ਖਪਤਕਾਰ ਸੁਰੱਖਿਆ ਫੈਡਰੇਸ਼ਨ ਦੀ ਮੀਟਿੰਗ ਵਿੱਚ ਲੋਕ ਮਸਲਿਆਂ ’ਤੇ ਕੀਤੀ ਚਰਚਾ

ਨਬਜ਼-ਏ-ਪੰਜਾਬ, ਮੁਹਾਲੀ, 2 ਜੁਲਾਈ:
ਖਪਤਕਾਰ ਸੁਰੱਖਿਆ ਫੈਡਰੇਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਸੰਸਥਾ ਦੇ ਪ੍ਰਧਾਨ ਇੰਜੀਨੀਅਰ ਪੀਐੱਸ ਵਿਰਦੀ ਦੀ ਪ੍ਰਧਾਨਗੀ ਹੇਠ ਧਰਾਨਾ ਭਵਨ ਫੇਜ਼-5 ਵਿਖੇ ਹੋਈ, ਜਿਸ ਵਿੱਚ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮਸਲਿਆਂ ਬਾਰੇ ਵਿਚਾਰ ਕੀਤਾ ਗਿਆ। ਸੰਸਥਾ ਦੇ ਜਨਰਲ ਸਕੱਤਰ ਅਸ਼ੋਕ ਪਵਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੈਂਬਰਾਂ ਵੱਲੋੱ ਸ਼ਹਿਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਵਿਗੜਦੀ ਹਾਲਤ ਤੇ ਚਿੰਤਾ ਪ੍ਰਗਟ ਕਰਦਿਆਂ ਮੰਗ ਕੀਤੀ ਗਈ ਕਿ ਸ਼ਹਿਰ ਵਿੱਚ ਵੱਧ ਰਹੀਆਂ ਲੁੱਟ-ਖਸੁੱਟ, ਚੈਨ ਸਨੈਚਿੰਗ ਅਤੇ ਲੜਾਈ ਝਗੜੇ ਦੀਆਂ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਸ਼ਹਿਰ ਦਾ ਕੂੜਾ ਸੁੱਟਣ ਵਾਲੀ ਵਰਤਮਾਨ ਜਗ੍ਹਾ ਤੇ ਕੂੜਾ ਸੁੱਟਣ ਤੇ ਲਗਾਈ ਗਈ ਰੋਕ ਕਾਰਨ ਪੈਦਾ ਹੋਈ ਸਮੱਸਿਆ ਦਾ ਤੁਰੰਤ ਹਲ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਕੰਮ ਗਮਾਡਾ ਵੱਲੋੱ ਕੀਤਾ ਜਾਂਦਾ ਹੈ ਇਸ ਲਈ ਗਮਾਡਾ ਦੇ ਸਬੰਧਿਤ ਅਧਿਕਾਰੀਆਂ ਵਲੋੱ ਇਸ ਸਮੱਸਿਆ ਦਾ ਤੁਰੰਤ ਹੱਲ ਕੱਢਿਆ ਜਾਵੇ। ਇਸਦੇ ਨਾਲ ਹੀ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਮੱਸਿਆ ਨੂੰ ਹਲ ਕਰਨ ਦੀ, ਗਮਾਡਾ ਵਲੋੱ ਨਗਰ ਨਿਗਮ ਨੂੰ ਰੇਹੜੀ ਫੜੀ ਵਾਲਿਆ ਵਾਸਤੇ ਵੱਖ ਵੱਖ ਫੇਜ਼ਾਂ ਅਤੇ ਸੈਕਟਰਾਂ ਵਿੱਚ ਸੌਂਪੀਆਂ ਗਈਆਂ ਥਾਵਾਂ ਨੂੰ ਜਲਦੀ ਫੜੀ ਵਾਲਿਆਂ ਨੂੰ ਅਲਾਟ ਕਰਨ ਅਤੇ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ।
ਮੀਟਿੰਗ ਦੌਰਾਨ ਸ਼ਹਿਰ ਵਿੱਚ ਬਿਜਲੀ ਦੀ ਸਪਲਾਈ ਦੀ ਸਮੱਸਿਆ ਨੂੰ ਹਲ ਕਰਨ ਲਈ ਵਿਭਾਗ ਵਿੱਚ ਕਾਰਗੁਜਾਰੀ ਵਿੱਚ ਸੁਧਾਰ ਕਰਨ ਅਤੇ ਵੱਖ ਵੱਖ ਥਾਵਾਂ ਤੇ ਪੈਣ ਵਾਲੇ ਨੁਕਸ ਠੀਕ ਕਰਨ ਲਈ ਲੋੜੀਂਦਾ ਸਟਾਫ਼ ਨਿਯੁਕਤ ਕਰਨ ਅਤੇ ਲੋੜ ਅਨੁਸਾਰ ਨਵੇਂ ਟਰਾਂਸਫ਼ਾਰਮਰ ਲਗਾਉਣ ਜਾਂ ਇਨ੍ਹਾਂ ਦੀ ਸਮਰਥਾ ਵਧਾਉਣ ਦੀ ਮੰਗ ਕੀਤੀ ਗਈ। ਇਸਦੇ ਨਾਲ ਹੀ ਬਰਸਾਤ ਦੇ ਮੌਸਮ ਵਿੱਚ ਸ਼ਹਿਰ ਦੇ ਕਈ ਨੀਵੇਂ ਇਲਾਕਿਆ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਜਾਣ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ ਅਗਾਉੱ ਕਦਮ ਚੁੱਕਣ ਦੀ ਮੰਗ ਕੀਤੀ ਗਈ। ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਰੁਪਿੰਦਰ ਕੌਰ ਨਾਗਰਾ ਨੇ ਦੱਸਿਆ ਕਿ ਸੈਕਟਰ-71 ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਮੁਕੰਮਲ ਇੰਤਜ਼ਾਮ ਨਾ ਹੋਣ ਅਤੇ ਫੇਜ਼-3ਬੀ2 ਅਤੇ ਫੇਜ਼-7 ਤੋਂ ਆਉਣ ਵਾਲਾ ਪਾਣੀ ਇਕੱਠਾ ਹੋਣ ਕਾਰਨ ਵਸਨੀਕਾਂ ਨੂੰ ਭਾਰੀ ਸਮੱਸਿਆ ਆਉੱਦੀ ਹੈ ਜਿਸਦਾ ਹਲ ਕੀਤਾ ਜਾਵੇ। ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਫੂਡ ਸੇਫਟੀ ਕਮੇਟੀ ਦੀ ਜਿਲ੍ਹਾ ਪੱਧਰ ਦੀ ਮੀਟਿੰਗ ਕੀਤੀ ਜਾਵੇ।
ਮੀਟਿੰਗ ਦੌਰਾਨ ਮੈਂਬਰਾਂ ਵੱਲੋਂ ਸੰਸਥਾ ਦੇ ਮੀਤ ਪ੍ਰਧਾਨ ਸ੍ਰੀਮਤੀ ਰੁਪਿੰਦਰ ਕੌਰ ਨਾਗਰਾ ਦਾ ਜਨਮ ਦਿਨ ਮਨਾਇਆ ਗਿਆ ਅਤੇ ਉਹਨਾਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ ਗਈਆਂ। ਮੀਟਿੰਗ ਵਿੱਚ ਜੈ ਸਿੰਘ ਸੈਂਹਬੀ, ਗੁਰਚਰਨ ਸਿੰਘ, ਜਗਤਾਰ ਸਿੰਘ ਬਬਰਾ, ਪ੍ਰਵੀਨ ਕਪੂਰ, ਐਸਐਸ ਗਰੇਵਾਲ, ਰਾਜ ਮੱਲ ਅਤੇ ਸੁਰਜੀਤ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ ਮੁਹਾਲੀ ਦੇ ਅਕਾਲੀ ਆ…