ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਤੋਂ ਇਲਾਕੇ ਦੇ ਲੋਕ ਬਹੁਤ ਦੁਖੀ: ਕੁੰਭੜਾ

ਪਿੰਡ ਲਖਨੌਰ ਵਾਸੀ ਗੰਦੇ ਨਾਲੇ ਵਿੱਚ ਚੰਡੀਗੜ੍ਹ ਤੇ ਮੁਹਾਲੀ ਦੇ ਸੁੱਟੇ ਜਾ ਰਹੇ ਸੀਵਰੇਜ ਦੇ ਪਾਣੀ ਦੀ ਬਦਬੂ ਤੋਂ ਅੌਖੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜਨਵਰੀ:
ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਮੁਹਾਲੀ ਦੇ ਵਿਕਾਸ ਲਈ ਧਿਆਨ ਦੇਣ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦਾ ਵਿਕਾਸ ਕੀਤਾ ਅਤੇ ਮੁਲਾਹਜੇਦਾਰੀਆਂ ਹੀ ਪੁਗਾਈਆਂ ਗਈਆਂ ਹਨ। ਜਿਸ ਕਾਰਨ ਇਲਾਕੇ ਲੋਕ ਹੁਕਮਰਾਨ ਪਾਰਟੀ ਤੋਂ ਬੇਹੱਦ ਦੁਖੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੈਮੋਕ੍ਰੇਟਿਕ ਸਵਰਾਜ ਪਾਰਟੀ (ਡੀਸੀਪੀ) ਦੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਨੇ ਅੱਜ ਇੱਥੋਂ ਦੇ ਨੇੜਲੇ ਪਿੰਡ ਲਖਨੌਰ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਕਾਲੀ ਦਲ ਅਤੇ ਕਾਂਗਰਸ ਦੇ ਝੂਠੇ ਲਾਰਿਆਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਵਾਰੋ ਵਾਰੀ ਪੰਜਾਬੀਆਂ ਨੂੰ ਲੁੱਟਣ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ ਹੈ। ਇਸ ਲਈ ਲੋਕਾਂ ਨੂੰ ਇਨ੍ਹਾਂ ਤੋਂ ਵਿਕਾਸ ਜਾਂ ਖੁਸ਼ਹਾਲੀ ਦੀ ਉਮੀਦ ਨਹੀਂ ਰੱਖਣੀ ਚਾਹੀਦੀ ਹੈ।
ਇਸ ਮੌਕੇ ਦਲਿਤ ਵਰਗ ਦੇ ਲੋਕਾਂ ਨੇ ਸ੍ਰੀ ਕੁੰਭੜਾ ਦੇ ਧਿਆਨ ਵਿੱਚ ਲਿਆਂਦਾ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਪਿੰਡ ਦੀ ਆਬਾਦੀ ਕੋਲੋਂ ਲੰਘਦੇ ਗੰਦੇ ਪਾਣੀ ਦੇ ਨਾਲੇ ਤੋਂ ਬੇਹੱਦ ਦੁਖੀ ਹਨ ਲੇਕਿਨ ਹੁਣ ਤੱਕ ਅਕਾਲੀ-ਭਾਜਪਾ ਸਰਕਾਰ ਅਤੇ ਇਸ ਤੋਂ ਪਹਿਲਾਂ ਕਾਂਗਰਸ ਸਰਕਾਰਾਂ ਨੇ ਲੋਕਾਂ ਦੀ ਇੱਕ ਨਹੀਂ ਸੁਣੀ। ਗੰਦੇ ਨਾਲੇ ਵਿੱਚ ਚੰਡੀਗੜ੍ਹ ਅਤੇ ਮੁਹਾਲੀ ਦੇ ਸੀਵਰੇਜ ਦਾ ਪਾਣੀ ਸੁੱਟਿਆ ਜਾਂਦਾ ਹੈ। ਜਿਸ ਕਾਰਨ ਨਾਲੇ ’ਚੋਂ ਉੱਠਦੀ ਬਦਬੂ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਦੁੱਭਰ ਹੋਇਆ ਪਿਆ ਹੈ। ਗੰਦਗੀ ਕਾਰਨ ਕਈ ਵਾਰ ਰਿਸ਼ਤੇਦਾਰ ਆਉਣ ਤੋਂ ਵੀ ਕੰਨੀ ਕਤਰਾਉਂਦੇ ਹਨ।
ਇਸ ਮੌਕੇ ਸ੍ਰੀ ਕੁੰਭੜਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜੇਕਰ ਡੈਮੋਕ੍ਰੇਟਿਕ ਸਵਰਾਜ ਪਾਰਟੀ (ਡੀਸੀਪੀ) ਸਰਕਾਰ ਬਣਾਉਣ ਦਾ ਮੌਕਾ ਮਿਲਿਆ ਜਾਂ ਭਾਗੀਦਾਰੀ ਮਿਲੀ ਤਾਂ ਪਹਿਲ ਦੇ ਆਧਾਰ ’ਤੇ ਗੰਦੇ ਨਾਲੇ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਇਆ ਜਾਵੇਗਾ ਅਤੇ ਵਿਕਾਸ ਪੱਖੋਂ ਲਖਨੌਰ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਣਦੇਖੀ ਦਾ ਬਦਲਾ ਲੈਣ ਲਈ ਅਕਾਲੀ ਦਲ ਤੇ ਕਾਂਗਰਸੀਆਂ ਨੂੰ ਪਿੰਡ ਵਿੱਚ ਵੜਨ ਨਾ ਦੇਣ। ਇਸ ਮੌਕੇ ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਕਰਮ ਸਿੰਘ ਫੌਜੀ, ਜਸਪਾਲ ਕੌਰ, ਪਿੰਕੂ ਲਖਨੌਰ, ਮਾ. ਗੁਰਚਰਨ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…