ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੀ ਵਾਅਦਾਖਿਲਾਫ਼ੀ ਅਤੇ ਗਲਤ ਨੀਤੀਆਂ ਤੋਂ ਤੰਗ: ਸਿੱਧੂ

ਆਪ ਦੇ ਰਾਜ ਵਿੱਚ ਪੰਜਾਬ ਵਿੱਚ ਨਸ਼ਾ, ਗੈਰ-ਕਾਨੂੰਨੀ ਗਤਿਵਿਧੀਆਂ ਵਧ ਰਹੀਆਂ ਹਨ: ਬਲਬੀਰ ਸਿੱਧੂ

ਮੋਹਾਲੀ, 21 ਅਪ੍ਰੈਲ 2025
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪਿੰਡ ਸਨੇਟਾ ਵਿਖੇ ਆਯੋਜਿਤ ਮੀਟਿੰਗ ਦੌਰਾਨ ਪਰਦੀਪ ਸਿੰਘ ਤੰਗੌਰੀ ਨੂੰ ਬਲਾਕ ਕਾਂਗਰਸ ਕਮੇਟੀ (ਦਿਹਾਤੀ) ਮੋਹਾਲੀ ਦਾ ਨਵਾਂ ਪ੍ਰਧਾਨ ਨਿਯੁਕਤ ਕਰਦਿਆਂ ਨਿਯੁਕਤੀ ਪੱਤਰ ਭੇਂਟ ਕੀਤਾ।

ਸਿੱਧੂ ਨੇ ਮੀਟਿੰਗ ਦੌਰਾਨ ਕਿਹਾ ਕਿ ਆਉਣ ਵਾਲੀਆਂ ਚੋਣਾਂ ਕਾਂਗਰਸ ਪਾਰਟੀ ਪੂਰੀ ਤਾਕਤ ਨਾਲ ਲੜੇਗੀ ਅਤੇ ਜਿੱਤ ਹਾਸਲ ਕਰੇਗੀ, ਕਿਉਂਕਿ ਪੰਜਾਬ ਦੇ ਲੋਕ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਵਾਅਦਾਖਿਲਾਫ਼ੀ ਅਤੇ ਗਲਤ ਨੀਤੀਆਂ ਕਾਰਨ ਨਾਰਾਜ਼ ਹਨ।

ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੋਹਾਲੀ ਹਲਕੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਕੋਈ ਵੀ ਵਿਕਾਸੀ ਰਕਮ ਜਾਰੀ ਨਹੀਂ ਕੀਤੀ ਅਤੇ ਨਾਂ ਹੀ ਪਿਛਲੀ ਕਾਂਗਰਸ ਸਰਕਾਰ ਦੇ ਦੌਰਾਨ ਸ਼ੁਰੂ ਹੋਏ ਪ੍ਰੋਜੈਕਟਾਂ ਨੂੰ ਚਾਲੂ ਕੀਤਾ ਹੈ। ਹਸਪਤਾਲਾਂ ਅਤੇ ਸਕੂਲਾਂ ਦੀ ਸਥਿਤੀ ‘ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ‘ਤੇ ਅਜੇ ਤੱਕ ਪੂਰਾ ਸਟਾਫ਼ ਵੀ ਤਾਇਨਾਤ ਨਹੀਂ ਕੀਤਾ ਗਿਆ।

ਸਿੱਧੂ ਨੇ ਮਾਨ ਸਰਕਾਰ ਵਲੋਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਖਿਲਾਫ ਝੂਠੇ ਮੁਕੱਦਮੇ ਦਰਜ ਕਰਵਾਉਣ ‘ਤੇ ਵੀ ਗੰਭੀਰ ਆਰੋਪ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਨਾਜ਼ੁਕ ਹੋ ਚੁੱਕੀ ਹੈ ਅਤੇ ਨਸ਼ਾ, ਗੈਰ-ਕਾਨੂੰਨੀ ਗਤਿਵਿਧੀਆਂ ਵਧ ਰਹੀਆਂ ਹਨ।

ਨਵਨਿਯੁਕਤ ਪ੍ਰਧਾਨ ਪਰਦੀਪ ਸਿੰਘ ਤੰਗੌਰੀ ਨੇ ਆਪਣੇ ਸੰਬੋਧਨ ਵਿਚ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਜ਼ਿਲ੍ਹਾ ਪ੍ਰੀਸ਼ਦ ‘ਤੇ ਸੰਮਤੀ ਚੋਣਾਂ ਵਿੱਚ ਕਾਂਗਰਸ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਕਰਨਗੇ ਅਤੇ ਹਰ ਇੱਕ ਪਿੰਡ ਵਿੱਚ ਪਾਰਟੀ ਦੀ ਇਕਾਈ ਬਣਾਉਣ ਦਾ ਕੰਮ ਤੁਰੰਤ ਸ਼ੁਰੂ ਕਰ ਦੇਣਗੇ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ, ਲੇਬਰਫੈੱਡ ਦੇ ਮੀਤ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮੁਲਾਜ਼ਮ ਆਗੂ ਲੱਖਾ ਸਿੰਘ, ਮਨਜੀਤ ਸਿੰਘ ਤੰਗੌਰੀ, ਜਗਰੂਪ ਸਿੰਘ ਢੋਲ ਕੁਰੜੀ, ਚੌ ਰਿਸ਼ੀਪਾਲ ਸਨੇਟਾ, ਚੌ ਭਗਤ ਸਿੰਘ ਸਨੇਟਾ, ਨਾਹਰ ਸਿੰਘ ਸਰਪੰਚ ਕੁਰੜੀ, ਸ਼ੇਰ ਸਿੰਘ ਦੈੜੀ, ਟਹਿਲ ਸਿੰਘ ਮਾਣਕਪੁਰ ਕੱਲਰ, ਕਰਮ ਸਿੰਘ ਮਾਣਕਪੁਰ ਕੱਲਰ, ਗੁਰਦੀਪ ਸਿੰਘ ਦੈੜੀ, ਦਵਿੰਦਰ ਸਿੰਘ ਕੁਰੜਾ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਸੁਖਵਿੰਦਰ ਸਿੰਘ ਸਰਪੰਚ ਮੀਂਢੇਮਾਜਰਾ, ਗੁਰਚਰਨ ਸਿੰਘ ਨੰਬਰਦਾਰ ਗੀਗੇ ਮਾਜਰਾ, ਜਗਵਿੰਦਰ ਸਿੰਘ ਮੱਲ੍ਹੀ, ਗੁਰਵਿੰਦਰ ਸਿੰਘ ਬੜੀ, ਗਿਆਨੀ ਗੁਰਮੇਲ ਸਿੰਘ ਮਨੌਲੀ, ਗੁਰਮੱਖ ਸਿੰਘ ਸਰਪੰਚ ਨਿਊਂ ਲਾਂਡਰਾਂ, ਨਰਿੰਦਰ ਸਿੰਘ ਸੋਨੀ ਸਰਪੰਚ ਸੈਦਪੁਰ, ਮੇਜਰ ਸਿੰਘ ਮਨੌਲੀ, ਵਜੀਰ ਸਿੰਘ ਬਠਲਾਣਾ, ਕਰਮਜੀਤ ਸਿੰਘ ਬਠਲਾਣਾ, ਸੁਖਦੇਵ ਸਿੰਘ ਸੁਖਗੜ੍ਹ, ਮਨਫੂਲ ਸਿੰਘ ਬੜੀ, ਗੁਰਵਿੰਦਰ ਸਿੰਘ ਨਡਿਆਲੀ, ਰਮਨਦੀਪ ਸਿੰਘ ਸਫੀਪੁਰ, ਮਨਦੀਪ ਸਿੰਘ ਗੋਲਡੀ, ਅਵਤਾਰ ਸਿੰਘ ਤਾਰੀ ਭਾਗੋ ਮਾਜਰਾ, ਜਸਵਿੰਦਰ ਸਿੰਘ ਗਿੱਦੜਪੁਰ, ਫਕੀਰ ਸਿੰਘ ਮੋਟੇ ਮਾਜਰਾ, ਸੋਮਨਾਥ ਗੁਡਾਣਾ (ਸਾਰੇ ਸਾਬਕਾ ਸਰਪੰਚ), ਹਰੀ ਸਿੰਘ ਬਾਕਰਪੁਰ, ਦਵਿੰਦਰ ਸਿੰਘ ਬਾਕਰਪੁਰ, ਮਨਜੀਤ ਸਿੰਘ ਮੋਟੇ ਮਾਜਰਾ, ਚੌਧਰੀ ਰਾਮ ਈਸ਼ਵਰ ਗੋਬਿੰਦਗੜ੍ਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਤੇ ਕਾਂਗਰਸੀ ਵਰਕਰ ਹਾਜ਼ਰ ਸਨ।

Load More Related Articles

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…