ਵਿਕਾਸ ਵਿੱਚ ਅੜਿੱਕਾ ਬਣਨ ਵਾਲਿਆਂ ਨੂੰ ਮੂੰਹ ਨਹੀਂ ਲਾਉਣਗੇ ਮੁਹਾਲੀ ਦੇ ਲੋਕ: ਕੁਲਵੰਤ ਸਿੰਘ

ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਦੇਖ ਕੇ ‘ਆਪ’ ਨੂੰ ਭਰਵਾਂ ਸਮਰਥਨ ਮਿਲਣ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਸੈਕਟਰ-108 ਅਤੇ ਪਿੰਡ ਸਨੇਟਾ ਸਮੇਤ ਦਰਜਨਾਂ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਤੋਂ ਪ੍ਰਭਾਵਿਤ ਹੋ ਕੇ ਮੁਹਾਲੀ ਹਲਕੇ ਦੇ ਲੋਕਾਂ ਦਾ ‘ਆਪ’ ਦੀ ਚੋਣ ਮੁਹਿੰਮ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਝੂਠੇ ਲਾਰੇ ਅਤੇ ਹੁਕਮਰਾਨਾਂ ਦੀਆਂ ਵਧੀਕੀਆਂ ਤੋਂ ਤੰਗ ਆਏ ਲੋਕ ਇਸ ਵਾਰ ਸੱਤਾ ਪਰਿਵਰਤਨ ਲਈ ਉਤਾਵਲੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦੇ ਰਾਹ ਵਿੱਚ ਅੜਿੱਕਾ ਬਣਨ ਵਾਲਿਆਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ ਅਤੇ ਆਪ ਦੀ ਹਨੇਰੀ ਅੱਗੇ ਵਿਰੋਧੀ ਟਿੱਕ ਨਹੀਂ ਸਕਣਗੇ।
ਇਸ ਦੌਰਾਨ ਕੁਲਵੰਤ ਸਿੰਘ ਨੇ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਗੜ੍ਹ ਮੰਨੇ ਜਾਂਦੇ ਪਿੰਡ ਕੁਰੜੀ ਵਿੱਚ ਵੱਡੀ ਮੀਟਿੰਗ ਕੀਤੀ ਅਤੇ ਲੋਕਾਂ ਨੇ ਦੋਵੇਂ ਬਾਹਾਂ ਖੜੀਆਂ ਕਰਕੇ ਜੈਕਾਰਿਆਂ ਦੀ ਗੂੰਜ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਪਿੰਡ ਮਨੌਲੀ, ਧਰਮਗੜ੍ਹ, ਤੰਗੋਰੀ, ਢੇਲਪੁਰ ਸਮੇਤ ਹੋਰ ਵੱਖ-ਵੱਖ ਪਿੰਡਾਂ ਵਿੱਚ ਵੀ ਚੋਣ ਮੀਟਿੰਗਾਂ ਕਰਕੇ ਲੋਕਾਂ ਤੋਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਮੁਹਾਲੀ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਪਿੰਡ ਢੇਲਪੁਰ ਵਿੱਚ ਲੋਕਾਂ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਲੋਕ ਕਿਸੇ ਵੀ ਸਮੇਂ ਆਮ ਆਦਮੀ ਪਾਰਟੀ ਦੇ ਸੈਕਟਰ-79 ਸਥਿਤ ਮੁੱਖ ਦਫ਼ਤਰ ਜਾਂ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸਿੱਧੂ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ਸਿੱਧੂ ਨੇ ਵਿਕਾਸ ਦੇ ਨਾਂ ’ਤੇ ਪੂਣੀ ਵੀ ਨਹੀਂ ਕੱਤੀ।

ਇਸ ਮੌਕੇ ਸਮਾਜ ਸੇਵੀ ਬਲਰਾਜ ਸਿੰਘ ਗਿੱਲ, ਸਾਬਕਾ ਸਰਪੰਚ ਛੱਜਾ ਸਿੰਘ ਕੁਰੜੀ, ਪਰਮਜੀਤ ਸਿੰਘ ਕਾਹਲੋਂ, ਲਖਵੀਰ ਸਿੰਘ ਬਡਾਲਾ, ਤਰਲੋਚਨ ਸਿੰਘ ਮਟੌਰ, ਰਵਿੰਦਰ ਸਿੰਘ ਬਿੰਦਰਾ, ਬਲਬੀਰ ਸਿੰਘ ਸੋਹਲ, ਨਾਜ਼ਰ ਸਿੰਘ ਜਗਤਪੁਰਾ, ਅਕਵਿੰਦਰ ਸਿੰਘ ਗੋਸਲ, ਫੂਲਰਾਜ ਸਿੰਘ, ਹਰਪਾਲ ਸਿੰਘ ਚੰਨਾ, ਸੁਖਮਿੰਦਰ ਸਿੰਘ ਬਰਨਾਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…