ਬਦਲਾਅ ਚਾਹੁੰਦੇ ਨੇ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਆਪਣੀ ਪਤਨੀ ਤੇ ਕੌਂਸਲਰ ਹਰਜਿੰਦਰ ਕੌਰ ਨਾਲ ਪਿੰਡ ਸੋਹਾਣਾ ਦੇ ਪੋਲਿੰਗ ਬੂਥ ’ਤੇ ਆਪਣੀ ਵੋਟ ਪਾਈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ ਬਦਲਾਅ ਚਾਹੁੰਦੇ ਹਨ ਅਤੇ 10 ਮਾਰਚ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਗਲੀ ਸਰਕਾਰ ਅਕਾਲੀ-ਬਸਪਾ ਗੱਠਜੋੜ ਦੀ ਬਣੇਗੀ। ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਮੁਹਾਲੀ ਵਾਸੀਆਂ ਦੀ ਸਹੂਲਤ ਲਈ ਨਵੀਂ ਨੀਂਡ ਬੇਸਡ ਪਾਲਸੀ ਲਾਗੂ ਕੀਤੀ ਜਾਵੇਗੀ ਅਤੇ ਸਕੂਲੀ ਸਿੱਖਿਆ ਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਕਰੀਬ ਸਾਢੇ 4 ਸਾਲ ਕੈਬਨਿਟ ਮੰਤਰੀ ਰਹੇ। ਹਾਲਾਂਕਿ ਸਿੱਧੂ ਕੋਲ ਸਿਹਤ ਵਿਭਾਗ ਸੀ ਪ੍ਰੰਤੂ ਇਸ ਦੇ ਬਾਵਜੂਦ ਮੁਹਾਲੀ ਸ਼ਹਿਰ ਵਿੱਚ ਸਿਹਤ ਸੇਵਾਵਾਂ ਦਾ ਕਾਫ਼ੀ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਕਾਸ ਪੱਖੋਂ ਸਮੁੱਚੇ ਹਲਕੇ ਦੀ ਨੁਹਾਰ ਬਦਲੀ ਜਾਵੇਗੀ, ਉੱਥੋਂ ਸ਼ਾਮਲਾਤ ਜ਼ਮੀਨਾਂ ਛੁਡਾ ਕੇ ਗਰਾਮ ਪੰਚਾਇਤਾਂ ਹਵਾਲੇ ਕੀਤੀਆਂ ਜਾਣਗੀਆਂ। ਇਸ ਮੌਕੇ ਨੌਜਵਾਨ ਆਗੂ ਖੁਸ਼ਇੰਦਰ ਸਿੰਘ ਬੈਦਵਾਨ, ਮਨਮੋਹਨ ਸਿੰਘ, ਦਵਿੰਦਰ ਸਿੰਘ ਬੌਬੀ ਅਤੇ ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਅਮਨ ਪੂਨੀਆ, ਇਸ਼ਪ੍ਰੀਤ ਸਿੰਘ ਵਿੱਕੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …