nabaz-e-punjab.com

ਪੰਜਾਬ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਮੋਹ ਭੰਗ ਹੋਇਆ: ਬੱਬੀ ਬਾਦਲ

ਯੂਥ ਅਕਾਲੀ ਦਲ ਦੇ ਆਗੂ ਬੱਬੀ ਬਾਦਲ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਮੁਹਾਲੀ ਹਲਕੇ ਵਿੱਚ ਪੰਚਾਇਤ ਸਮਿਤੀ ਜ਼ੋਨ-11 ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ ਵਿੱਕੀ ਅਤੇ ਜ਼ੋਨ-15 ਤੋਂ ਉਮੀਦਵਾਰ ਬੀਬੀ ਦਰਸ਼ਨੀ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਝੂਠੇ ਮਾਮਲਿਆਂ ਵਿੱਚ ਫਸਾਉਣ ਤੋਂ ਬਿਨਾਂ ਪੰਜਾਬ ਵਿੱਚ ਵਿਕਾਸ ਦੇ ਨਾਂ ’ਤੇ ਡੱਕਾ ਤੱਕ ਨਹੀਂ ਤੋੜਿਆ ਹੈ।
ਸ੍ਰੀ ਬੱਬੀ ਬਾਦਲ ਨੇ ਮੁੱਖ ਮੰਤਰੀ ’ਤੇ ਚੋਣ ਵਾਅਦਿਆਂ ਤੋਂ ਮੂੰਹ ਫੇਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਅਤੇ ਰਾਜ ਦੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸੱਤਾ ਦੇ ਜ਼ੋਰ ’ਤੇ ਪੁਲੀਸ ਅਤੇ ਗੁੰਡਾ ਅਨਸਰਾਂ ਦੇ ਸਿਰ ਉੱਤੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਜਿੱਤਣਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਤੋਂ ਭਲੀਭਾਂਤ ਜਾਣੂ ਹਨ। ਬੱਬੀ ਬਾਦਲ ਨੇ ਕਿਹਾ ਕਿ ਉਨ੍ਹਾਂ ਅਫ਼ਸਰਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਜਿਹੜੇ ਕਾਂਗਰਸ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ।
ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਬਾਬਾ ਨਰਿੰਦਰ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਸੋਨਾਪਾਲ ਬਹਿਲੋਲਪੁਰ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਨਾਗਰ ਸਿੰਘ ਦੁਰਾਲੀ, ਸੋਨੂੰ ਦੁਰਾਲੀ, ਬਲਵਿੰਦਰ ਸਿੰਘ, ਜਸਵੰਤ ਸਿੰਘ ਠਸਕਾ, ਕੁਲਬੀਰ ਸਿੰਘ, ਬਲਬੀਰ ਸਿੰਘ ਝਾਮਪੁਰ, ਪਰਮਜੀਤ ਕੌਰ ਰੁੜਕਾ, ਪ੍ਰੀਤਮ ਸਿੰਘ ਝਿਊਰੇੜੀ ਅਤੇ ਜਸਵਿੰਦਰ ਸਿੰਘ ਕੰਡਾਲਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…