Share on Facebook Share on Twitter Share on Google+ Share on Pinterest Share on Linkedin ਮੁਹਾਲੀ ਜ਼ਿਲ੍ਹੇ ਵਿੱਚ ਲਗਾਤਾਰ ਵਧ ਰਹੇ ਕਰੋਨਾ ਮਾਮਲਿਆਂ ਕਾਰਨ ਲੋਕ ਚਿੰਤਤ ਮੁਹਾਲੀ ਜ਼ਿਲ੍ਹੇ ਵਿੱਚ ਅੱਜ 409 ਨਵੇਂ ਮਾਮਲੇ ਸਾਹਮਣੇ ਆਏ, 1 ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਗਾਤਾਰ ਕਰੋਨਾ ਮਹਾਮਾਰੀ ਦੇ ਮਾਮਲੇ ਵਧਣ ਕਾਰਨ ਇਲਾਕੇ ਦੇ ਲੋਕ ਫਿਰ ਤੋਂ ਭੈਅ ਭੀਤ ਹੋ ਉੱਠੇ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਜਾਣਕਾਰੀ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਕਰੋਨਾ ਮਹਾਮਾਰੀ ਦੇ 409 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 25 ਹਜ਼ਾਰ 215 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 171 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਅੱਜ ਇਕ ਹੋਰ ਕਰੋਨਾ ਪੀੜਤ ਦੀ ਮੌਤ ਹੋ ਗਈ ਅਤੇ ਹੁਣ ਤੱਕ 419 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸ੍ਰੀ ਦਿਆਲਨ ਨੇ ਦੱਸਿਆ ਕਿ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 298 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਘੜੂੰਆਂ ਤੇ ਲਾਲੜੂ ਵਿੱਚ 2-2, ਕੁਰਾਲੀ ਵਿੱਚ 3, ਬਨੂੜ ਵਿੱਚ 10, ਖਰੜ ਵਿੱਚ 16, ਡੇਰਾਬੱਸੀ ਵਿੱਚ 22 ਅਤੇ ਢਕੋਲੀ ਵਿੱਚ 56 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 3066 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ ਅਤੇ ਹੁਣ ਤੱਕ 21 ਹਜ਼ਾਰ 730 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ