Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਲੋਕ ਬਾਦਲ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ: ਬੱਬੀ ਬਾਦਲ ਬੱਬੀ ਬਾਦਲ ਨੇ ਦਾਰਾ ਸਟੂਡੀਓ ਤੋਂ ਜੁਝਾਰ ਨਗਰ ਤੱਕ ਕੱਚੀ ਸੜਕ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ ਨਿਊਜ ਡੈਸਕ, ਮੁਹਾਲੀ, 10 ਦਸੰਬਰ ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਮੁਹਾਲੀ ਸ਼ਹਿਰ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੇ ਪੱਧਰ ’ਤੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਯੂਥ ਵਿੰਗ ਦੇ ਕੌਮੀ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਫੇਜ਼-6 ਸਥਿਤ ਵਾਲਮੀਕ ਬਸਤੀ ਤੋਂ ਜੁਝਾਰ ਨਗਰ ਤੱਕ ਕੱਚੀ ਸੜਕ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਹਲਕਾ ਮੁਹਾਲੀ ਨੂੰ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਬਦੌਲਤ ਨਵੀ ਦਿੱਖ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸ਼ਹਿਰਾਂ ’ਤੇ ਪਿੰਡਾਂ ਵਿੱਚ ਕਰੋੜਾ ਰੁਪਏ ਖਰਚ ਕੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਹ ਗੱਲ ਭਲੀ-ਭਾਤ ਜਾਣਦੇ ਹਨ ਕਿ ਪੰਜਾਬ ਦਾ ਵਿਕਾਸ ਤੇ ਤਰੱਕੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਸ਼ਾਸ਼ਨ ਵਿੱਚ ਹੀ ਸੰਭਵ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਬਾਦਲ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਸ ਮੌਕੇ ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਰਾਏਪੁਰ, ਬਿਮਲਾ ਦੇਵੀ ਪੰਚ, ਮੁਕੇਸ ਕੁਮਾਰ, ਕੇਵਲ ਸਿੰਘ, ਵਿਨੋਦ ਕੁਮਾਰ ਪੰਚ, ਝੂਲਨ ਰਾਏ, ਸੁਖਵਿੰਦਰ ਸਿੰਘ, ਮੁਖਤਿਆਰ ਸਿੰਘ, ਰਣਜੀਤ ਸਿੰਘ ਬਰਾਡ, ਜਗਤਾਰ ਸਿੰਘ ਘੜੂੰਆਂ, ਜਸਵੰਤ ਸਿੰਘ ਠਸਕਾ ਆਦਿ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ