Share on Facebook Share on Twitter Share on Google+ Share on Pinterest Share on Linkedin ਲੋਕ ਚਾਹੁੰਦੇ ਹਨ ਪੰਜਾਬ ਵਿੱਚ ਅਕਾਲੀ-ਬਸਪਾ ਦੀ ਸਰਕਾਰ: ਪਰਵਿੰਦਰ ਸੋਹਾਣਾ ਪੂਰੇ ਮੁਹਾਲੀ ਹਲਕੇ ’ਚੋਂ ਮਿਲ ਰਿਹਾ ਹੈ ਭਰਵਾਂ ਸਮਰਥਨ, ਕਾਂਗਰਸ, ਭਾਜਪਾ ਤੇ ਆਪ ਨੂੰ ਮੂੰਹ ਨਹੀਂ ਲਾਉਣਗੇ ਲੋਕ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਮੁਹਾਲੀ ਹਲਕੇ ਵਿੱਚ ਉਹਨਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਅਤੇ ਪਿਆਰ ਮਿਲ ਰਿਹਾ ਹੈ ਅਤੇ ਚੋਣ ਰੈਲੀਆਂ ਵਿੱਚ ਲੋਕਾਂ ਦੇ ਹੋ ਰਹੇ ਇਕੱਠ ਨਾਲ ਇਹ ਸਾਬਤ ਹੋ ਜਾਂਦਾ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਦੇਖਣਾ ਚਾਹੁੰਦੇ ਹਨ। ਪਿੰਡ ਕੰਬਾਲਾ, ਕੰਬਾਲੀ, ਸਿਆਊ, ਨਗਾਰੀ, ਫੇਜ਼-11, ਗੁਰੂ ਨਾਨਕ ਕਲੋਨੀ, ਅਕਾਲ ਆਸ਼ਰਮ ਕਾਲੋਨੀ, ਸੈਕਟਰ-88 ਸਮੇਤ ਵੱਖ-ਵੱਖ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਵੱਖ ਵੱਖ ਥਾਵਾਂ ਵਿੱਚ ਹੋਈਆਂ ਚੋਣ ਮੀਟਿੰਗਾਂ ਦੌਰਾਨ ਕਈ ਥਾਵਾਂ ਤੇ ਪਰਵਿੰਦਰ ਸਿੰਘ ਸੋਹਾਣਾ ਨੂੰ ਲੱਡੂਆਂ ਅਤੇ ਸਿੱਕਿਆਂ ਨਾਲ ਤੋਲਿਆ ਗਿਆ ਅਤੇ ਉਨ੍ਹਾਂ ਨੂੰ ਪੂਰਨ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਲੋਕ ਨਾ ਤਾਂ ਕਾਂਗਰਸ ਮੁੜ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ ਕਿਉੱਕਿ ਕਾਂਗਰਸ ਨੇ ਸੌਹਾਂ ਖਾ ਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ ਅਤੇ ਕੇਜਰੀਵਾਲ ਜੋ ਦਿੱਲੀ ਵਿਚ ਆਪਣੇ ਮਾਡਲ ਨੂੰ ਕਾਮਯਾਬ ਨਾ ਕਰ ਸਕਿਆ ਉਹ ਪੰਜਾਬ ਵਿੱਚ ਕੀ ਕਰੇਗਾ। ਆਗੂਆਂ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿਚ ਰਿਮੋਟ ਕੰਟਰੋਲ ਨਾਲ ਸਕਰਾਰ ਚਲਾਉਣਾ ਚਾਹੁੰਦਾ ਹੈ ਪਰੰਤੂ ਪੰਜਾਬ ਦੇ ਜੁਝਾਰੂ ਲੋਕ ਉਸਦੀ ਇਹ ਖਾਹਿਸ਼ ਕਦੇ ਪੂਰੀ ਨਹੀਂ ਹੋਣ ਦੇਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਰੂਬੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਸਰਬਜੀਤ ਸਿੰਘ ਪਾਰਸ ਸਕੱਤਰ ਜਨਰਲ, ਕਮਲਜੀਤ ਕੰਮਾ ਬੜੀ, ਪਰਵਿੰਦਰ ਸਿੰਘ ਤਸਿੰਬਲੀ, ਹਰਿਮੰਦਰ ਪੱਤੋ, ਬਲਜਿੰਦਰ ਬਿੰਦਰ ਲਖਨੌਰ, ਜਸਬੀਰ ਸਿੰਘ ਕੁਰੜਾ, ਨਿਰਮਲ ਸਿੰਘ ਮਾਣਕਮਾਜਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ, ਬਲਵਿੰਦਰ ਗੋਬਿੰਦਗੜ੍ਹ ਅਤੇ ਬਸਪਾ ਦੇ ਆਗੂ ਹਰਨੇਕ ਸਿੰਘ ਸਾਬਕਾ ਐਸਡੀਓ ਸਵਰਨ ਸਿੰਘ ਲਾਂਡਰਾਂ ਪ੍ਰਿੰਸੀਪਲ ਜਗਦੀਪ ਸਿੰਘ ਜਸਪਾਲ ਸਿੰਘ ਸੈਦਪੁਰ, ਅਤੇ ਵੱਖ-ਵੱਖ ਇਲਾਕਿਆਂ ਤੋਂ ਪਤਵੰਤੇ ਮੋਹਨ ਸਿੰਘ, ਹਰਦੀਪ ਸਿੰਘ, ਹਰਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਅਮਰਜੀਤ ਸਿੰਘ, ਬਹਾਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਵਸਨੀਕ ਤੇ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ