ਨਗਰ ਨਿਗਮ ਚੋਣਾਂ: ਮੁਹਾਲੀ ਦੇ ਲੋਕ ਹੀ ਮੇਰੀ ਅਸਲੀ ਟੀਮ ਤੇ ਪਾਰਟੀ: ਕੁਲਵੰਤ ਸਿੰਘ

ਪਿਛਲੇ 5 ਸਾਲਾਂ ਵਿੱਚ ਸੇਵਾ ਭਾਵਨਾ ਨਾਲ ਕੀਤੇ ਸਰਬਪੱਖੀ ਵਿਕਾਸ ਦੇ ਆਧਾਰ ’ਤੇ ਵੋਟਾਂ ਮੰਗੀਆਂ

ਆਪਣੇ ਪੁੱਤ ਸਰਬਜੀਤ ਸਿੰਘ ਸਮੇਤ ਹੋਰਨਾਂ ਉਮੀਦਵਾਰਾਂ ਦੇ ਹੱਕ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਮੁਹਾਲੀ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਬੁੱਧਵਾਰ ਨੂੰ ਸ਼ਹਿਰ ਵਿੱਚ ਆਪਣੇ ਆਜ਼ਾਦ ਗਰੁੱਪ ਦੇ ਵੱਖ ਵੱਖ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਪਿਛਲੇ 5 ਸਾਲਾਂ ਵਿੱਚ ਸੇਵਾ ਭਾਵਨਾ ਨਾਲ ਕੀਤੇ ਸਰਬਪੱਖੀ ਵਿਕਾਸ ਦੇ ਆਧਾਰ ’ਤੇ ਵੋਟਾਂ ਮੰਗੀਆਂ। ਉਨ੍ਹਾਂ ਨੇ ਅੱਜ ਆਪਣੇ ਸਪੁੱਤਰ ਸਰਬਜੀਤ ਸਿੰਘ ਸਮਾਣਾ ਸਮੇਤ ਹੋਰਨਾਂ ਉਮੀਦਵਾਰਾਂ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵਿਸ਼ੇਸ਼ ਵਿਅਕਤੀ ਦੀ ‘ਬੀ ਟੀਮ’ ਦਾ ਹਿੱਸਾ ਨਹੀਂ ਹਨ ਬਲਕਿ ਮੁਹਾਲੀ ਦੇ ਲੋਕ ਹੀ ਉਸ ਦੀ ਅਸਲੀ ਟੀਮ ਤੇ ਪਾਰਟੀ ਹਨ।
ਸਾਬਕਾ ਮੇਅਰ ਨੇ ਮੁਹਾਲੀ ਦੇ ਵਿਕਾਸ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਨਖਿੱਧ ਦੱਸਦਿਆਂ ਕਿਹਾ ਕਿ ਕਾਂਗਰਸ ਨੂੰ ਲੋਕਾਂ ਕੋਲੋਂ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਆਗੂਆਂ ਦੇ ਆਖੇ ਗੱਲ ਕੇ ਸ਼ਹਿਰ ਦੇ ਵਿਕਾਸ ਦੇ ਰਾਹ ਵਿੱਚ ਅੜਿੱਕੇ ਡਾਹੁਣ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਕੱਲੇ ਹੀ ਵਿਕਾਸ ਦੇ ਨਾਂ ’ਤੇ ਵੋਟਾਂ ਮੰਗਣ ਲਈ ਲੋਕਾਂ ਵਿੱਚ ਜਾ ਰਹੇ ਹਨ ਜਦੋਂਕਿ ਉਸ ਦੇ ਸਿਆਸੀ ਵਿਰੋਧੀ ਸਾਰਾ ਜ਼ੋਰ ਉਸ ਨੂੰ ਭੰਡਣ ’ਤੇ ਲਗਾ ਰਹੇ ਹਨ।
ਸਾਬਕਾ ਮੇਅਰ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨੀਅਤ ਅਤੇ ਨੀਤੀਆਂ ਵਿੱਚ ਖੋਟ ਹੈ ਅਤੇ ਕਾਂਗਰਸ ਆਗੂਆਂ ਦੀ ਕਾਰਗੁਜ਼ਾਰੀ ਤੋਂ ਸ਼ਹਿਰ ਵਾਸੀ ਚੰਗੀ ਤਰ੍ਹਾਂ ਜਾਣੂ ਹਨ। ਕਾਂਗਰਸੀ ਮੰਤਰੀਆਂ ਕੋਲ ਦਿਖਾਉਣ ਅਤੇ ਜਨਤਕ ਤੌਰ ’ਤੇ ਸਾਂਝਾ ਕਰਨ ਲਈ ਕੋਈ ਯੋਜਨਾ ਨਹੀਂ ਹੈ। ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਕੇ ਬੁੱਤਾ ਸਾਰ ਰਹੇ ਹਨ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…