Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ: ਰਣਜੀਤ ਗਿੱਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 25 ਜਨਵਰੀ: ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਸੂਬੇ ਦਾ ਰਿਕਾਰਡਤੋੜ ਵਿਕਾਸ ਕੀਤਾ ਹੈ ਅਤੇ ਰਾਜ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਹ ਵਿਚਾਰ ਖਰੜ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਪਿੰਡ ਦੁਸਾਰਨਾ ਵਿੱਚ ਬਾਬਾ ਲਾਭ ਸਿੰਘ ਬਹਾਲਪੁਰ ਦੀ ਅਗਵਾਈ ਹੇਠ ਹੋਈ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਰੜ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਹਲਕਾ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ, ਇਲਾਕੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ ਕਰਨ ਲਈ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਫਤਵਾ ਦੇਣ ਤਾਂ ਜੋ ਐਤਕੀਂ ਫਿਰ ਪੰਜਾਬ ਵਿੱਚ ਲਗਾਤਾਰ ਅਕਾਲੀ ਦਲ ਦੇ ਭਾਜਪਾ ਦੀ ਸਰਕਾਰ ਦਾ ਗਠਨ ਕੀਤਾ ਜਾ ਸਕੇ। ਇਸ ਮੌਕੇ ਰਣਜੀਤ ਗਿੱਲ ਨੇ ਕਿਹਾ ਕਿ ਇਸ ਵਾਰ ਖਰੜ ਹਲਕੇ ਦੇ ਲੋਕ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਅਤੇ ਪੰਜਾਬ ਵਿੱਚ ਝੂਠੀਆਂ ਅਫਵਾਹਾਂ ਫੈਲਾ ਰਹੀ ਆਮ ਆਦਮੀ ਪਾਰਟੀ ਦੀਆਂ ਚੋਪੜੀਆਂ ਚੋਪੜੀਆਂ ਗੱਲਾਂ ਵਿੱਚ ਨਹੀਂ ਆਉਣਗੇ, ਸਗੋਂ ਵਿਕਾਸ ਦੇ ਨਾਂ ’ਤੇ ਗੱਠਜੋੜ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਮੁੜ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰਨਗੇ। ਇਸ ਮੌਕੇ ਬਾਬਾ ਲਾਭ ਸਿੰਘ ਬਹਾਲਪੁਰ ਵਾਲਿਆਂ ਦੀ ਅਗਵਾਈ ਵਿੱਚ ਪ੍ਰਬੰਧਕਾਂ ਵੱਲੋਂ ਰਣਜੀਤ ਸਿੰਘ ਗਿੱਲ ਦਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਆਗੂ ਤੇ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ, ਪਾਲਇੰਦਰ ਸਿੰਘ ਬਾਠ, ਹਰਿੰਦਰ ਸਿੰਘ ਘੜੂੰਆਂ, ਪ੍ਰਿੰਸ ਕੁਰਾਲੀ, ਸਰਪੰਚ ਹਰਜਿੰਦਰ ਸਿੰਘ ਮੁੰਧੋਂ, ਕੁਲਦੀਪ ਸਿੰਘ ਤਕੀਪੁਰ, ਅਮਨਦੀਪ ਸਿੰਘ ਗੋਲਡੀ, ਗੁਰਮੇਲ ਸਿੰਘ ਪਾਬਲਾ, ਨਿਰਮਲ ਖਾਨ ਪਡਿਆਲਾ ਆਦਿ ਵੀ ਮੌਜ਼ੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ