Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਦੇ ਹੱਕ ਵਿੱਚ ਭੁੱਖ-ਹੜਤਾਲ ’ਤੇ ਬੈਠੇ ਵੱਖ-ਵੱਖ ਧਰਮਾਂ ਦੇ ਲੋਕ ਮੁਹਾਲੀ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਭੁੱਖ-ਹੜਤਾਲ ਤੇ ਧਰਨਾ 180ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ: ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਲੜੀਵਾਰ ਚੱਲ ਰਿਹਾ ਸੰਘਰਸ਼ ਕਿਸੇ ਇਕ ਵਰਗ ਜਾਂ ਜਾਤੀ, ਧਰਮ ਦਾ ਨਹੀਂ ਸਗੋਂ ਸਰਬ ਸਾਂਝੇ ਧਰਮਾਂ ਦਾ ਅੰਦੋਲਨ ਬਣ ਚੁੱਕਾ ਹੈ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਤੇ ਧਰਨਾ ਪ੍ਰਦਰਸ਼ਨ ਵੀਰਵਾਰ ਨੂੰ 180ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਕਿਸਾਨਾਂ ਦੇ ਹੱਕ ਵਿੱਚ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਇਕ ਰੋਜ਼ਾ ਭੁੱਖ-ਹੜਤਾਲ ’ਤੇ ਬੈਠ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਲਈ ਪਹਿਲਕਦਮੀ ਕੀਤੀ। ਪੰਜਾਬ ਅਗੇਂਸਟ ਕੁਰੱਪਸ਼ਨ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਦਾਊਂ, ਐਡਵੋਕੇਟ ਤਾਲੀਮ ਅੰਸਾਰੀ, ਸਫੀ ਰਹਿਮਾਨ, ਮੁਹੰਮਦ ਸ਼ਰੀਫ਼, ਮੁਹੰਮਦ ਰਹਿਮਤ ਉਲਾ, ਮੁਹੰਮਦ ਅਨਵਰ, ਤਾਰਿਸ਼ ਸ਼ਮਸ਼ੇਰ ਮਲਿਕ (ਇਮਾਮ ਜਾਮਾਂ ਮਸਜਿਦ ਸੈਕਟਰ-45), ਮੁਤਉਜਾ ਕਾਸਮੀ, ਐਡਵੋਕੇਟ ਗਿਲਬਰਟ ਨੌਂਗਰੰਗ ਮੇਘਾਲਿਆ, ਰਾਜੀਵ ਸਿੰਗਲਾ ਮੰਡੀ ਗੋਬਿੰਦਗੜ੍ਹ, ਅਮਿਤ ਵਰਮਾ, ਰਾਜੀਵ ਦੀਵਾਨ ਅਤੇ ਐਡਵੋਕੇਟ ਲਵਨੀਤ ਠਾਕੁਰ ਅਤੇ ਮੁਸਲਿਮ ਵੈਲਫੇਅਰ ਐਸੋਸੀਏਸ਼ਨ ਅਤੇ ਚੰਡੀਗੜ੍ਹ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਸੀਟੀਯੂ ਚੰਡੀਗੜ੍ਹ ਵੱਲੋਂ ਸਰਵਣ ਸਿੰਘ, ਰਾਜ ਕੁਮਾਰ, ਅਜੀਤ ਕੁਮਾਰ, ਜਗਦੀਸ਼ ਸਿੰਘ, ਦਲਵਾਰ ਸਿੰਘ, ਧਿਆਨ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ ਫੌਜੀ, ਗੰਗਾ ਰਾਮ, ਅਮਰਜੀਤ ਸਿੰਘ, ਗੁਰਦੀਪ ਸਿੰਘ ਭੁੱਖ ਹੜਤਾਲ ’ਤੇ ਬੈਠੇ। ਇਸ ਮੌਕੇ ਸਤਨਾਮ ਸਿੰਘ ਦਾਊਂ ਨੇ ਕਿਹਾ ਕਿ ਭਾਜਪਾ, ਆਰਐਸਐਸ ਅਤੇ ਇਨ੍ਹਾਂ ਦੀ ਸੋਚ ਵਾਲੀਆਂ ਕੁਝ ਜਥੇਬੰਦੀਆਂ ਵੱਲੋਂ ਲੋਕਾਂ ਵਿੱਚ ਧਰਮਾਂ, ਜਾਤੀ ਦੇ ਨਾਂ ਉੱਤੇ ਨਫ਼ਰਤ ਫੈਲਾਉਣ ਦਾ ਕੰਮ ਕੀਤਾ ਜਾ ਰਹਾ ਹੈ ਪ੍ਰੰਤੂ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਕੀਤੇ ਗਏ ਕਿਸਾਨ ਅੰਦੋਲਨ ਨੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੇ ਹੱਕ ਵਿੱਚ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਭੁੱਖ-ਹੜਤਾਲ ਕਰਕੇ ਇਸ ਲੜੀ ਨੂੰ ਹੋਰ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਉੱਤੇ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਅੱਜ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕ ਪੂਰੀ ਤਰ੍ਹਾਂ ਇੱਕਜੁੱਟ ਹਨ। ਇਹੀ ਕਾਰਨ ਹੈ ਕਿ ਪ੍ਰਧਾਨ ਮੰਤਰੀ ਨੂੰ ਲੰਮੇ ਸੰਘਰਸ਼ ਤੋਂ ਬਾਅਦ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ ਹੈ। ਸੀਟੀਯੂ ਜਥੇਬੰਦੀ ਦੇ ਪ੍ਰਧਾਨ ਜਗਦੀਸ਼ ਸਿੰਘ ਅਤੇ ਜਾਮਾਂ ਮਸਜਿਦ ਦੇ ਇਮਾਮ ਸ਼ਮਸ਼ੇਰ ਮਲਿਕ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਦੇਸ਼ ਦੇ ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਇੱਕਜੁੱਟ ਹੋ ਕੇ ਸੰਘਰਸ਼ ਕਰਨ ਲਈ ਪ੍ਰੇਰਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ