Nabazepunjab.com

ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ ਲੋਕ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਪਰੈਲ:
ਪੰਜਾਬ ਦੀ ਸੱਤਾਧਾਰੀ ਅਕਾਲੀ ਸਰਕਾਰ ਨੇ ਲੋਕਾਂ ਨੂੰ ਗੁਮਰਾਹ ਕਰਕੇ ਅਤੇ ਝੂਠ ਬੋਲ ਕੇ ਸੱਤਾ ਤਾਂ ਹਾਸਲ ਕਰ ਲਈ ਪ੍ਰੰਤੂ ਹੁਣ ਇਸ ਦੀ ਅਸਲੀਅਤ ਪੂਰੀ ਤਰ੍ਹਾਂ ਖੁੱਲ੍ਹ ਕੇ ਲੋਕਾਂ ਸਾਹਮਣੇ ਆ ਗਈ ਹੈ ਅਤੇ ਪੰਜਾਬ ਦੀ ਜਨਤਾ ਇਸ ਸਰਕਾਰ ਤੋਂ ਬਦਲਾ ਲੈਣ ਲਈ ਤਿਆਰ ਬੈਠੀ ਹੈ। ਇਹ ਗੱਲ ਮੈਂਬਰ ਪਾਰਲੀਮੈਂਟ ਅਤੇ ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਥਾਨਕ ਫੇਜ਼-4 ਵਿੱਚ ਅਕਾਲੀ ਦਲ ਮਹਿਲਾ ਵਿੰਗ ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਦੀ ਅਗਵਾਈ ਵਿੱਚ ਹੋਈ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖੀ।
ਇਸ ਤੋਂ ਪਹਿਲਾਂ ਬੀਬੀ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਿਛਲੇ ਪੰਜ ਸਾਲਾਂ ਤੱਕ ਕਰਵਾਏ ਗਏ ਹਲਕੇ ਦੇ ਸਰਬਪੱਖੀ ਵਿਕਾਸ ਦੇ ਕੰਮਾਂ ਤੋਂ ਲੋਕ ਖ਼ੁਸ਼ ਹਨ ਅਤੇ ਉਨ੍ਹਾਂ ਦੀ ਵੱਡੇ ਫਰਕ ਨਾਲ ਜਿੱਤ ਤੈਅ ਹੈ। ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਬੀਬੀ ਕੰਗ ਅਤੇ ਹੋਰਨਾਂ ਵਰਕਰਾਂ ਵੱਲੋਂ ਸ੍ਰੀ ਚੰਦੂਮਾਜਰਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵੈਲਫੇਅਰ ਐਸੋਸੀਏਸ਼ਨ ਫੇਜ਼-4 ਦੇ ਪ੍ਰਧਾਨ ਹਰਚਰਨ ਸਿੰਘ ਸੈਣੀ, ਐਚਐਮ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਕਲਸੀ, ਨੇਬਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਕੌਰ ਸਾਹੀ, ਭਾਜਪਾ ਕੌਂਸਲਰ ਅਸ਼ੋਕ ਝਾਅ, ਹਰਮਨਜੋਤ ਸਿੰਘ ਕੁੰਭੜਾ, ਪ੍ਰਧਾਨ ਯੂਥ ਅਕਾਲੀ ਦਲ ਹਲਕਾ ਮੁਹਾਲੀ, ਕਲਗੀਧਾਰ ਸੇਵਕ ਜਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ, ਡਾ. ਸੰਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…