nabaz-e-punjab.com

ਪਿੰਡ ਕਰਤਾਰਪੁਰ ਦੇ ਲੋਕ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਤੰਗ ਪ੍ਰੇਸ਼ਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 19 ਅਗਸਤ:
ਇੱਥੋਂ ਦੇ ਨੇੜਲੇ ਪਿੰਡ ਕਰਤਾਰਪੁਰ ਵਿਖੇ ਬਰਸਾਤੀ ਪਾਣੀ ਘਰਾਂ ਵਿੱਚ ਵੜ ਜਾਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਹੋ ਰਹੇ ਹਨ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਭਾਵੇਂ ਪਿੰਡ ਦੀਆਂ ਗਲੀਆਂ ਪੱਕੀਆਂ ਹਨ ਪਰ ਪਿੰਡ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਸਹੀ ਨਾ ਹੋਣ ਕਾਰਨ ਪਾਣੀ ਬਰਸਾਤ ਤੋ ਬਿਨ੍ਹਾਂ ਵੀ ਨਾਲੀਆਂ ਵਿੱਚ ਹੀ ਖੜਾ ਰਹਿੰਦਾ ਹੈ। ਜਿਸ ਕਾਰਨ ਪਿੰਡ ਵਿੱਚ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੰਚਾਇਤ ਦੁਆਰਾ ਪਾਇਪਾਂ ਤਾ ਪਾਈਆਂ ਗਈਆਂ ਹਨ ਪਰ ਇਸ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਬਰਸਾਤੀ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਜਾਂਦਾ ਹੈ।
ਇਸ ਮੌਕੇ ਤੇ ਪੰਚਾਇਤ ਸੈਕਟਰੀ ਨੇ ਦੱਸਿਆ ਕਿ ਬਰਸਾਤੀ ਪਾਣੀ ਨੂੰ ਕਿਸੇ ਵਿਅਕਤੀ ਨੇ ਆਪਣੇ ਖੇਤਾਂ ਵਿਚ ਜਾਣ ਤੋ ਰੋਕਣ ਲਈ ਪੱਕੀ ਕੰਧ ਕਰ ਦਿੱਤੀ ਸੀ। ਜਿਸ ਕਾਰਨ ਬਰਸਾਤੀ ਪਾਣੀ ਪਿਛਲੇ ਕਈ ਦਹਾਕਿਆਂ ਤੋ ਇਸ ਰਸਤੇ ਨੂੰ ਹੀ ਜਾਂਦਾ ਸੀ ਪਰ ਨਾਲੀ ਲਾਗੇ ਕੱਧ ਕਰਨ ਕਾਰਨ ਪਾਣੀ ਦੀ ਸਹੀ ਨਿਕਾਸੀ ਨਹੀ ਹੋ ਰਹੀ। ਪਰ ਦੂਜੇ ਪਾਸੇ ਗੱਲ ਕਰਨ ਤੇ ਉਨ੍ਹਾਂ ਦੱਸਿਆ ਕੀ ਪਾਣੀ ਦੀ ਨਿਕਾਸੀ ਲਈ ਪਾਏ ਗਏ ਪਾਈਪਾਂ ਨੂੰ ਜਾਣ ਬੁੱਝ ਕੇ ਰੋਕਿਆ ਗਿਆ ਹੈ ਤਾਂ ਜੋ ਗੰਦਾ ਪਾਣੀ ਲੋਕਾਂ ਦੇ ਖੇਤਾ ਵਿੱਚ ਜਾ ਸਕੇ। ਉਨ੍ਹਾਂ ਦੱਸਿਆ ਕੀ ਪੰਚਾਇਤ ਜਾਣ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ । ਇਸ ਮੌਕੇ ਉਨ੍ਹਾਂ ਅਫਸਰਾਂ ਤੋ ਮੰਗ ਕੀਤੀ ਕੇ ਅਫਸਰ ਮੌਕਾ ਦੇਖਣ ਅਤੇ ਬਣਦੀ ਕਾਰਵਾਈ ਕਰਨ।
ਇਸ ਸਬੰਧੀ ਪੰਚਾਇਤ ਅਫਸਰ ਬਲਾਕ ਮਾਜਰੀ ਨਾਲ ਗੱਲ ਕਰਨ ਤੇ ਉਨ੍ਹਾਂ ਦੱਸਿਆ ਕਿ ਪਾਣੀ ਦੀ ਨਿਕਾਸੀ ਲਈ ਜੋ ਨੱਕਾ ਨਾਲੀ ਦੇ ਲਾਗੇ ਲਾਇਆ ਗਿਆ ਸੀ ਉਸ ਨੂੰ ਅੱਜ ਲਈ ਖੋੋਲ ਦਿੱਤਾ ਗਿਆ ਹੈ ਅਤੇ ਅਗਲੇ ਕਰਵਾਈ ਮੌਕਾ ਦੇਖਣ ਉਪਰੰਤ ਕੀਤੀ ਜਾਵੇਗੀ। ਪਿੰਡ ਵਾਸੀਆ ਦਾ ਕਹਿਣਾ ਹੈ ਕਿ ਪਾਣੀ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਬੂਥਗੜ੍ਹ ਨੂੰ ਵੀ ਜਾਣੂੰ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਟੀਮ ਨੇ ਪਿੰਡ ਦਾ ਮੌਕਾ ਵੀ ਦੇਖਿਆ ਅਤੇ ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਦਲੇਰ ਸਿੰਘ ਮੁਲਤਾਨੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਰੇ ਮਾਮਲੇ ਦੀ ਰਿਪੋਰਟ ਬੀ.ਡੀ.ਓ.ਦਫਤਰ ਮਾਜਰੀ ਨੂੰ ਲਿਖਤੀ ਭੇਜ ਦਿਤੀ ਗਈ ਹੈ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…