Share on Facebook Share on Twitter Share on Google+ Share on Pinterest Share on Linkedin ਡੀਐਸਪੀ ਦੇ ਭਰੋਸੇ ਤੋਂ ਬਾਅਦ ਟਰੈਵਲ ਏਜੰਟ ਦੀ ਠੱਗੀ ਦਾ ਸ਼ਿਕਾਰ ਲੋਕਾਂ ਨੇ ਧਰਨਾ ਚੁੱਕਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ: ਸਥਾਨਕ ਫੇਜ਼-3ਬੀ2 ਵਿੱਚ ਚਲਾਈ ਜਾ ਰਹੀ ਟਰੈਵਲ ਏਜੰਸੀ ਕੋਲ ਵਿਦੇਸ਼ ਜਾਣ ਦੇ ਚਾਹਵਾਨ ਵੱਖ ਵੱਖ ਸੂਬਿਆਂ ਅਤੇ ਸ਼ਹਿਰਾਂ ਦੇ ਲੋਕਾਂ ਵੱਲੋਂ ਪੈਸੇ ਜਮ੍ਹਾਂ ਕਰਵਾਏ ਜਾਣ ਦੇ ਬਾਵਜੂਦ ਉਹਨਾਂ ਨੂੰ ਵਿਦੇਸ਼ ਨਾ ਭੇਜਣ ਅਤੇ ਨਾ ਹੀ ਉਹਨਾਂ ਦੇ ਪੈਸੇ ਵਾਪਸ ਮੋੜਨ ਦੇ ਖਿਲਾਫ ਮਾਰਕੀਟ ਦੇ ਬਾਹਰਵਾਰ ਮੁੱਖ ਸੜਕ ਦੇ ਕਿਨਾਰੇ ਧਰਨਾ ਦੇ ਰਹੇ ਨੌਜਵਾਨਾਂ ਦਾ ਧਰਨਾ ਅੱਜ ਸਮਾਪਤ ਹੋ ਗਿਆ। ਅੱਜ ਧਰਨਾਕਾਰੀਆਂ ਵੱਲੋਂ ਪੰਜਾਬ ਅਗੇਂਸਟ ਕਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਦੀ ਅਗਵਾਈ ਵਿੱਚ ਫੇਜ਼-3ਬੀ2 ਦੀ ਮਾਰਕੀਟ ਤੋਂ ਡੀਐਸਪੀ ਸਿਟੀ-1 ਦੇ ਦਫਤਰ ਤਕ ਰੋਸ ਮਾਰਚ ਕੱਢਿਆ ਅਤੇ ਉੱਥੇ ਪਹੁੰਚ ਕੇ ਡੀ ਐਸ ਪੀ ਨੂੰ ਮੰਗ ਪੱਤਰ ਦਿੱਤਾ ਜਿਸ ਵਿੱਚ ਉਕਤ ਟਰੈਵਲ ਏਜੰਟ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਪੀੜਤਾਂ ਨੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਗਈ ਸੀ। ਸ੍ਰੀ ਸਤਨਾਮ ਦਾਊਂ ਅਤੇ ਸ੍ਰੀ ਨਿਸ਼ਾਂਤ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਡੀਐਸਪੀ ਸਿਟੀ-1 ਆਲਮ ਵਿਜੇ ਸਿੰਘ ਨੇ ਪੀੜਤਾਂ ਨੂੰ ਭਰੋਸਾ ਦਿੱਤਾ ਹੈ ਕਿ ਪੁਲੀਸ ਵੱਲੋਂ ਸਬੰਧਤ ਏਜੰਟ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਡੀਐਸਪੀ ਨੇ ਪੀੜਤਾਂ ਨੂੰ ਦੱਸਿਆ ਕਿ ਪੁਲੀਸ ਵੱਲੋਂ ਏਜੰਟ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਡੀ ਐਸ ਪੀ ਦੇ ਭਰੋਸੇ ਤੋੱ ਬਾਅਦ ਪੀੜਿਤਾਂ ਵੱਲੋਂ ਪੁਲੀਸ ਨੂੰ ਚਾਰ ਦਿਨ ਦਾ ਸਮਾਂ ਦੇਣ ਅਤੇ ਧਰਨਾ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜੇਕਰ ਪੁਲੀਸ ਨੇ ਚਾਰ ਦਿਨਾਂ ਵਿਚ ਬਲਜਿੰਦਰ ਸਿੰਘ ਗ੍ਰੇਵਾਲ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਇਹ ਧਰਨਾ ਮੁੜ ਆਰੰਭ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ