Share on Facebook Share on Twitter Share on Google+ Share on Pinterest Share on Linkedin ਕਾਂਗਰਸ ਸਰਕਾਰ ਤੋਂ ਸਾਰੇ ਵਰਗਾਂ ਦੇ ਲੋਕ ਦੁਖੀ: ਜਥੇਦਾਰ ਬਲਜੀਤ ਕੁੰਭੜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੀ ਇਕ ਮੀਟਿੰਗ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਅਕਾਲੀ ਦਲ ਦੀ ਭਰਤੀ ਮੁਹਿੰਮ ਦਾ ਜਾਇਜਾ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਕੁੰਭੜਾ ਨੇ ਕਿਹਾ ਕਿ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ, ਜਿਸ ਨੇ ਸੱਤਾ ਵਿਚ ਰਹਿੰਦਿਆਂ ਹਮੇਸ਼ਾ ਹੀ ਪੰਜਾਬ ਦਾ ਸਰਵਪੱਖੀ ਵਿਕਾਸ਼ ਕੀਤਾ ਹੈ। ਉਹਨਾਂ ਕਿਹਾ ਕਿ ਭਰਤੀ ਮੁਹਿੰਮ ਦੌਰਾਨ ਹੀ ਅਕਾਲੀ ਦਲ ਵੱਲੋਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਨੂੰ ਦੱਸਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ ਉਪਰ ਹੀ ਫੇਲ ਹੋ ਗਈ ਹੈ, ਇਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਹੀ ਪ੍ਰੇਸ਼ਾਨ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਕਾਰਗੁਜਾਰੀ ਤੋਂ ਨਿਰਾਸ਼ ਹੋ ਕੇ ਲੋਕ ਮੁੜ ਅਕਾਲੀ ਦਲ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਹਲਕਾ ਇੰਚਾਰਜ ਮੁਹਾਲੀ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਅਕਾਲੀ ਦਲ ਨੂੰ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਇਸ ਲਈ ਵਿਸ਼ੇਸ਼ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਜਥੇਦਾਰ ਕੁੰਭੜਾ ਵੱਲੋਂ ਮੁਹਾਲੀ ਵਿਖੇ ਭਰਤੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਪੰਜ ਕੁਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਸਰਕਲ 1 ਤੋਂ ਬੀਬੀ ਕੁਲਦੀਪ ਕੌਰ ਕੰਗ, ਸਰਕਲ 2 ਤੋਂ ਸੁਖਦੇਵ ਸਿੰਘ, ਸਰਕਲ 3 ਤੋਂ ਕਮਲਜੀਤ ਸਿੰਘ ਰੂਬੀ, ਸਰਕਲ 4 ਤੋਂ ਨਿਰਮਲ ਸਿੰਘ ਰੀਹਲ , ਸਰਕਲ 5 ਤੋਂ ਪਰਵਿੰਦਰ ਸਿੰਘ ਸੋਹਾਣਾ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਇਸ ਮੌਕੇ ਹਰਮਨਪ੍ਰੀਤ ਸਿੰਘ ਪ੍ਰਿੰਸ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ, ਹਰਪਾਲ ਸਿੰਘ ਬਰਾੜ ਪ੍ਰਧਾਨ ਸਰਕਲ 1, ਗੁਰਮੀਤ ਸਿੰਘ ਸ਼ਾਮਪੁਰ ਪ੍ਰਧਾਨ ਸਰਕਲ 2, ਡਾ. ਮੇਜਰ ਸਿੰਘ ਪ੍ਰਧਾਨ ਸਰਕਲ 3, ਸੰਤੋਖ ਸਿੰਘ ਸੰਧੂ ਪ੍ਰਧਾਨ ਸਰਕਲ 4, ਸੁਰਿੰਦਰ ਸਿੰਘ ਰੋਡਾ ਪ੍ਰਧਾਨ ਸਰਕਲ 5, ਜਗਦੀਸ਼ ਸਿੰਘ ਮੀਤ ਪ੍ਰਧਾਨ ਅਕਾਲੀ ਦਲ ਮੁਹਾਲੀ, ਗੁਰਿੰਦਰ ਸਿੰਘ ਸੋਨੀ, ਭੁਪਿੰਦਰ ਸਿੰਘ ਮਲਹੋਤਰਾ, ਤਰਸੇਮ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ