ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚ ਮੁੜ ਆਵੇ ਕਾਂਗਰਸ ਦੀ ਸਰਕਾਰ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਪਿੰਡ ਦੁਰਾਲੀ ਵਿਖੇ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਮੋਹਾਲੀ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਚਾਹਤ ਹੈ ਕਿ ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਹੀ ਬਣੇ। ਕਾਂਗਰਸ ਲੰਮੇਂ ਸਮੇਂ ਤੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ ਅਤੇ ਕਾਂਗਰਸ ਨੂੰ ਦੇਸ਼ ਦੀਆਂ ਸਮੱਸਿਆਵਾਂ ਅਤੇ ਆਮ ਲੋਕਾਂ ਦੇ ਦੁਖ ਦਰਦ ਦੀ ਸਮਝ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੇੇ ਵਿਕਾਸ ਕਾਰਜਾਂ ਦੇ ਦਮ ਤੇ ਹੀ ਮੁਹਾਲੀ ਦੇ ਲੋਕਾਂ ਨੇ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਦੇ ਮੇਅਰ ਨੂੰ ਚੁਣਿਆ ਸੀ ਅਤੇ ਹੁਣ ਵੀ ਲੋਕ ਪੂਰੇ ਪੰਜਾਬ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਪੰਜਾਬ ਵਿਚ ਬਹੁਮਤ ਨਾਲ ਕਾਂਗਰਸ ਦੀ ਹੀ ਸਰਕਾਰ ਬਣਾਉਣ ਦੇ ਇਛੁੱਕ ਹਨ।
ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਚੋਣਾਂ ਅਸੀਂ ਭਾਰੀ ਬਹੁਮਤ ਨਾਲ ਜਿੱਤਾਂਗਾ। ਉਨ੍ਹਾਂ ਕਿਹਾ ਕਿ ਆਪ ਵੱਲੋਂ ਸੋਸ਼ਲ ਮੀਡੀਆ ਤੇ ਮਾੜਾ ਪ੍ਰਚਾਰ ਇਹ ਸਾਬਤ ਕਰਨ ਲਈ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਦੀ ਲੜਾਈ ਆਪ ਨਾਲ ਹੈ, ਪ੍ਰੰਤੂ ਸਾਡੀ ਲੜਾਈ ਕਿਸੇ ਨਾਲ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀਆਂ ਸਮੇਂ ਵਾਪਰੀਆਂ ਦੋ ਮੰਦ ਭਾਗੀਆਂ ਘਟਨਾਵਾਂ ਨੇ ਉਨ੍ਹਾਂ ਦੀ ਬੇੜੀ ਨੂੰ ਡੁਬਾ ਦਿੱਤਾ ਹੈ ਅਤੇ ਅਕਾਲੀ ਹਾਲੇ ਤੱਕ ਉਸ ਸਦਮੇ ਵਿਚੋਂ ਬਾਹਰ ਨਹੀਂ ਨਿਕਲੇ, ਅਕਾਲੀਆਂ ਵੱਲੋਂ ਆਪਣੇ ਕਾਰਜਕਾਲ ਦੌਰਾਨ ਜੋ ਗੁੰਡਾ ਰਾਜ ਕੀਤਾ ਗਿਆ ਉਸ ਕਾਰਨ ਲੋਕਾਂ ਵਿਚ ਅਕਾਲੀਆਂ ਦੀ ਦਿੱਖ ਬਹੁਤ ਖਰਾਬ ਹੋ ਚੁੱਕੀ ਹੈ, ਅਕਾਲੀ ਦਲ ਵੱਲੋਂ ਬਹੁਤ ਕੋਸ਼ਿਸ਼ ਕੀਤੀ ਜਾ ਰਹੀ ਹੈ ਪ੍ਰੰਤੂ ਲੋਕ ਅਕਾਲੀ ਦਲ ਨੂੰ ਮੂੰਹ ਨਹੀਂ ਲਗਾ ਰਹੇ।

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਾਂਗਰਸ ਪਾਰਟੀ ਹੀ ਇਕੱਲੀ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਨੂੰ ਡਿਵੈਲਪਮੈਂਟ ਅਤੇ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਵਿਚ ਕਾਮਯਾਬ ਰਹੀ ਹੈ, ਜਿਸ ਕਾਰਨ ਪੰਜਾਬ ਵਿਚ ਨਸ਼ੇ ਤੇ ਰੋਕਥਾਮ ਲੱਗੀ ਹੈ ਅਤੇ ਗੈਂਗਸਟਰਾਂ ਦਾ ਖਾਤਮਾ ਵੀ ਸੰਭਵ ਹੋਇਆ ਹੈ। ਇਸ ਲਈ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਸ਼ਾਂਤਮਈ ਵਾਤਾਵਰਣ ਮਿਲੇ ਅਤੇ ਡਿਵੈਲਪਮੈਂਟ ਮਿਲੇ, ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਵੱਲੋਂ ਜੋ ਹੁੰਗਾਰਾ ਮਿਲ ਰਿਹਾ ਹੈ, ਉਹ ਬਹੁਤ ਵਧੀਆ ਹੈ ਅਤੇ ਲੋਕਾਂ ਦੇ ਹੁੰਗਾਰੇ ਅਤੇ ਵਿਸ਼ਵਾਸ ਸੱਦਕਾ ਮੈਨੂੰ ਪੂਰਾ ਯਕੀਨ ਹੈ ਕਿ ਪੰਜਾਬ ਦੇ ਸੂਝਵਾਨ ਵੋਟਰ ਇਸ ਵਾਰ ਵੀ ਕਾਂਗਰਸ ਪਾਰਟੀ ਨੂੰ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…