ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਲੋਕ ਅੌਖੇ, ਐਕਸੀਅਨ ਨੂੰ ਮਿਲੇ ਕਿਸਾਨ

ਨਬਜ਼-ਏ-ਪੰਜਾਬ, ਮੁਹਾਲੀ, 28 ਜੂਨ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਲੋਕ ਡਾਢੇ ਦੁਖੀ ਹਨ। ਕਿਸਾਨਾਂ ਨੂੰ ਵੀ ਲੋੜ ਅਨੁਸਾਰ ਪਾਵਰ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ’ਤੇ ਨਿਰਭਰ ਕਾਰੋਬਾਰ ਵੀ ਠੱਪ ਹੋ ਗਏ ਹਨ। ਅੱਜ ਖਰੜ ਵਿੱਚ ਸਾਰਾ ਦਿਨ ਬਿਜਲੀ ਗੁੱਲ ਰਹੀ। ਮੁਹਾਲੀ ਸ਼ਹਿਰ ਵਾਸੀਆਂ ਦੇ ਵਫ਼ਦ ਨੇ ਪਾਵਰਕੌਮ ਦੇ ਐਕਸੀਅਨ ਨਾਲ ਮੁਲਾਕਾਤ ਕਰਕੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਉਧਰ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਨੇ ਅੱਜ ਪਾਵਰਕੌਮ ਦੇ ਐਕਸੀਅਨ ਨਾਲ ਮੁਲਾਕਾਤ ਕੀਤੀ ਅਤੇ ਝੋਨੇ ਦੀ ਲੁਆਈ ਲਈ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਪਾਵਰ ਬਿਜਲੀ ਸਪਲਾਈ ਦਿੱਤੀ ਜਾਵੇ।
ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਇਲਾਕੇ ਦੇ ਪਿੰਡਾਂ ਦੇ ਕਿਸਾਨ ਦੁਖੀ ਹੋ ਕੇ ਅੱਜ ਖਾਨਪੁਰ ਸਥਿਤ ਪਾਵਰਕੌਮ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ ਦੇਣ ਪਹੁੰਚੇ ਸੀ ਲੇਕਿਨ ਐਕਸੀਅਨ ਨੇ ਭਲਕੇ 29 ਜੂਨ ਤੋਂ ਕਿਸਾਨਾਂ ਨੂੰ ਬਿਜਲੀ ਦੀ ਉਪਲਬਧਤਾ ਅਤੇ ਲੋੜ ਅਨੁਸਾਰ ਪਾਵਰ ਸਪਲਾਈ ਦੇਣ ਦਾ ਭਰੋਸਾ ਦਿੱਤਾ ਗਿਆ। ਜਿਸ ਕਾਰਨ ਉਨ੍ਹਾਂ ਨੇ ਧਰਨਾ ਨਹੀਂ ਦਿੱਤਾ ਪ੍ਰੰਤੂ ਅਧਿਕਾਰੀ ਨੂੰ ਅਲਟੀਮੇਟਮ ਜ਼ਰੂਰ ਦਿੱਤਾ ਗਿਆ ਕਿ ਜੇਕਰ ਕਿਸਾਨਾਂ ਨੂੰ ਲੋੜ ਅਨੁਸਾਰ ਪਾਵਰ ਬਿਜਲੀ ਸਪਲਾਈ ਨਾ ਦਿੱਤੀ ਗਈ ਕਿ ਆਉਂਦੇ ਦਿਨਾਂ ਵਿੱਚ ਪਾਵਰਕੌਮ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਐਕਸੀਅਨ ਅਤੇ ਹੋਰ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਅਵਤਾਰ ਸਿੰਘ ਸਰਪੰਚ ਨਿਆਮੀਆਂ, ਸੰਦੀਪ ਸਿੰਘ ਪੰਨੂਆ, ਬਲਜਿੰਦਰ ਸਿੰਘ, ਅਮਰਜੀਤ ਸਿੰਘ, ਪਲਵਿੰਦਰ ਸਿੰਘ ਪੋਪਨਿਆਂ, ਜਗਤਾਰ ਸਿੰਘ, ਹਰਵਿੰਦਰ ਸਿੰਘ, ਅਮਰਜੀਤ ਸਿੰਘ ਲਾਡੀ ਰੰਗੀਆ, ਗੁਰਤੇਜ ਸਿੰਘ ਮਦਨਹੇੜੀ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ ਸੈਕਟਰ-71 ਆਈਵੀ…