Nabaz-e-punjab.com

ਪਿੰਡਾਂ ਦੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ: ਸਿੱਧੂ

ਕੈਬਨਿਟ ਮੰਤਰੀ ਸਿੱਧੂ ਨੇ ਪਿੰਡ ਬੱਲੋਮਾਜਰਾ ਵਿੱਚ ਵਰ੍ਹਦੇ ਮੀਂਹ ਵਿੱਚ ਕੀਤੀ ਵਿਕਾਸ ਕਾਰਜਾਂ ਦੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਵਰ੍ਹਦੇ ਮੀਂਹ ਵਿੱਚ ਪਿੰਡ ਬੱਲੋਮਾਜਰਾ ਵਿੱਚ ਵਿਕਾਸ ਕਾਰਜਾਂ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਅਤੇ ਸ਼ੈੱਡ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਕੰਮ ਲਈ ਉਨ੍ਹਾਂ ਰਾਜ ਸਭਾ ਦੀ ਮੈਂਬਰ ਸ੍ਰੀਮਤੀ ਅੰਬਿਕਾ ਸੋਨੀ ਦੇ ਫੰਡ ’ਚੋਂ ਦੋ ਲੱਖ ਰੁਪਏ ਦਿੱਤੇ। ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਕੰਮਾਂ ਨੂੰ ਤਰਤੀਬਵਾਰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਹਾਜ਼ਰ ਹੋਰਨਾਂ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡਾਂ ਦਾ ਕੋਈ ਕੰਮ ਅਧੂਰਾ ਜਾਂ ਹੋਣ ਵਾਲਾ ਬਾਕੀ ਰਹਿੰਦਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਸਬੰਧਤ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਸਕੇ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਜੱਸੀ ਸਰਪੰਚ ਬੱਲੋਮਾਜਰਾ, ਪੰਚ ਨਿਰਮਲ ਸਿੰਘ, ਪਲਵਿੰਦਰ ਸਿੰਘ, ਪਾਲ ਸਿੰਘ, ਮਨਜੀਤ ਸਿੰਘ, ਲਾਭ ਸਿੰਘ, ਗੁਰਦੇਵ ਸਿੰਘ, ਕੁਲਵਿੰਦਰ ਸਿੰਘ, ਬਹਾਦਰ ਸਿੰਘ, ਗੁਰਮੁੱਖ ਸਿੰਘ, ਜਸਵੀਰ ਸਿੰਘ, ਕੇਸਰ ਸਿੰਘ, ਸੁਰਜੀਤ ਬਾਸੀ, ਤਰਨਜੀਤ ਕੂਨਰ, ਸਤਵਿੰਦਰ ਸਿੰਘ, ਹਰਪ੍ਰੀਤ ਪੀਤਾ, ਜੱਗਾ ਬਾਸੀ ਅਤੇ ਦੀਦਾਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…