Nabaz-e-punjab.com

ਪਿੰਡ ਝਿਊਰਹੇੜੀ ਵਿੱਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਤੋਂ ਲੋਕ ਪ੍ਰੇਸ਼ਾਨ

ਆਵਾਰਾ ਕੁੱਤਿਆਂ ਦੇ ਝੁੰਡ ਨੇ ਇਕ ਕੱਟੀ ਨੂੰ ਬੂਰੀ ਤਰ੍ਹਾਂ ਨੋਚ ਖਾਧਾ, ਇਕ ਕੱਟੀ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਨੇੜਲੇ ਪਿੰਡਾਂ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਲੋਕ ਬੇਹੱਦ ਤੰਗ ਪ੍ਰੇਸ਼ਾਨ ਹਨ। ਇਸ ਸਬੰਧੀ ਸਮੇਂ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ। ਇੱਥੋਂ ਦੇ ਨਜ਼ਦੀਕੀ ਪਿੰਡ ਝਿਊਰਹੇੜੀ ਵਿੱਚ ਬੀਤੇ ਦਿਨੀਂ ਆਵਾਰਾ ਕੁੱਤਿਆਂ ਨੇ ਮਹਿਲਾ ਪੰਚ ਰਵਿੰਦਰ ਕੌਰ ਅਤੇ ਕੁਲਵਿੰਦਰ ਸਿੰਘ ਦੇ ਘਰ ਨੇੜੇ ਹੀ ਪਸ਼ੂਆਂ ਦੇ ਵਾੜੇ ਵਿੱਚ ਪਸ਼ੂਆਂ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਆਵਾਰਾ ਕੁੱਤਿਆਂ ਨੇ ਇਕ ਕੱਟੀ ਨੂੰ ਬੂਰੀ ਤਰ੍ਹਾਂ ਨੋਚ ਲਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ ਜਦੋਂਕਿ ਨਾਲ ਦੇ ਕਿੱਲੇ ’ਤੇ ਬੰਨ੍ਹੀ ਹੋਈ ਇਕ ਹੋਰ ਕੱਟੀ ਦਾ ਇਕ ਕੰਨ ਖਾ ਲਿਆ।
ਇਹ ਜਾਣਕਾਰੀ ਦਿੰਦਿਆਂ ਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਆਵਾਰਾ ਕੁੱਤਿਆ ਦੇ ਕੱਟਣ ਨਾਲ ਮਰੀ ਕੱਟੀ ਨੂੰ ਜ਼ਮੀਨ ਵਿੱਚ ਦੱਬ ਦਿੱਤਾ ਗਿਆ ਹੈ ਜਦੋਂਕਿ ਜ਼ਖ਼ਮੀ ਕੱਟੀ ਦੀ ਹਾਲਤ ਕੀ ਕਾਫੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦੀ ਬਿਲਕੁਲ ਜੂਹ ਵਿੱਚ ਵੱਸਦੇ ਪਿੰਡ ਝਿਊਰਹੇੜੀ ਵਿੱਚ ਦਰਜਨਾਂ ਆਵਾਰਾ ਕੁੱਤੇ ਝੁੰਡ ਬਣਾ ਕੇ ਘੁੰਮਦੇ ਹਨ। ਜਿਸ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਆਵਾਰਾ ਕੁੱਤਿਆਂ ਦੀ ਦਹਿਸ਼ਤ ਕਾਰਨ ਅੌਰਤਾਂ ਅਤੇ ਬੱਚਿਆਂ ਦਾ ਇਕੱਲੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਸਾਬਕਾ ਸਰਪੰਚ ਜਥੇਦਾਰ ਪ੍ਰੇਮ ਸਿੰਘ ਝਿਊਰਹੇੜੀ ਨੇ ਮੰਗ ਕੀਤੀ ਕਿ ਪਿੰਡ ਵਾਸੀਆਂ ਨੂੰ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ। ਉਨ੍ਹਾਂ ਦੱਸਿਆ ਕਿ ਆਵਾਰਾ ਕੁੱਤੇ ਟੋਲੀਆਂ ਬੰਨ੍ਹ ਕੇ ਗਲੀਆਂ ਵਿੱਚ ਘੁੰਮਦੇ ਰਹਿੰਦੇ ਹਨ ਅਤੇ ਜੇਕਰ ਕਿਸੇ ਰਾਹਗੀਰ ਦੇ ਹੱਥ ਵਿੱਚ ਲਿਫਾਫਾ ਫੜਿਆ ਹੋਵੇ ਤਾਂ ਕੁੱਤੇ ਝਪਟ ਮਾਰਨ ਨੂੰ ਪੈਂਦੇ ਹਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…