾਰੇ ਦੀ ਸਮੱਸਿਆਵਾਂ ਦੇ ਸਥਾਈ ਹੱਲ ਦੀ ਮੰਗ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ