nabaz-e-punjab.com

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਲੋਕ ਬਾਦਲ ਪਿਉ-ਪੁੱਤ ਨੂੰ ਕਦੇ ਮੁਆਫ਼ ਨਹੀਂ ਕਰਨਗੇ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਜ਼ਿਲ੍ਹਾ ਮੁਹਾਲੀ ਦੇ ਸਮੁੱਚੇ ਪਿੰਡਾਂ ਅੰਦਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਇਲਾਕੇ ਦੇ ਲੋਕਾਂ ਦਾ ਭਾਰੀ ਸਮਰਥਨ ਪ੍ਰਾਪਤ ਹੈ। ਪਿੰਡਾਂ ਦੇ ਲੋਕ ਜਗਤ ਪਿਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਲਈ ਕਥਿਤ ਤੌਰ ’ਤੇ ਜ਼ਿੰਮੇਵਾਰ ਬਾਦਲ ਪਿਉ-ਪੁੱਤ ਨੂੰ ਸਬਕ ਸਿਖਾਉਣ ਲਈ ਭਲਕੇ 19 ਸਤੰਬਰ ਨੂੰ ਆਪਣੀ ਇੱਕ-ਇੱਕ ਵੋਟ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਪਾਉਣ ਲਈ ਪੱਕਾ ਮਨ ਬਣਾਈ ਬੈਠੇ ਹਨ।
ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜਗਤ ਪਿਤਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਅਕਾਲੀ ਵਿਧਾਇਕ ਵਿਧਾਨ ਸਭਾ ਵਿੱਚ ਕੋਈ ਜਵਾਬ ਦੇਣ ਦੀ ਬਜਾਇ ਬਾਹਰ ਭੱਜ ਗਏ ਸਨ ਕਿਉਂਕਿ ਉਨ੍ਹਾਂ ਕੋਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਸਾਹਮਣਾ ਕਰਨ ਦਾ ਦਮ ਨਹੀਂ ਸੀ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਸਮੁੱਚੀ ਅਕਾਲੀ ਲੀਡਰਸ਼ਿਪ ਕੋਲੋ ਜਗਤ ਪਿਤਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਲਈ ਸਵਾਲਾਂ ਦੇ ਜਵਾਬ ਮੰਗ ਰਹੇ ਹਨ।
ਕੈਬਨਿਟ ਮੰਤਰੀ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਗੱਲ ਚੰਗੀ ਤਰ੍ਹਾਂ ਸਮਝ ਚੁਕੇ ਹਨ ਕਿ ਆਪਣੇ ਆਪ ਨੂੰ ਪੰਥ ਪ੍ਰਸਤ ਅਖਵਾਉਣ ਵਾਲੇ ਅਕਾਲੀਆਂ ਨੇ ਹੀ ਪੰਥ ਦਾ ਸਭਾ ਤੋਂ ਜ਼ਿਆਦਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਸੂਬੇ ਦੀ ਮੌਜੂਦਾ ਕੈਪਟਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਹੱਥ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ਨਾਲ ਸਬੰਧਤ ਉਮੀਦਵਾਰਾਂ ਨੂੰ ਜੇਤੂ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਸਮੁੱਚੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਗਤ ਪਿਤਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਾਦਲ ਪਰਿਵਾਰ ਦੇ ਉਮੀਦਵਾਰਾਂ ਨੂੰ ਮੂੰਹ ਨਾ ਲਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…