ਬਿਨਾਂ ਐਨਓਸੀ ਪਲਾਟਾਂ ਦੀ ਰਜਿਸਟਰੇਸ਼ਨ ਦੀ ਮਿਆਦ ਵਧਣ ਨਾਲ ਲੋਕਾਂ ਨੂੰ ਰਾਹਤ ਮਿਲੀ: ਪ੍ਰਿੰਸ ਧਾਲੀਵਾਲ

ਨਬਜ਼-ਏ-ਪੰਜਾਬ, ਮੁਹਾਲੀ, 2 ਮਾਰਚ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਯੂਥ ਆਗੂ ਪ੍ਰਿੰਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਲੋਕਾਂ ਦੇ ਹਿੱਤਾਂ ਲਈ ਕੰਮਾਂ ਨੂੰ ਤਰਜ਼ੀਹ ਦੇਣ ਲਈ ਵਚਨਬੱਧ ਹੈ। ਅੱਜ ਇੱਥੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 500 ਗਜ ਤੱਕ ਦੇ ਪਲਾਟਾਂ\ਮਕਾਨਾਂ ਦੀ ਬਿਨਾਂ ਐਨਓਸੀ ਤੋਂ ਰਜਿਸਟਰੀ ਕਰਨ ਲਈ ਪਹਿਲਾਂ 28 ਫਰਵਰੀ ਤੱਕ ਮੋਹਲਤ ਦਿੱਤੀ ਸੀ ਲੇਕਿਨ ਇਸ ਪੀਰੀਅਡ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਤੋਂ ਵਾਂਝੇ ਰਹਿ ਗਏ ਸਨ ਪ੍ਰੰਤੂ ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਅਤੇ ਮਾਲ ਵਿਭਾਗ ਨੇ ਲੋਕਹਿੱਤ ਬਿਨਾਂ ਐਨਓਸੀ ਤੋਂ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ 31 ਅਗਸਤ ਤੱਕ ਦੀ ਮੋਹਲਤ ਦਿੱਤੀ ਗਈ ਹੈ। ਇਸ ਨਾਲ ਆਮ ਵਰਗ ਅਤੇ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਿੰਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾ ਕੇ ਮੁੜ ਤੋਂ ਸੋਨੇ ਦੀ ਚਿੜੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈ…