ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿੱਚ ਸੜਕਾਂ ’ਤੇ ਉੱਤਰੇ ਲੋਕ

ਵਕੀਲਾਂ, ਵਪਾਰ ਮੰਡਲ ਤੇ ਦੁਕਾਨਦਾਰਾਂ ਵੱਲੋਂ ਕਿਸਾਨੀ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਇੱਥੋਂ ਦੇ ਫੇਜ਼-3 ਅਤੇ ਫੇਜ਼-5 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਦੁਕਾਨਦਾਰਾਂ, ਧਾਰਮਿਕ, ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਪਾਰਟੀਬਾਜ਼ੀ ਤੋਂ ੳੱਪਰ ਉੱਠ ਕੇ ‘ਦਿੱਲੀ ਚੱਲੋ-ਦਿੱਲੀ ਚੱਲੋ’ ਮੁਹਿੰਮ ਤਹਿਤ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਅਤੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਸਿੱਧੂ ਨੇ ਵੀ ਆਪਣੇ ਸਾਥੀ ਵਕੀਲਾਂ ਨਾਲ ਸ਼ਮੂਲੀਅਤ ਕਰਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।
ਇਸ ਮੌਕੇ ਉੱਘੇ ਸਮਾਜ ਸੇਵੀ ਨਰਿੰਦਰ ਸਿੰਘ ਕੰਗ, ਸਮਾਜ ਸੇਵੀ ਗਗਨਪ੍ਰੀਤ ਸਿੰਘ ਬੈਂਸ ਅਤੇ ਸੇਵਾਮੁਕਤ ਪੁਲੀਸ ਅਧਿਕਾਰੀ ਗੁਰਿੰਦਰ ਸਿੰਘ ਕੈਰੋਂ, ਪ੍ਰੋ. ਮੇਹਰ ਸਿੰਘ ਮੱਲ੍ਹੀ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਲੋਕਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਆਮ ਲੋਕ ਆਪ ਮੁਹਾਰੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਅੱਗੇ ਆ ਰਹੇ ਹਨ। ਅੱਜ ਦੇ ਧਰਨਾ ਪ੍ਰਦਰਸ਼ਨ ਵਿੱਚ ਫੇਜ਼-3ਬੀ2 ਦੇ ਦੁਕਾਨਦਾਰਾਂ ਅਤੇ ਮੁਹਾਲੀ ਵਪਾਰ ਮੰਡਲ ਦੇ ਆਗੂ ਦਿਲਾਵਰ ਸਿੰਘ, ਅਕਵਿੰਦਰ ਸਿੰਘ ਗੋਸਲ, ਜਸਪਾਲ ਦਿਉਲ, ਅਮਰੀਕ ਸਿੰਘ ਸਾਜਨ ਨੇ ਸਾਥੀਆਂ ਸਮੇਤ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਦਿੱਲੀ ਜਾਣ ਦੀ ਹਾਮੀ ਭਰੀ।
ਉਧਰ, ਐਡਵੋਕੇਟ ਅਮਰਦੀਪ ਕੌਰ ਨੇ ਦਿੱਲੀ ਧਰਨੇ ਵਿੱਚ ਹਾਜ਼ਰੀ ਲੁਆਉਣ ਉਪਰੰਤ ਅਦਾਕਾਰਾ ਕੰਗਨਾ ਰਣੌਤ ਦੇ ਮੰਦਭਾਗੀ ਬਿਆਨ ਦੀ ਸਖ਼ਤ ਲਫਜਾ ਵਿੱਚ ਨਿਖੇਧੀ ਕੀਤੀ। ਨਰਿੰਦਰ ਸਿੰਘ ਕੰਗ ਨੇ ਓਲੰਪੀਅਨ ਖਿਡਾਰੀਆਂ, ਸਾਬਕਾ ਫੌਜੀਆਂ ਸਮੇਤ ਪੰਜਾਬੀ ਲੇਖਕਾਂ ਅਤੇ ਸਾਹਿਤਕਾਰਾਂ ਵੱਲੋਂ ਕਿਸਾਨਾਂ ਦੇ ਨਾਲ ਖੜਦਿਆਂ ਆਪਣੇ ਬਹਾਦਰੀ ਪੁਰਸਕਾਰ ਵਾਪਸ ਕਰਨ ਦੇ ਫੈਸਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਲਕੇ 5 ਦਸੰਬਰ ਨੂੰ ਸਵੇਰੇ 11 ਵਜੇ ਇੱਥੋਂ ਦੇ ਫੇਜ਼-11 ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਨੇੜੇ ਅੰਦੋਲਨਕਾਰੀ ਕਿਸਾਨਾਂ ਦੇ ਹੱਕ ਵਿੱਚ ਸ਼ਾਂਤਮਈ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਸ਼ਹਿਰ ਦੇ ਆਮ ਨਾਗਰਿਕਾਂ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲਈ ਪ੍ਰੇਰਿਆ ਜਾਵੇਗਾ। ਅਖੀਰ ਵਿੱਚ ਸਮਾਜ ਸੇਵੀ ਗਗਨਪ੍ਰੀਤ ਬੈਂਸ ਨੇ ਸਮੂਹ ਜਥੇਬੰਦੀਆਂ ਅਤੇ ਪਤਵੰਤਿਆਂ ਦਾ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ ’ਤੇ ਧੰਨਵਾਦ ਕੀਤਾ। ਇਸ ਮੌਕੇ ਮੋਹਨ ਸਿੰਘ, ਮਨਜੀਤ ਸਿੰਘ ਬੈਂਸ, ਗੁਰ ਸੰਗਤ ਸਿੰਘ, ਕੈਪਟਨ ਰਮਨਦੀਪ ਬਾਵਾ, ਪ੍ਰੋ. ਏ.ਐਸ. ਗਿੱਲ, ਅੰਮ੍ਰਿਤ ਪਾਲ, ਹਰਮਿੰਦਰ ਸਿੰਘ, ਰਣਜੀਤ ਸਿੰਘ ਗਿੱਲ ਅਤੇ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…