Share on Facebook Share on Twitter Share on Google+ Share on Pinterest Share on Linkedin ਪਿੰਡ ਗਿੱਦੜਪੁਰ ਦੇ ਲੋਕਾਂ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ, ਮੰਤਰੀ ਸਿੱਧੂ ਵੱਲੋਂ ਨਵੀਂ ਪੰਚਾਇਤ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ: ਇੱਥੋਂ ਦੇ ਨਜਦੀਕੀ ਪਿੰਡ ਗਿੱਦੜਪੁਰ ਦੇ ਲੋਕਾਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਦਿਆਂ ਪਿੰਡ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਦੀ ਬਜਾਏ ਸਰਬਸੰਮਤੀ ਨਾਲ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਚੋਣ ਕੀਤੀ ਹੈ ਅੱਜ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਜਸਵਿੰਦਰ ਸਿੰਘ ਪੱਪਾ ਅਤੇ ਬਾਕੀ ਪੰਚਾਇਤ ਮੈਂਬਰਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ ਅਤੇ ਪਿੰਡ ਦੇ ਵਿਕਾਸ ਲਈ ਆਪਣੀਆਂ ਮੰਗਾ ਕੈਬਨਿਟ ਮੰਤਰੀ ਦੇ ਸਾਹਮਣੇ ਰੱਖੀਆਂ ਇਸ ਮੌਕੇ ਕੈਬਨਿਟ ਮੰਤਰੀ ਸਿੱਧੂ ਨੇ ਸਮੂਹ ਪਿੰਡ ਵਾਸੀਆਂ ਨੂੰ ਸਰਬਸੰਮਤੀ ਨਾਲ ਪੰਚਾਇਤ ਮੈਂਬਰਾਂ ਦੀ ਚੋਣ ਕਰਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਹੋਰਨਾਂ ਪਿੰਡਾ ਦੇ ਲੋਕਾਂ ਨੂੰ ਵੀ ਪਿੰਡ ਗਿੱਦੜਪੁਰ ਵਾਸੀਆਂ ਤੋਂ ਸੇਧ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਕਰਵਾਉਣ ਦੀ ਬਜਾਏ ਸਰਬਸੰਮਤੀ ਨਾਲ ਪੰਚਾਇਤ ਮੈਂਬਰ ਚੁਣੇ ਜਾਣ। ਉਨ੍ਹਾਂ ਪਿੰਡ ਗਿੱਦੜਪੁਰ ਦੇ ਨਵਯੁਕਤ ਸਰਪੰਚ ਜਸਵਿੰਦਰ ਸਿੰਘ ਨੂੰ ਵਿਸਵਾਸ਼ ਦਿਵਾਇਆ ਕਿ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਨਵੇਂ ਚੁਣੇ ਗਏ ਪੰਚ ਹਰਵਿੰਦਰ ਸਿੰਘ, ਭਾਗ ਸਿੰਘ, ਅਵਤਾਰ ਸਿੰਘ, ਜਸਵਿੰਦਰ ਕੌਰ, ਰਾਜ ਕੌਰ ਤੋਂ ਇਲਾਵਾ ਸਾਬਕਾ ਸਰੰਪਚ ਜਸਵੰਤ ਸਿੰਘ, ਜਗਦੀਪ ਸਿੰਘ, ਗੁਰਸੇਵਕ ਸਿੰਘ, ਜਗਪਾਲ ਸਿੰਘ, ਸੁਰਮੁੱਖ ਸਿੰਘ, ਨੰਬਰਦਾਰ ਜਰਨੈਲ ਸਿੰਘ, ਡਾ. ਜਸਪਾਲ ਸਿੰਘ, ਤਰਨਜੀਤ ਸਿੰਘ, ਪਰਦੂਮਣ ਸਿੰਘ, ਸੁਰਿੰਦਰ ਸਿੰਘ, ਕਰਮ ਸਿੰਘ, ਸਾਧ ਸਿੰਘ ਅਤੇ ਇਕਬਾਲ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ