
ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ: ਐਸਐਸਪੀ ਚਾਹਿਲ
ਮੁਹਾਲੀ ਦੇ ਨਵੇਂ ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਿਲ ਨੇ ਆਹੁਦੇ ਦਾ ਕਾਰਜਭਾਰ ਸੰਭਾਲਿਆ
ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਜ਼ਿਲ੍ਹਾ ਐਸਏਐਸ ਨਗਰ (ਮੁਹਾਲੀ) ਦੇ ਐਸਐਸਪੀ ਗੁਰਪ੍ਰੀਤ ਸਿੰਘ ਭੁੱਲਰ ਦਾ ਇੱਥੋਂ ਜ਼ਿਲ੍ਹਾ ਫਤਹਿਗੜ੍ਹ ਵਿੱਚ ਤਬਾਦਲਾ ਹੋ ਗਿਆ ਹੈ। ਸ੍ਰੀ ਭੁੱਲਰ ਪੰਜਾਬ ਦੇ ਪਹਿਲੇ ਇੱਕੋ ਇੱਕ ਅਜਿਹੇ ਪੁਲੀਸ ਅਫ਼ਸਰ ਹਨ, ਜਿਹੜੇ ਇੱਕੋ ਥਾਂ ਏਨਾ ਲੰਮਾ ਸਮਾਂ ਤਾਇਨਾਤ ਰਹੇ ਹੋਣ। ਇਸ ਦੌਰਾਨ ਉਨ੍ਹਾਂ ਨੇ ਕਈ ਸ਼ਲਾਘਾਯੋਗ ਕੰਮ ਕੀਤੇ ਹਨ। ਉਨ੍ਹਾਂ ਦੀ ਥਾਂ ’ਤੇ ਆਏ ਨਵੇਂ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਿਲ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜ਼ਿਲ੍ਹਾ ਪੁਲੀਸ ਦੇ ਜਵਾਨਾਂ ਦੀ ਇੱਕ ਵਿਸ਼ੇਸ਼ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ। ਇਸ ਮੌਕੇ ਮੀਡੀਆ ਨਾਲ ਪਹਿਲਾ ਮੁਲਾਕਾਤ ਦੌਰਾਨ ਸ੍ਰੀ ਚਾਹਿਲ ਨੇ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤ ਜਾਵੇਗੀ ਅਤੇ ਜ਼ਿਲ੍ਹੇ ਵਿੱਚ ਲੋਕਾਂ ਦੇ ਸਹਿਯੋਗ ਨਾਲ ਅਮਨ ਸ਼ਾਂਤੀ ਨੂੰ ਪੂਰੀ ਤਰ੍ਹਾਂ ਬਰਕਾਰ ਰੱਖਿਆ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚਾਹਿਲ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾ ਬਿਨ੍ਹਾਂ ਕਿਸੇ ਡਰ ਭੈ ਤੋਂ ਅਤੇ ਅਮਨ ਅਮਾਨ ਨਾਲ ਕਰਾਉਣ ਲਈ ਜਿਲਾ੍ਹ ਪੁਲਿਸ ਪੂਰੀ ਮੁਸਤਾਦੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਗੁੰਡਾ ਗਰਦੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪੜ੍ਹਿਆ ਲਿਖਿਆ ਜ਼ਿਲ੍ਹਾ ਹੋਣ ਕਾਰਣ ਇਸ ਜਿਲ੍ਹੇ ਦੇ ਲੋਕਾਂ ਦੀਆਂ ਉਮੀਦਾਂ ਵੀ ਵਧੇਰੇ ਹਨ ਜਿਨ੍ਹਾਂ ਨੂੰ ਧਿਆਨ ਵਿੱਚ ਰੱਖ ਕੇ ਲੋਕਾਂ ਦੀਆ ਭਾਵਨਾਵਾਂ ਤੇ ਖਰ੍ਹਾ ਉਤਰਿਆ ਜਾਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ। ਜਿਲਾ੍ਹ ਪੁਲਿਸ ਮੁੱਖੀ ਨੇ ਇਸ ਮੌਕੇ ਪੱਤਰਕਾਰਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੁਲਿਸ ਅਤੇ ਪ੍ਰੈਸ ਲੋਕਾਂ ਲਈ ਹੁੰਦੀ ਹੈ ਇਸ ਲਈ ਪ੍ਰੈਸ ਅਤੇ ਪੁਲਿਸ ਪ੍ਰਸਾਸ਼ਨ ਵਿਚ ਵਧੀਆ ਤਾਲਮੇਲ ਹੋਣਾ ਜਰੂਰੀ ਹੈ। ਇੱਥੇ ਇਹ ਵਰਨਣਯੋਗ ਹੈ ਕਿ ਸ੍ਰੀ ਕੁਲਦੀਪ ਸਿੰਘ ਚਾਹਿਲ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਹਿ ਕੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਕੁੱ? ਸਮਾਂ ਉਹ ਉਹ ਰਾਜਧਾਨੀ ਚੰਡੀਗੜ੍ਹ ਵਿੱਚ ਤਾਇਨਾਤ ਰਹੇ ਹਨ। ਇਸ ਮੌਕੇ ਐਸ.ਪੀ. (ਹੈ.ਕੁ) ਜਗਜੀਤ ਸਿੰਘ ਜੱਲ੍ਹਾ ਸਮੇਤ ਹੋਰ ਪੁਲੀਸ ਅਧਿਕਾਰੀ ਮੌਜੂਦ ਸਨ।
ਸਬੰਧਤ ਤਸਵੀਰ: -12, ਮੁਹਾਲੀ ਦੇ ਨਵੇਂ ਐਸਐਸਪੀ ਕੁਲਦੀਪ ਸਿੰਘ ਚਾਹਿਲ