Nabaz-e-punjab.com

ਮੁਹਾਲੀ ਸ਼ਹਿਰ ਤੇ ਪਿੰਡਾਂ ਵਿੱਚ ਸਰਕਾਰੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ਿਆਂ ਵਿਰੁੱਧ ਸੜਕ ’ਤੇ ਉੱਤਰਨਗੇ ਲੋਕ

ਸਰਕਾਰੀ ਅੱਤਿਆਚਾਰ ਤੇ ਭ੍ਰਿਸਟਾਚਾਰ ਵਿਰੋਧੀ ਫਰੰਟ ਵੱਲੋਂ ਪੰਚਾਇਤ ਯੂਨੀਅਨ ਦੇ ਸਹਿਯੋਗ ਨਾਲ ਦਿੱਤਾ ਜਾਵੇਗਾ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੂਨ:
ਸਰਕਾਰੀ ਅੱਤਿਆਚਾਰ ਤੇ ਭ੍ਰਿਸਟਾਚਾਰ ਵਿਰੋਧੀ ਫਰੰਟ ਨੇ ਮੁਹਾਲੀ ਸ਼ਹਿਰ ਅਤੇ ਨੇੜਲੇ ਵੱਖ ਵੱਖ ਪਿੰਡਾਂ ਵਿੱਚ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਸਰਕਾਰੀ ਜ਼ਮੀਨਾਂ ’ਤੇ ਹੋਏ ਅਤੇ ਮੌਜੂਦਾ ਸਮੇਂ ਵਿੱਚ ਹੋ ਰਹੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋ ਰਹੇ ਵੱਖ ਵੱਖ ਸ਼ਿਕਾਇਤ ਕਰਤਾਵਾਂ ਦੀ ਇਕ ਸਾਂਝੀ ਮੀਟਿੰਗ ਐਤਵਾਰ ਨੂੰ ਪਿੰਡ ਕੁੰਭੜਾ ਵਿੱਚ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਉਨ੍ਹਾਂ ਦੱਸਿਆ ਕਿ ਪੀੜਤ ਵਿਅਕਤੀਆਂ ਵੱਲੋਂ ਪੰਚਾਇਤ ਯੂਨੀਅਨ ਦੇ ਸਹਿਯੋਗ ਨਾਲ 2 ਜੁਲਾਈ ਨੂੰ ਸਵੇਰੇ 10 ਵਜੇ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਡੀਡੀਪੀਓ ਅਤੇ ਬੀਡੀਪੀਓ ਦੇ ਪੁਤਲੇ ਸਾੜੇ ਜਾਣਗੇ।
ਇਸ ਮੀਟਿੰਗ ਵਿੱਚ ਡੈਮੋਕ੍ਰੇਟਿਵ ਸਵਰਾਜ ਪਾਰਟੀ ਪੰਜਾਬ ਦੇ ਪ੍ਰਧਾਨ ਪ੍ਰੋ. ਮਨਜੀਤ ਸਿੰਘ, ਪੰਚਾਇਤ ਯੂਨੀਅਨ ਦੇ ਕਾਨੂੰਨੀ ਸਲਾਹਕਾਰ ਬਲਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਰੁਪਿੰਦਰ ਕੌਰ ਧੜਾਕ, ਅਵਤਾਰ ਸਿੰਘ, ਮੋਹਣ ਸਿੰਘ, ਰੁਪਿੰਦਰ ਕੌਰ, ਗੁਰਮੀਤ ਕੌਰ ਧਰਮਗੜ੍ਹ, ਦਲਜੀਤ ਕੌਰ ਕੁੰਭੜਾ, ਵਰਿੰਦਰ ਸਿੰਘ ਕੁੰਭੜਾ, ਸਤਨਾਮ ਸਿੰਘ ਸਰਪੰਚ ਮੁੱਲਾਂਪੁਰ ਗਰੀਬਦਾਸ, ਵਰਿੰਦਰ ਸਿੰਘ ਬਿੱਟੂ ਸਿੱਲ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਫੂਲ ਚੰਦ ਚੌਣਸਾ, ਨਰਿੰਦਰ ਪਾਲ ਜੋਲੀ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪਿੰਡ ਕੁੰਭੜਾ ਸਮੇਤ ਪਿੰਡ ਧਰਮਗੜ੍ਹ, ਪਿੰਡ ਮੱਕੜਿਆਂ, ਪਿੰਡ ਜੌਲੀ, ਪਿੰਡ ਧੜਾਕ ਸਮੇਤ ਹੋਰਨਾਂ ਥਾਵਾਂ ’ਤੇ ਸ਼ਾਮਲਾਤ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਸਬੰਧੀ ਉਕਤ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਕੇ ਥੱਕ ਚੁੱਕੇ ਹਨ। ਪਹਿਲਾਂ ਅਕਾਲੀ ਸਰਕਾਰ ਸਮੇਤ ਹੁਣ ਕੈਪਟਨ ਸਰਕਾਰ ਨਾਜਾਇਜ਼ ਕਬਜ਼ੇ ਛੁਡਾਉਣ ਲਈ ਸਰੂਖਵਾਨਾਂ ਖ਼ਿਲਾਫ਼ ਕਾਰਵਾਈ ਤੋਂ ਪੱਲਾ ਝਾੜ ਰਹੀ ਹੈ। ਸ੍ਰੀ ਕੁੰਭੜਾ ਨੇ ਦੱਸਿਆ ਕਿ ਬੀਤੀ 20 ਜੂਨ ਨੂੰ ਬੀਡੀਪੀਓ ਦੇ ਖ਼ਿਲਾਫ਼ ਧਰਨਾ ਦੇਣ ਦਾ ਪ੍ਰੋਗਰਬਾਮ ਉਲੀਕਿਆਂ ਗਿਆ ਸੀ ਲੇਕਿਨ ਅਧਿਕਾਰੀਆਂ ਨੇ 10 ਦਿਨ ਦੀ ਮੋਹਲਤ ਮੰਗਦਿਆਂ ਭਰੋਸਾ ਦਿੱਤਾ ਸੀ ਕਿ ਸ਼ਾਮਲਾਤ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਸੰਘਰਸ਼ਸ਼ੀਲ ਵਿਅਕਤੀਆਂ ਨੂੰ ਮੁੜ ਤੋਂ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…